What is the meaning of the word Har (ਹਰਿ)?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਅਵਤਾਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਗੁਰੂ ਗ੍ਰੰਥ ਸਾਹਿਬ ਦੇ ਪੰਨਾ 10 ਤੇ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੇ ਸ਼ਬਦ, ਜਿਸ ਨੂੰ ਸਿੱਖਾਂ ਨੇ ਰਹਿਰਾਸ ਦੀ ਬਾਣੀ ਵਿਚ ਸ਼ਾਮਿਲ ਕੀਤਾ ਹੈ ਤੇ ਜਿਸ ਨੂੰ ਸ਼ਾਮ ਨੂੰ ਪੜ੍ਹਿਆ ਜਾਂਦਾ ਹੈ, ਦੀ ਹੇਠ ਲਿੱਖੀ ਇੱਕ ਤੁੱਕ ਉਦਾਹਰਣ ਵਜੋਂ ਦੇ ਰਿਹਾ ਹੈ:-
ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ (ਪੰਨਾ 10)
ਅਰਥ: ਉਹ ਪਰਮਾਤਮਾ ਸਾਰੇ ਜੀਵਾਂ ਵਿਚ ਵਿਆਪਕ ਹੈ (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ। ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।
ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ) ।1।
ਗੁਰੂ ਗ੍ਰੰਥ ਸਾਹਿਬ ਵਿਚ ਹੋਰ ਵੀ ਬਹੁਤ ਸਾਰੀਆਂ ਉਦਾਹਰਣਾਂ ਹਨ। ਤੁਸੀਂ ਦੇਖੋਗੇ ਕਿ ਦਿੱਤੀ ਹੋਈ ਤੁੱਕ ਵਿਚ ਲਫ਼ਜ਼ ‘ਹਰਿ’ ਚਾਰ ਵਾਰ ਆਇਆ ਹੈ ਤੇ ਅਰਥਾਂ ਤੋਂ ਬਿਲਕੁਲ ਸਾਫ਼ ਨਜ਼ਰ ਆਉਂਦਾ ਹੈ ਕਿ ਲਫ਼ਜ਼ ‘ਹਰਿ’ ਪਰਮਾਤਮਾ/ਅਕਾਲਪੁਰਖ/ਪ੍ਰਭੂ ਵਾਸਤੇ ਆਇਆ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਲਈ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ