Please explain these lines briefly
ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please explain these lines briefly
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਇਸ ਸਲੋਕ ਵਿਚ ਸ਼ਬਦ ਗੁਰੂ ਹਉਮੈ ਰੋਗ ਬਾਰੇ ਤੇ ਇਸ ਤੋਂ ਛੁਟਕਾਰਾ ਪਾਉਣ ਦਾ ਰਸਤਾ ਦੱਸ ਰਹੇ ਹਨ ਜੋ ਹੈ ਕਿ ਗੁਰੂ ਦੀ ਸਿੱਖਿਆ ਅਨੁਸਾਰ ਆਪਣੇ ਜੀਵਨ ਨੂੰ ਬਦਲਣਾ ਤੇ ਇਸ ਉੱਪਰ ਚੱਲਣਾ। ਸ਼ਬਦ ਗੁਰੂ ਦੀ ਸਿੱਖਿਆ ਤੇ ਚੱਲ ਕੇ ਹੀ ਸਿੱਖ ਆਪਣੇ ਜਨਮ ਤੋਂ ਬਾਅਦ ਗ੍ਰਹਿਣ ਕੀਤੇ ਭੈੜੇ ਸੰਸਕਾਰ ਮਿਟਾ ਸਕਦਾ ਹੈ ਤੇ ਜੀਵਨ ਮੁਕਤ ਹੋ ਸਕਦਾ ਹੈ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਵਿਧਾਨ ਨਹੀਂ ਹੈ। ਅਸਲ ਮੁੱਦਾ ਤਾਂ ਸ਼ਬਦ ਗੁਰੂ ਦੀ ਸਿੱਖਿਆ ਦੀ ਰੋਸ਼ਨੀ ਵਿਚ ਜੋ ਜੀਵਨ ਮਿਲਿਆ ਹੈ (ਪਿਛਲੇ ਅਗਲੇ ਜਨਮ ਬਾਰੇ ਪ੍ਰੇਸ਼ਾਨ ਹੋਏ ਬਿਨਾਂ), ਉਸ ਨੂੰ ਸੰਵਾਰਨ ਦਾ ਹੈ ਕਿਉਂਕਿ ਗੁਰੂ ਸਾਹਿਬ ਸਿੱਖਿਆ ਦੇਂਦੇ ਹਨ:-
ਭਈ ਪਰਾਪਤਿ ਮਾਨੁਖ ਦੇਹੁਰੀਆ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।।
ਉਮੀਦ ਕਰਦਾ ਹਾਂ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਅੱਗੇ ਕੁੱਝ ਹੋਰ ਪੁੱਛਣਾ ਚਾਹੋ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
—————————
ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ {ਪੰਨਾ 466}
ਅਰਥ: ‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ।
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ।
(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) ।
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ। ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ।2।