ਸਿੱਖੀ ਅਨੁਸਾਰ ਜੀਵਨ ਦਾ ਕਿਹੜਾ ਭਾਗ ਸੁਖੀ ਤੇ ਲਾਭਦਾਇਕ ਹੈ?
ਸਿੱਖੀ ਅਨੁਸਾਰ ਜੀਵਨ ਦਾ ਕਿਹੜਾ ਭਾਗ ਸੁਖੀ ਤੇ ਲਾਭਦਾਇਕ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ‘ਸਿੱਖੀ ਅਨੁਸਾਰ ਜੀਵਨ ਦਾ ਕਿਹੜਾ ਭਾਗ ਸੁਖੀ ਤੇ ਲਾਭਦਾਇਕ ਹੈ’ ਦੇ ਜਵਾਬ ਵਿਚ ਦਾਸ ਗੁਰਬਾਣੀ ਵਿਚੋਂ ਕੁੱਝ ਤੁਕਾਂ ਤੇ ਉਨ੍ਹਾਂ ਦੇ ਅਰਥ ਹੇਠਾਂ ਦੇ ਰਿਹਾ ਹੈ। ਤੁਸੀਂ ਦੇਖੋਗੇ ਕਿ ਸੁੱਖ ਤੇ ਦੁੱਖ ਦੋਵੇਂ ਪ੍ਰਭੂ ਦੇ ਦਰ ਤੋਂ ਮਿਲੇ ਹੋਏ ਕਪੜੇ ਹਨ ਜੋ ਕਿ ਮਨੁੱਖ ਜਨਮ ਲੈ ਕੇ ਪਹਿਨਦੇ ਤੇ ਬਦਲਦੇ ਰਹਿੰਦੇ ਹਨ ਅਰਥਾਤ ਦੁੱਖ ਸੁੱਖ ਦਾ ਚੱਕਰ ਪ੍ਰਭੂ ਦੇ ਹੁਕਮ ਵਿਚ ਹਰੇਕ ਉੱਤੇ ਆਉਂਦਾ ਹੀ ਰਹਿੰਦਾ ਹੈ ਤੇ ਇਤਰਾਜ਼ ਜਾਂ ਗਿਲਾ ਕਰਨ ਦੀ ਬਜਾਏ ਰਜ਼ਾ ਵਿਚ ਰਹਿਣ ਵਿਚ ਹੀ ਸੁੱਖ ਹੈ। ਸੁੱਖ ਦੁੱਖ ਇਸ ਮਨ ਦੀ ਬਿਰਥਾ ਹੈ ਤੇ ਜਦੋਂ ਮਨ ਮਾਇਆ ਵਿਚ ਫਸਦਾ ਹੈ ਤੇ ਪਰਮਾਤਮਾ ਤੋਂ ਟੁੱਟਦਾ ਹੈ ਤਾਂ ਦੁੱਖ ਵਿਚ ਰਹਿੰਦਾ ਹੈ ਤੇ ਜੇ ਹਮੇਸ਼ਾਂ ਹੀ ਪਰਮਾਤਮਾ ਨਾਲ ਜੁੜਿਆ ਰਹਿੰਦਾ ਹੈ ਤਾਂ ਹਮੇਸ਼ਾਂ ਹੀ ਸੁੱਖ ਵਿਚ ਰਹਿੰਦਾ ਹੈ ਕਿਉਂਕਿ ਉਸ ਨੂੰ ਦੁੱਖ ਤੇ ਸੁੱਖ ਵਿਚ ਕੋਈ ਫ਼ਰਕ ਨਹੀਂ ਲੱਗਦਾ ਹੈ। ਇਸ ਲਈ ਉਸ ਸਿੱਖ/ਮਨੁੱਖ ਦਾ ਸਾਰਾ ਜੀਵਨ ਹੀ ਸੁੱਖੀ ਤੇ ਲਾਭਦਾਇਕ ਹੈ, ਜੋ ਪਰਮਾਤਮਾ ਨਾਲ ਸਾਰਾ ਜੀਵਨ ਜੁੜਿਆ ਰਹਿੰਦਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਰਹਿ ਗਈ ਹੋਵੇ ਤਾਂ ਦੱਸਣਾ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅਗੋਂ ਲਈ ਸੁਧਾਰ ਹੋ ਸਕੇ।
———————–
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਤੇ ਸੁਖਾਂ ਦੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
————————
ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ {ਪੰਨਾ 266}
ਅਰਥ: ਹੇ ਨਾਨਕ! (ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ, (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ (ਭਾਵ, ਨਾਹ ਕੋਈ ਮੰਦਾ ਕਰਮ ਉਹਨਾਂ ਦੇ ਮਨ ਨੂੰ ਫਸਾ ਸਕਦਾ ਹੈ, ਤੇ ਨਾਹ ਹੀ ਸੁਰਗ ਆਦਿਕ ਦਾ ਲਾਲਚ ਕਰ ਕੇ ਜਾਂ ਦੁੱਖ ਕਲੇਸ਼ ਤੋਂ ਡਰ ਕੇ ਉਹ ਪੁੰਨ ਕਰਮ ਕਰਦੇ ਹਨ, ਉਹਨਾਂ ਦਾ ਸੁਭਾਵ ਹੀ ਨੇਕੀ ਕਰਨਾ ਬਣ ਜਾਂਦਾ ਹੈ) ।6।
—————————-
ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ (ਪੰਨਾ 283)
ਅਰਥ: ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ, (ਤਾਂ ਤੇ) ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ।
ਹੇ ਅੰਞਾਣ! ਕਿਉ ਭੁੱਲਿਆਂ ਫਿਰਦਾ ਹੈਂ? ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ।
—————————-
ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ (ਪੰਨਾ 751)
ਅਰਥ: (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ।
(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪।