ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ please explain this line to me
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ please explain this line to me
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਵਿਚੋਂ ਇੱਕ ਪੰਗਤੀ ‘ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ’ ਲਿੱਖ ਕੇ ਵਿਚਾਰ ਮੰਗੀ ਹੈ। ਕਿਉਂਕਿ ਇੱਕ ਪੰਗਤੀ ਦੀ ਵਿਚਾਰ ਨਹੀਂ ਹੋ ਸਕਦੀ ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਭਗਤ ਧੰਨਾ ਜੀ ਦਾ ਇਹ ਸ਼ਬਦ ਆਸਾ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 488 ਤੇ ਸੁਸ਼ੋਭਿਤ ਹੈ। ਇਸ ਸ਼ਬਦ ਵਿਚ ਭਗਤ ਧੰਨਾ ਜੀ ਪਰਮਾਤਮਾ ਦੀ ਬੇਅੰਤਤਾ ਦੀ ਗੱਲ ਕਰਦੇ ਹੋਏ ਮਨੁੱਖ/ਸਿੱਖ ਨੂੰ ਇਹ ਉਪਦੇਸ਼ ਦੇ ਰਹੇ ਹਨ ਕਿ ਤੂੰ ਆਪਣੇ ਰਿਜ਼ਕ ਬਾਰੇ ਨਾਂਹ ਡਰ/ਪ੍ਰੇਸ਼ਾਨ ਹੋ ਕਿਉਂਕਿ ਉਹ ਪਰਮਾਤਮਾ ਉਨ੍ਹਾਂ ਦੀ ਪਾਲਣਾ ਵੀ ਕਰਦਾ ਹੈ, ਜਿਨ੍ਹਾਂ ਦੀ ਪਾਲਣਾ ਕਰਨ ਦਾ ਕੋਈ ਰਸਤਾ ਨਹੀਂ ਦਿੱਸਦਾ।
ਇਹ ਹੀ ਵਿਚਾਰ ਗੁਜਰੀ ਰਾਗ ਵਿਚ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੀ ਉਚਾਰਨ ਕੀਤੀ ਬਾਣੀ ‘ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ॥’ ਅਰਥਾਤ ‘ਹੇ ਮਨ! (ਤੇਰੀ ਖ਼ਾਤਰ) ਜਿਸ ਆਹਰ ਵਿਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ-ਫ਼ਿਕਰ ਕਰਦਾ ਰਹਿੰਦਾ ਹੈਂ? ਜੇਹੜੇ ਜੀਵ ਪ੍ਰਭੂ ਨੇ ਚਿਟਾਨਾਂ ਤੇ ਪੱਥਰਾਂ ਵਿਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸ ਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰਖਿਆ ਹੈ।’ ਦੇ ਵਿਚ ਹੈ।
ਇਸ ਦਾ ਅਰਥ ਇਹ ਨਹੀਂ ਲੈਣਾ ਹੈ ਕਿ ਮਨੁੱਖ/ਸਿੰਖ ਨੇ ਆਪਣੇ ਰਿਜ਼ਕ ਲਈ ਉੱਦਮ ਨਹੀਂ ਕਰਨਾ ਹੈ, ਬਲਕਿ ਉਸ ਨੇ ਉੱਦਮ ਤਾਂ ਕਰਨਾ ਹੈ ਪਰ ਚਿੰਤਾ/ਫ਼ਿਕਰ ਨਹੀਂ ਕਰਨੀ ਕਿ ਮੇਰੀ ਤੇ ਮੇਰੇ ਪਰਿਵਾਰ ਦੀ ਪਾਲਣਾ ਕਿਵੇਂ ਹੋਵੇਗੀ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥ {ਪੰਨਾ 488}
ਅਰਥ: ਹੇ (ਮੇਰੇ) ਮਨ! ਦਇਆ ਦੇ ਘਰ ਪਰਮਾਤਮਾ ਨੂੰ ਤੂੰ ਕਿਉਂ ਨਹੀਂ ਸਿਮਰਦਾ? (ਵੇਖੀਂ) ਤੂੰ ਕਿਸੇ ਹੋਰ ਤੇ ਆਸ ਨਾਹ ਲਾਈ ਰੱਖੀਂ। ਜੇ ਤੂੰ ਸਾਰੀ ਸ੍ਰਿਸ਼ਟੀ ਦੇ ਦੇਸਾਂ ਪਰਦੇਸਾਂ ਵਿਚ ਭੀ ਭਟਕਦਾ ਫਿਰੇਂਗਾ, ਤਾਂ ਭੀ ਉਹੀ ਕੁਝ ਹੋਵੇਗਾ ਜੋ ਕਰਤਾਰ ਕਰੇਗਾ।1। ਰਹਾਉ।
ਮਾਂ ਦੇ ਪੇਟ ਦੇ ਜਲ ਵਿਚ ਉਸ ਪ੍ਰਭੂ ਨੇ ਸਾਡਾ ਦਸ ਸੋਤਾਂ ਵਾਲਾ ਸਰੀਰ ਬਣਾ ਦਿੱਤਾ; ਖ਼ੁਰਾਕ ਦੇ ਕੇ ਮਾਂ ਦੇ ਪੇਟ ਦੀ ਅੱਗ ਵਿਚ ਉਹ ਸਾਡੀ ਰੱਖਿਆ ਕਰਦਾ ਹੈ (ਵੇਖ, ਹੇ ਮਨ!) ਉਹ ਸਾਡਾ ਮਾਲਕ ਇਹੋ ਜਿਹਾ (ਦਿਆਲ) ਹੈ।1।
ਕਛੂ-ਕੁੰਮੀ ਪਾਣੀ ਵਿਚ (ਰਹਿੰਦੀ ਹੈ) , ਉਸ ਦੇ ਬੱਚੇ ਬਾਹਰ (ਰੇਤੇ ਉਤੇ ਰਹਿੰਦੇ ਹਨ) , ਨਾਹ (ਬੱਚਿਆਂ ਨੂੰ) ਖੰਭ ਹਨ (ਕਿ ਉੱਡ ਕੇ ਕੁਝ ਖਾ ਲੈਣ) , ਨਾਹ (ਕਛੂ-ਕੁੰਮੀ ਨੂੰ) ਥਣ (ਹਨ ਕਿ ਬੱਚਿਆਂ ਨੂੰ ਦੁੱਧ ਪਿਆਵੇ) ; (ਪਰ ਹੇ ਜਿੰਦੇ!) ਮਨ ਵਿਚ ਵਿਚਾਰ ਕੇ ਵੇਖ, ਉਹ ਸੁੰਦਰ ਪਰਮਾਨੰਦ ਪੂਰਨ ਪ੍ਰਭੂ (ਉਹਨਾਂ ਦੀ ਪਾਲਣਾ ਕਰਦਾ ਹੈ) ।
ਪੱਥਰ ਵਿਚ ਕੀੜਾ ਲੁਕਿਆ ਹੋਇਆ ਰਹਿੰਦਾ ਹੈ (ਪੱਥਰ ਵਿਚੋਂ ਬਾਹਰ ਜਾਣ ਲਈ) ਉਸ ਦਾ ਕੋਈ ਰਾਹ ਨਹੀਂ;ਪਰ ਉਸ ਦਾ (ਪਾਲਣ ਵਾਲਾ) ਭੀ ਪੂਰਨ ਪਰਮਾਤਮਾ ਹੈ; ਧੰਨਾ ਆਖਦਾ ਹੈ– ਹੇ ਜਿੰਦੇ! ਤੂੰ ਭੀ ਨਾਹ ਡਰ।3। 3।
ੴ
🙏 ਵਾਹਿਗੁਰੂ ਜੀ ਕਾ ਖਾਲਸਾ , ਵਾਹਿਗੁਰੂ ਜੀ ਕੀ ਫਤਿਹ 🙏ੴ