Compilation of Pauris mentioning 84 lakh joons in Sri Guru Granth Sahib only. I may have missed some. Also this is with direct word usage only. When it is said in other contexts, that is not mentioned here.
ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 84 ਲੱਖ ਜੂਨਾਂ ਦਾ ਜ਼ਿਕਰ ਕਰਨ ਵਾਲੀਆਂ ਪੌੜੀਆਂ ਦਾ ਸੰਗ੍ਰਹਿ। ਹੋ ਸਕਦਾ ਹੈ ਕਿ ਮੈਂ ਕੁਝ ਨਜ਼ਰ ਅੰਦਾਜ਼ ਕਰ ਗਿਆ ਹੋਵਾਂ। ਇਹ ਸਿਰਫ ਸਿੱਧੇ ਸ਼ਬਦ ਦੀ ਵਰਤੋਂ ਨਾਲ ਹੈ। ਜਦੋਂ ਇਹ ਹੋਰ ਪ੍ਰਸੰਗਾਂ ਵਿੱਚ ਕਿਹਾ ਜਾਂਦਾ ਹੈ ਉਹਨਾ ਦਾ ਇੱਥੇ ਜ਼ਿਕਰ ਨਹੀਂ ਕੀਤਾ ਗਿਆ ਹੈ।
ਭੁੱਲ-ਚੁੱਕ ਮਾਫ਼ ਕਰਨੀ ਜੀ।
🟤ਸ਼ਬਦ – ਚਉਰਾਸੀਹ
⚪Page 1017:
ਮਾਰੂ ਮਹਲਾ ੫ ਘਰੁ ੩ ਅਸਟਪਦੀਆ
ਰਾਗ ਮਾਰੂ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
🔸️”ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥”
▪️ਹੇ ਮੂਰਖ ਚੌਰਾਸੀ ਲੱਖ ਜੂਨਾਂ ਵਿਚ ਭੌਂਦਿਆਂ ਭੌਦਿਆਂ ਹੁਣ ਤੈਨੂੰ ਕੀਮਤੀ ਮਨੁੱਖਾ ਜਨਮ ਮਿਲਿਆ ਹੈ ॥੧॥
🔸️”ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥”
▪️ਹੇ ਮੂਰਖ ਤੂੰ ਨਾਸਵੰਤ (ਪਦਾਰਥਾਂ ਦੇ) ਸੁਆਦ ਵਿਚ ਫਸਿਆ ਰਹਿੰਦਾ ਹੈਂ।
🔸️”ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥”
▪️ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤੇਰੇ ਅੰਦਰ ਵੱਸਦਾ ਹੈ (ਤੂੰ ਉਸ ਨੂੰ ਛੱਡ ਕੇ ਆਤਮਕ ਮੌਤ ਲਿਆਉਣ ਵਾਲੀ) ਮਾਇਆ ਦੇ ਨਾਲ ਚੰਬੜਿਆ ਹੋਇਆ ਹੈਂ ॥੧॥ ਰਹਾਉ ॥
⚪Page 27:
🔸️”ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥”
▪️ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖ਼ੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਰਹਿੰਦੇ ਹਨ।
🔸️”ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥”
▪️ਪਰ ਉਹਨਾਂ ਦੇ ਭੀ ਕੀਹ ਵੱਸ ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ ॥੩॥
⚪Page 27:
🔸️”ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥”
▪️ਹੇ (ਮੇਰੇ) ਮਨ ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ।
🔸️”ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥”
▪️ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ।
⚪Page 28:
🔸️”ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥”
▪️ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾ ਉਹ ਪ੍ਰਾਪਤ ਨਹੀਂ ਹੋ ਸਕਦਾ।
🔸️”ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥”
▪️ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੂੰ ਮਿਲਣ ਲਈ) ਤਰਸਦੇ ਹਨ, ਪਰ ਉਹੀ ਜੀਵ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਉਹ ਆਪ (ਆਪਣੇ ਨਾਲ) ਮਿਲਾਂਦਾ ਹੈ।
⚪Page 31:
🔸️”ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥”
▪️ਪਰ ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਪਿਆਰ ਵਿਚ ਰਹਿੰਦੀ ਹੈ ਉਸ ਨੂੰ ਚੌਰਾਸੀ ਲੱਖ ਜੂਨਾਂ ਦਾ ਗੇੜ ਭੁਗਤਣਾ ਪੈਂਦਾ ਹੈ।
🔸️”ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥”
▪️ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ ਆਤਮਕ ਸ਼ਾਂਤੀ ਨਸੀਬ ਨਹੀਂ ਹੁੰਦੀ, ਉਸ ਦੀ (ਜ਼ਿੰਦਗੀ ਦੀ) ਰਾਤ ਦੁੱਖਾਂ ਵਿਚ ਗੁਜ਼ਰਦੀ ਹੈ।
⚪Page 38:
🔸️”ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥”
▪️ਹੇ ਪ੍ਰਭੂ ਜੀ ਤੂੰ (ਹੀ) ਸਦਾ-ਥਿਰ ਰਹਿਣ ਵਾਲਾ ਹੈਂ। ਹੋਰ ਸਾਰਾ ਜਗਤ ਤੇਰੇ ਵੱਸ ਵਿਚ ਹੈ।
🔸️”ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥”
▪️(ਪਰ ਤੂੰ ਮਿਲਦਾ ਹੈਂ ਗੁਰੂ ਦੀ ਰਾਹੀਂ) ਗੁਰੂ-ਪੀਰ ਨੂੰ ਮਿਲਣ ਤੋਂ ਬਿਨਾ (ਭਾਵ, ਗੁਰੂ ਦੀ ਸਰਨ ਪੈਣ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦੇ ਜੀਵ (ਤੇਰੇ ਦਰਸਨ ਨੂੰ) ਤਰਸਦੇ ਫਿਰਦੇ ਹਨ।
⚪Page 50:
🔸️”ਲਖ ਚਉਰਾਸੀਹ ਭਰਮਤਿਆ ਦੁਲਭ ਜਨਮੁ ਪਾਇਓਇ॥”
▪️(ਹੇ ਭਾਈ) ਚੌਰਾਸੀ ਲੱਖ ਜੂਨਾਂ ਵਿਚ ਭੌਂ ਭੌਂ ਕੇ ਤੂੰ ਹੁਣ ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਲੱਭਾ ਹੈ।
🔸️”ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥”
▪️ਹੇ ਨਾਨਕ (ਪਰਮਾਤਮਾ ਦਾ) ਨਾਮ ਹਿਰਦੇ ਵਿਚ ਵਸਾ। ਉਹ ਦਿਨ ਨੇੜੇ ਆ ਰਿਹਾ ਹੈ (ਜਦੋਂ ਇਥੋਂ ਕੂਚ ਕਰਨਾ ਹੈ) ॥੪॥੨੨॥੯੨॥
⚪Page 67:
🔸️”ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥”
▪️(ਕੋਈ ਭੀ ਮਨੁੱਖ) ਗੁਰੂ ਦੇ ਸ਼ਬਦ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ, (ਗੁਰੂ ਦੀ ਸਰਨ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ।
🔸️”ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥”
▪️ਜਦੋਂ ਗੁਰੂ (ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੬॥
⚪Page 69:
🔸️”ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥”
▪️ਕਈ ਐਸੇ ਹਨ ਜੋ ਆਪਣੇ ਹੀ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਗੁਰੂ ਦਾ ਸ਼ਬਦ ਪਿਆਰਾ ਨਹੀਂ ਲੱਗਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ) ਬੰਧਨ ਵਿਚ ਬੰਨ੍ਹ ਕੇ (ਜਨਮ ਮਰਨ ਦੇ ਗੇੜ ਵਿਚ) ਭਵਾਇਆ ਜਾਂਦਾ ਹੈ।
🔸️”ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥”
▪️ਉਹ ਚੌਰਾਸੀ ਲੱਖ ਜੂਨਾਂ ਵਿਚ ਮੁੜ ਮੁੜ ਜੰਮਦਾ ਹੈ, ਤੇ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ ॥੪॥
⚪Page 70:
🔸️”ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥”
▪️(ਹੇ ਭਾਈ) ਗੁਰੂ ਸਦਾ ਕਾਇਮ ਰਹਿਣ ਵਾਲਾ ਜਹਾਜ਼ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੬॥
🔸️”ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥”
▪️(ਜੇਹੜੇ ਗੁਰੂ ਦੀ ਸਰਨ ਤੋਂ ਵਾਂਝੇ ਰਹੇ ਉਹ) ਚੌਰਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਫਿਰਦੇ ਹਨ, ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਮਿਲਦੀ।
⚪Page 88:
🔸️”ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥”
▪️(ਮਨੁੱਖਾ ਜਨਮ ਲੱਭ ਕੇ) ਜਿਨ੍ਹਾਂ ਜੀਵਾਂ ਨੇ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ ਤੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹਰੀ ਨਾਮ ਦੀ) ਵਿਚਾਰ ਨਹੀਂ ਕੀਤੀ,
🔸️”ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥”
▪️(ਤੇ ਇਸ ਤਰ੍ਹਾਂ) ਹਿਰਦੇ ਵਿਚ ਸੱਚਾ ਚਾਨਣ ਨਹੀਂ ਹੋਇਆ, ਉਹ ਜੀਵ ਸੰਸਾਰ ਵਿਚ (ਜੀਊਂਦਾ ਦਿੱਸਦਾ ਭੀ) ਮੋਇਆ ਹੋਇਆ ਹੈ।
🔸️”ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥”
▪️(ਚੌਰਾਸੀ ਲੱਖ ਜੂਨਾਂ) ਵਿਚ ਉਸ ਨੂੰ ਚੱਕਰ ਕੱਟਣਾ ਪੈਂਦਾ ਹੈ, ਮੁੜ ਮੁੜ ਜੰਮਦਾ ਮਰਦਾ ਤੇ ਖ਼ੁਆਰ ਹੁੰਦਾ ਹੈ।
⚪Page 111:
🔸️”ਲਖ ਚਉਰਾਸੀਹ ਜੀਅ ਉਪਾਏ ॥”
▪️ਪਰਮਾਤਮਾ ਨੇ ਚੌਰਾਸੀ ਲੱਖ ਜੂਨਾਂ ਵਿਚ ਬੇਅੰਤ ਜੀਵ ਪੈਦਾ ਕੀਤੇ ਹੋਏ ਹਨ,
🔸️”ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥”
▪️ਜਿਸ ਜੀਵ ਉੱਤੇ ਉਹ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਾ ਦੇਂਦਾ ਹੈ।
⚪Page 162:
🔸️”ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥”
▪️(ਮਾਇਆ ਦੇ ਮੋਹ ਵਿਚ ਬੱਝੇ ਹੋਏ ਜੀਵ) ਚੌਰਾਸੀ ਲੱਖ ਜੂਨਾਂ ਵਿਚ ਫਿਰਦੇ ਰਹਿੰਦੇ ਹਨ। ਆਪਣੇ ਮਨ ਦੇ ਹਠ ਦੇ ਕਾਰਨ (ਮਾਇਆ ਦੇ ਮੋਹ ਵਿਚ ਫਸਿਆ ਜੀਵ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।
🔸️”ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥”
▪️ਜੇਹੜਾ ਮਨੁੱਖ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ ਉਹ ਮੁੜ ਮੁੜ ਜੂਨਾਂ ਵਿਚ ਪੈਂਦਾ ਹੈ ॥੨॥
⚪Page 176:
🔸️”ਕਈ ਜਨਮ ਗਰਭ ਹਿਰਿ ਖਰਿਆ ॥”
▪️ਕਈ ਜਨਮਾਂ ਵਿਚ ਤੈਨੂੰ (ਕਿਸਮ ਕਿਸਮ ਦਾ) ਰੁੱਖ ਬਣਾ ਕੇ ਪੈਦਾ ਕੀਤਾ ਗਿਆ,
🔸️”ਕਈ ਜਨਮ ਸਾਖ ਕਰਿ ਉਪਾਇਆ ॥”
▪️ਕਈ ਜਨਮਾਂ ਵਿਚ (ਤੇਰੀ ਮਾਂ ਦਾ) ਗਰਭ ਹੀ ਛਣਦਾ ਰਿਹਾ।
🔸️”ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥”
▪️ਤੇ (ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਵਿਚ ਤੈਨੂੰ ਭਵਾਇਆ ਗਿਆ ॥੨॥
🔸️”ਸਾਧਸੰਗਿ ਭਇਓ ਜਨਮੁ ਪਰਾਪਤਿ ॥”
▪️(ਹੇ ਭਾਈ ਹੁਣ ਤੈਨੂੰ) ਮਨੁੱਖਾ ਜਨਮ ਮਿਲਿਆ ਹੈ,
🔸️”ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥”
▪️ਸਾਧ ਸੰਗਤਿ ਵਿਚ (ਆ), ਗੁਰੂ ਦੀ ਮਤਿ ਲੈ ਕੇ (ਖ਼ਲਕਤਿ ਦੀ) ਸੇਵਾ ਕਰ ਤੇ ਪਰਮਾਤਮਾ ਦਾ ਭਜਨ ਕਰ।
⚪Page 180:
🔸️”ਸਾਧਸੰਗ ਕੈ ਨਾਹੀ ਨੇਰਿ ॥”
▪️(ਮਾਇਆ-ਗ੍ਰਸਿਆ ਮਨੁੱਖ) ਸਾਧ ਸੰਗਤਿ ਦੇ ਨੇੜੇ ਨਹੀਂ ਢੁਕਦਾ।
🔸️”ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥”
▪️(ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦਾ ਫਿਰਦਾ ਹੈ ॥੩॥
⚪Page 211:
🔸️”ਲਖ ਚਉਰਾਸੀਹ ਜੋਨਿ ਫਿਰਹਿ ॥”
▪️(ਹੇ ਭਾਈ ਜੀਵ) ਚੌਰਾਸੀ ਲੱਖ ਜੂਨਾਂ ਵਿਚ ਭਟਕਦੇ ਫਿਰਦੇ ਹਨ,
🔸️”ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥”
▪️ਪਰ ਪਰਮਾਤਮਾ ਦੇ ਭਗਤ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ॥੩॥
⚪Page 337:
🔸️”ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥”
▪️(ਜੀਵ) ਚੌਰਾਸੀਹ ਲੱਖ ਜੂਨਾਂ ਵਿਚ ਭਟਕ ਭਟਕ ਕੇ (ਭਾਗਾਂ ਨਾਲ ਮਨੁੱਖਾ ਜਨਮ ਵਿਚ) ਆਉਂਦਾ ਹੈ,
🔸️”ਅਬ ਕੇ ਛੁਟਕੇ ਠਉਰ ਨ ਠਾਇਓ ॥੩॥”
▪️ਪਰ ਇੱਥੋਂ ਭੀ ਖੁੰਝ ਕੇ ਫਿਰ ਕੋਈ ਥਾਂ-ਥਿੱਤਾ (ਇਸ ਨੂੰ) ਨਹੀਂ ਮਿਲਦਾ ॥੩॥
⚪Page 338:
🔸️”ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦ ਬਹੁ ਥਾਕੋ ਰੇ ॥”
▪️ਹੇ ਭਾਈ (ਤੁਸੀ ਆਖਦੇ ਹੋ ਕਿ ਜਦੋਂ) ਚੌਰਾਸੀ ਲੱਖ ਜੀਵਾਂ ਦੀਆਂ ਜੂਨਾਂ ਵਿਚ ਭਟਕ ਭਟਕ ਕੇ ਨੰਦ ਬਹੁਤ ਥੱਕ ਗਿਆ,
🔸️”ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥”
▪️(ਤੇ ਉਸ ਨੂੰ ਮਨੁੱਖਾ ਜਨਮ ਮਿਲਿਆ ਤਾਂ ਉਸ ਨੇ ਪਰਮਾਤਮਾ ਦੀ ਭਗਤੀ ਕੀਤੀ), ਉਸ ਦੀ ਭਗਤੀ ਤੇ ਪ੍ਰਸੰਨ ਹੋ ਕੇ (ਪਰਮਾਤਮਾ ਨੇ ਉਸ ਦੇ ਘਰ) ਜਨਮ ਲਿਆ, ਉਸ ਵਿਚਾਰੇ ਨੰਦ ਦੀ ਬੜੀ ਕਿਸਮਤ ਜਾਗੀ ॥੧॥
⚪Page 433:
🔸️”ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥”
▪️(ਹੇ ਮਨ) ਉਸ ਪ੍ਰਭੂ ਨਾਲ ਸਾਂਝ ਪਾ ਜਿਸ ਤੋਂ ਹਰੇਕ ਜੀਵ ਚੌਰਾਸੀ ਲੱਖ ਜੂਨਾਂ ਵਿੱਚ ਭਟਕਦਾ ਹੋਇਆ ਮੰਗਤਾ ਬਣ ਕੇ ਦਾਨ ਮੰਗਦਾ ਹੈ।
⚪Page 434:
🔸️”ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ੍ਹ ਕਉ ਭਉ ਪਇਆ ॥”
▪️ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਡਰ ਟਿਕ ਜਾਂਦਾ ਹੈ ਉਹ ਪ੍ਰਭੂ ਨੂੰ ਢੂੰਡਦੇ ਹਨ ਤੇ (ਆਪਣੇ ਜਤਨਾਂ ਦਾ) ਫਲ ਹਾਸਲ ਕਰ ਲੈਂਦੇ ਹਨ।
🔸️”ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥”
▪️ਪਰ (ਪੜ੍ਹੀ ਹੋਈ ਵਿੱਦਿਆ ਦੇ ਆਸਰੇ ਆਪਣੇ ਆਪ ਨੂੰ ਸਿਆਣੇ ਸਮਝਣ ਵਾਲੇ) ਜੇਹੜੇ ਮੂਰਖ ਬੰਦੇ ਆਪਣੇ ਮਨ ਦੇ ਪਿਛੇ ਤੁਰਦੇ ਹਨ, ਉਹ ਹੋਰ ਹੋਰ ਪਾਸੇ ਭਟਕਦੇ ਹਨ, ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਉਹਨਾਂ ਨੂੰ ਚੌਰਾਸੀ ਲੱਖ ਜੂਨਾਂ ਦਾ ਗੇੜ ਨਸੀਬ ਹੁੰਦਾ ਹੈ ॥੨੭॥
⚪Page 526:
🔸️”ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥”
▪️ਕਿਉਂ (ਗਿਣੇ ਮਿਥੇ) ਜਪ ਕਰਦੇ ਹੋ ਕਿਉਂ ਤਪ ਸਾਧਦੇ ਹੋ ਕਾਹਦੇ ਲਈ ਪਾਣੀ ਰਿੜਕਦੇ ਹੋ (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ)
🔸️”ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥”
▪️ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ ॥੩॥
⚪Page 936:
🔸️”ਜੋ ਆਵਹਿ ਸੇ ਜਾਹਿ ਫੁਨਿ
ਆਇ ਗਏ ਪਛੁਤਾਹਿ ॥”
▪️ਜੋ ਜੀਵ (ਮਾਇਆ ਦੀ ਮਮਤਾ ਦੇ ਬੱਧੇ ਹੋਏ ਜਗਤ ਵਿਚ) ਆਉਂਦੇ ਹਨ ਉਹ (ਇਸ ਮਮਤਾ ਵਿਚ ਫਸੇ ਹੋਏ ਇਥੋਂ) ਜਾਂਦੇ ਹਨ, ਮੁੜ ਜੰਮਦੇ ਮਰਦੇ ਹਨ ਤੇ ਦੁਖੀ ਹੁੰਦੇ ਹਨ
🔸️”ਲਖ ਚਉਰਾਸੀਹ ਮੇਦਨੀ
ਘਟੈ ਨ ਵਧੈ ਉਤਾਹਿ ॥”
▪️(ਉਹਨਾਂ ਵਾਸਤੇ) ਇਹ ਚੌਰਾਸੀ ਲੱਖ ਜੂਨਾਂ ਵਾਲੀ ਸ੍ਰਿਸ਼ਟੀ ਰਤਾ ਭੀ ਘਟਦੀ ਵਧਦੀ ਨਹੀਂ (ਭਾਵ, ਉਹਨਾਂ ਨੂੰ ਮਮਤਾ ਦੇ ਕਾਰਨ ਚੌਰਾਸੀ ਲੱਖ ਜੂਨਾਂ ਵਿਚੋਂ ਲੰਘਣਾ ਪੈਂਦਾ ਹੈ)।
⚪Page 998:
🔸️”ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥”
▪️ਸਾਰੇ ਜੀਵ ਅਤੇ ਦੇਵਤੇ ਹੁਕਮ ਵਿਚ ਤੁਰ ਰਹੇ ਹਨ, ਸਿੱਧ ਅਤੇ ਸਾਧਿਕ ਭੀ (ਹੁਕਮ ਅੱਗੇ) ਥਰ ਥਰ ਕੰਬਦੇ ਹਨ।
🔸️”ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥”
▪️ਚੌਰਾਸੀ ਲੱਖ ਜੂਨਾਂ ਦੇ ਸਾਰੇ ਜੀਵ (ਜੋ ਰਜ਼ਾ ਵਿਚ ਨਹੀਂ ਤੁਰਦੇ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਮੁੜ ਮੁੜ ਜੂਨਾਂ ਵਿਚ ਪਾਏ ਜਾਂਦੇ ਹਨ ॥੨॥
⚪Page 1028:
🔸️”ਚਉਰਾਸੀਹ ਨਰਕ ਸਾਕਤੁ ਭੋਗਾਈਐ ॥”
▪️ਮਾਇਆ-ਵੇੜ੍ਹਿਆ ਜੀਵ (ਪਰਮਾਤਮਾ ਨੂੰ ਭੁਲਾ ਕੇ) ਚੁਰਾਸੀ ਲੱਖ ਜੂਨਾਂ ਦੇ ਗੇੜ ਦੇ ਦੁੱਖ ਭੋਗਦਾ ਹੈ।
🔸️”ਜੈਸਾ ਕੀਚੈ ਤੈਸੋ ਪਾਈਐ ॥”
▪️(ਸਿਰਜਣਹਾਰ ਦੀ ਰਜ਼ਾ ਦਾ ਨਿਯਮ ਹੀ ਐਸਾ ਹੈ ਕਿ) ਜਿਹੋ ਜਿਹਾ ਕਰਮ ਕਰੀਦਾ ਹੈ ਤਿਹੋ ਜਿਹਾ ਫਲ ਭੋਗੀਦਾ ਹੈ।
⚪Page 1034:
🔸️”ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥”
▪️ਪਰਮਾਤਮਾ ਨੇ ਚੁਰਾਸੀ ਲੱਖ ਜੂਨਾਂ ਦੇ ਜੀਵ ਪੈਦਾ ਕੀਤੇ ਹਨ, ਉਹ ਆਪਣੀ ਮਰਜ਼ੀ ਨਾਲ ਹੀ ਇਹਨਾਂ ਜੀਵਾਂ ਨੂੰ ਸਾਹ ਲੈਣ ਦੇਂਦਾ ਹੈ (ਇਹਨਾਂ ਨੂੰ ਜਿਵਾਲੀ ਰੱਖਦਾ ਹੈ) ॥੪॥
⚪Page 1044:
🔸️”ਲਖ ਚਉਰਾਸੀਹ ਜੀਅ ਉਪਾਏ ॥”
▪️(ਉਸ ਪਰਮਾਤਮਾ ਨੇ ਹੀ) ਚੌਰਾਸੀ ਲੱਖ ਜੂਨਾਂ ਦੇ ਜੀਵ ਪੈਦਾ ਕੀਤੇ ਹਨ।
🔸️”ਗਿਆਨੀ ਧਿਆਨੀ ਆਖਿ ਸੁਣਾਏ ॥”
▪️ਸਿਆਣੇ ਮਨੁੱਖ ਤੇ ਸਮਾਧੀਆਂ ਲਾਣ ਵਾਲੇ ਭੀ (ਇਹੀ ਗੱਲ) ਆਖ ਕੇ ਸੁਣਾ ਗਏ ਹਨ।
⚪Page 1061:
🔸️”ਲਖ ਚਉਰਾਸੀਹ ਆਪਿ ਉਪਾਏ ॥”
▪️ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੇ) ਆਪ ਪੈਦਾ ਕੀਤੇ ਹਨ,
🔸️”ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥”
▪️(ਉਸ ਦੀ ਮਿਹਰ ਨਾਲ ਹੀ) ਮਨੁੱਖਾ ਜਨਮ ਵਿਚ ਗੁਰੂ ਜੀਵ ਦੇ ਅੰਦਰ ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ।
⚪Page 1072:
🔸️”ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥”
▪️ਚੌਰਾਸੀ ਲੱਖ ਜੂਨਾਂ ਦੇ ਨਰਕ ਵੇਖਣੇ ਨਹੀਂ ਪੈਣਗੇ (ਜਿਹੜਾ ਮਨੁੱਖ) ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾਂਦਾ ਹੈ (ਉਸ ਨੂੰ ਇਹ ਫਲ ਪ੍ਰਾਪਤ ਹੁੰਦਾ ਹੈ ॥੧੦॥
⚪Page 1075:
🔸️”ਲਖ ਚਉਰਾਸੀਹ ਜੋਨਿ ਸਬਾਈ ॥”
▪️ਸਾਰੀਆਂ ਚੌਰਾਸੀ ਲੱਖ ਜੂਨਾਂ ਵਿਚੋਂ-
🔸️”ਮਾਣਸ ਕਉ ਪ੍ਰਭਿ ਦੀਈ ਵਡਿਆਈ ॥”
▪️ਪਰਮਾਤਮਾ ਨੇ ਮਨੁੱਖਾ ਜਨਮ ਨੂੰ ਵਡਿਆਈ ਦਿੱਤੀ ਹੈ।
⚪Page 1096:
🔸️”ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥”
▪️ਹੇ ਪ੍ਰਭੂ ਜਦੋਂ ਤੂੰ ਮੇਰੀ ਸਹਾਇਤਾ ਤੇ ਹੋਵੇਂ, ਤਾਂ ਮੈਨੂੰ ਕਿਸੇ ਹੋਰ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ।
🔸️”ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥”
▪️ਜਦੋਂ ਮੈਂ ਤੇਰਾ ਸੇਵਕ ਬਣਦਾ ਹਾਂ, ਤਾਂ ਤੂੰ ਮੈਨੂੰ ਸਭ ਕੁਝ ਦੇ ਦੇਂਦਾ ਹੈਂ।
🔸️”ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥”
▪️ਮੈਨੂੰ ਧਨ-ਪਦਾਰਥ ਦੀ ਕੋਈ ਕਮੀ ਨਹੀਂ ਰਹਿੰਦੀ ਮੈਂ (ਤੇਰਾ ਇਹ ਨਾਮ-ਧਨ) ਵਰਤਦਾ ਹਾਂ ਵੰਡਦਾ ਹਾਂ ਤੇ ਇਕੱਠਾ ਭੀ ਕਰਦਾ ਹਾਂ।
🔸️”ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥”
▪️ਧਰਤੀ ਦੇ ਚੌਰਾਸੀ ਲੱਖ ਜੀਵ ਹੀ ਮੇਰੀ ਸੇਵਾ ਕਰਨ ਲੱਗ ਪੈਂਦੇ ਹਨ।
⚪Page 1100:
🔸️”ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥”
▪️ਧਰਤੀ ਦੀਆਂ ਚੌਰਾਸੀ ਲੱਖ ਜੂਨਾਂ ਦੇ ਸਾਰੇ ਹੀ ਜੀਵ (ਜਗਤ ਵਿਚ) ਆਉਂਦੇ ਹਨ ਤੇ ਫਿਰ ਇਥੋਂ ਚਲੇ ਜਾਂਦੇ ਹਨ।
🔸️”ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥”
▪️ਸਿਰਫ਼ ਇਕ ਸੱਚਾ ਖ਼ੁਦਾ ਹੀ ਸਦਾ ਕਾਇਮ ਰਹਿਣ ਵਾਲਾ ਹੈ। ਖ਼ੁਦਾ ਦਾ ਬੰਦਾ (ਭਗਤ) ਭੀ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ ॥੧੭॥
⚪Page 1190:
🔸️”ਲਖ ਚਉਰਾਸੀਹ ਜੰਤ ਉਪਾਏ ॥”
▪️ਸਿਰਜਣਹਾਰ ਪ੍ਰਭੂ ਚੌਰਾਸੀ ਲੱਖ ਜੂਨਾਂ ਵਿਚ ਬੇਅੰਤ ਜੀਵ ਪੈਦਾ ਕਰਦਾ ਹੈ,
🔸️”ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥”
▪️ਜਿਵੇਂ ਉਸ ਠਾਕੁਰ ਦੀ ਮਰਜ਼ੀ ਹੁੰਦੀ ਹੈ, ਪੈਦਾ ਕਰਦਾ ਹੈ ਤੇ ਨਾਸ ਭੀ ਕਰ ਦੇਂਦਾ ਹੈ ॥੩॥
⚪Page 1183:
🔸️”ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥”
▪️(ਹੇ ਪ੍ਰਭੂ) ਤੂੰ (ਇਸ ਸ੍ਰਿਸ਼ਟੀ ਨੂੰ) ਪੈਦਾ ਕਰਨ ਵਾਲਾ ਹੈਂ ਤੂੰ ਹੀ ਇਸ ਦੀ ਸਾਰ ਲੈਣ ਵਾਲਾ ਹੈਂ, ਤੂੰ ਹੀ ਪੈਦਾ ਕੀਤੀ ਹੈ ਤੂੰ ਹੀ ਨਾਸ ਕਰਦਾ ਹੈਂ।
🔸️”ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥”
▪️ਸ੍ਰਿਸ਼ਟੀ ਦੀ ਚੌਰਾਸੀ ਲਖ ਜੂਨ ਤੈਥੋਂ ਹੀ ਪੈਦਾ ਹੋਈ ਹੈ।
⚪Page 1340:
🔸️”ਗੁਣ ਗਾਵੈ ਨਿਤ ਨਿਤ ਨਿਤ ਨਵੇ ॥”
▪️(ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ) ਸਦਾ ਹੀ ਪਰਮਾਤਮਾ ਦੇ ਗੁਣ ਇਉਂ ਗਾਂਦਾ ਰਹਿੰਦਾ ਹੈ (ਜਿਵੇਂ ਉਹ ਗੁਣ ਉਸ ਦੇ ਵਾਸਤੇ ਅਜੇ) ਨਵੇਂ (ਹਨ, ਜਿਵੇਂ ਪਹਿਲਾਂ ਕਦੇ ਨਾਹ ਵੇਖੀ ਹੋਈ ਚੀਜ਼ ਮਨ ਨੂੰ ਖਿੱਚ ਪਾਂਦੀ ਹੈ),
🔸️”ਲਖ ਚਉਰਾਸੀਹ ਜੋਨਿ ਨ ਭਵੇ ॥”
▪️ਉਹ ਮਨੁੱਖ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਨਹੀਂ ਭਟਕਦਾ।
⚪Page1416:
🔸️”ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥”
▪️ਚੌਰਾਸੀ ਲੱਖ ਜੂਨਾਂ ਦੇ ਜੀਵਾਂ ਵਾਲੀ ਇਹ ਧਰਤੀ ਤ੍ਰਿਸ਼ਨਾ (ਦੀ ਅੱਗ) ਵਿਚ ਸੜ ਰਹੀ ਹੈ ਅਤੇ ਪੁਕਾਰ ਕਰ ਰਹੀ ਹੈ।
🔸️”ਇਹੁ ਮੋਹੁ ਮਾਇਆ ਸਭੁ ਪਸਰਿਆ
ਨਾਲਿ ਚਲੈ ਨ ਅੰਤੀ ਵਾਰ ॥”
▪️ਮਾਇਆ ਦਾ ਇਹ ਮੋਹ ਸਾਰੀ ਲੁਕਾਈ ਵਿਚ ਪ੍ਰਭਾਵ ਪਾ ਰਿਹਾ ਹੈ (ਪਰ ਇਹ ਮਾਇਆ) ਅਖ਼ੀਰਲੇ ਵੇਲੇ (ਕਿਸੇ ਦੇ ਭੀ) ਨਾਲ ਨਹੀਂ ਜਾਂਦੀ।
⚪Page 112: 🟤 ਸ਼ਬਦ – ਚੌਰਾਸੀ
🔸️”ਆਪਿ ਉਪਾਏ ਧੰਧੈ ਲਾਏ ॥”
▪️ਪ੍ਰਭੂ ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪ ਹੀ ਮਾਇਆ ਦੀ ਦੌੜ ਭੱਜ ਵਿਚ ਜੋੜ ਦੇਂਦਾ ਹੈ।
🔸️”ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥”
▪️ਚੌਰਾਸੀ ਲੱਖ ਜੂਨਾਂ ਦੇ ਜੀਵਾਂ ਨੂੰ ਰਿਜ਼ਕ ਭੀ ਪ੍ਰਭੂ ਆਪ ਹੀ ਅਪੜਾਂਦਾ ਹੈ।
⚪Page 1344: 🟤 ਸ਼ਬਦ – ਚਉਰਾਸੀ
🔸️”ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥”
▪️ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜੀਵ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਧੱਕੇ ਖਾਂਦਾ ਫਿਰਦਾ ਹੈ।
🔸️”ਬਿਨੁ ਗੁਰ ਬੂਝੇ ਜਮ ਕੀ ਫਾਸੀ ॥”
▪️ਗੁਰੂ ਤੋਂ ਬਿਨਾ ਸਹੀ ਜੀਵਨ-ਰਾਹ ਨਹੀਂ ਸਮਝਦਾ ਤੇ ਜਮ ਦੀ ਫਾਹੀ (ਇਸ ਦੇ ਗਲ ਵਿਚ ਪਈ ਰਹਿੰਦੀ ਹੈ)।
Please be kind to read the reply already given and contemplate. The undersigned is very clear that Gurbani doesn’t subscribe to the theory of reincarnation after death. Gurbani guides to live life in the present and achieve spiritual emancipation/salvation in this life itself.
i have compiled list of 38 Pauris on this post and about 20 Pauris in other post that directly enforce it. I guess you didn’t read any at all. Gurbani is clearly saying
ਜੇ ਮੋਹ ਮਾਇਆ ਦੇ ਚੱਕਰ ਵਿੱਚ ਪਿਆ ਰਿਹਾ ਅਤੇ ਉਸ ਰੱਬ ਦਾ ਨਾਮ ਨਾ ਧਿਆਇਆ ਤਾਂ ਤੂੰ ਮੁੜ ਮੁੜ ਪੈਦਾ ਹੋਂਵੇ ਗਾ ਅਤੇ ਮੁੜ ਮੁੜ ਮਰੇਂਗਾ ਅਤੇ 84 ਲੱਖ ਜੂਨਾਂ ਦੇ ਚੱਕਰ ਵਿਚ ਫਸਿਆ ਰਹੇਂਗਾ। If you keep on clinging to Moh-Maya and do not chant the name of God, then you will be born again and again and die again and again and remain stuck in the circle of 84 lakh Jooni.
How much more direct and clear does it have to be? Rejecting to believe it would be rejecting Gurbani. It is also stated that you are born with your previous Karm-kaand and in this new life you have pay for and clear those Karm-Kands too to get out of the circle of life and death.
You may not want to believe it yourself but you can’t misguide other people in believing that Gurbani doesn’t say this and doesn’t subscribe to this as a fact.
Hope you give it a good second look, sit down and give it a another go with clear state of mind.
ਮੈਂ ਇਸ ‘ਤੇ ਹੋਰ ਟਿੱਪਣੀ ਕਰਨ ਤੋਂ ਵਰਜਣਾਂ ਚਾਹਵਾਂਗਾ।
Waheguru Ji Da Khalsa
Waheguru Ji Di Fateh
What does this convey, Jeet ji? As understood by the undersigned, as per Gurbani, the previous life (ਪਿਛਲਾ ਜਨਮ) is from birth till date and about future life (ਅਗਲਾ ਜਨਮ), we don’t know anything. Therefore, no brought forward and no carry forward.
The undersigned would like to request you to avoid unnecessary comments. No one is perfect. The undersigned is absolutely clear that there is no reincarnation after death, about which you said in your first post. In Sikhism. Whatever has to happen, has to happen in this life itself. ਭੁੱਲ ਚੁੱਕ ਦੀ ਖਿਮਾਂ ਕਰਨੀ ਜੀ।
——–
In Sikhism, the mind (ਮਨ) gets into the cycle of reincarnation every now and then, when it gets stuck in the material world.
To make it again clear the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693) ਅਰਥਾਤ ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Further, Bhagat Kabir ji guides us:-
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ (ਪੰਨਾ 970) ਅਰਥਾਤ (ਹੇ ਗੋਬਿੰਦ!) ਪਰਾਏ ਧਨ (ਦੀ ਲਾਲਸਾ), ਪਰਾਈ ਇਸਤ੍ਰੀ (ਦੀ ਕਾਮਨਾ), ਪਰਾਈ ਚੁਗ਼ਲੀ, ਦੂਜਿਆਂ ਨਾਲ ਵਿਰੋਧ = ਇਹ ਵਿਕਾਰ ਦੂਰ ਨਹੀਂ ਹੁੰਦੇ, ਮੁੜ ਮੁੜ ਜਨਮ ਮਰਨ ਦਾ ਗੇੜ (ਸਾਨੂੰ) ਮਿਲ ਰਿਹਾ ਹੈ– ਫਿਰ ਭੀ ਪਰ ਮਨ, ਪਰ ਤਨ ਆਦਿਕ ਦਾ ਇਹ ਲੰਮਾ ਝੇੜਾ ਮੁੱਕਦਾ ਨਹੀਂ।2।