according to gurbani can one drink alcohol?
according to gurbani can one drink alcohol?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ।।
ਸ਼ਰਾਬ ਪੀਣ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਡਾ ਧਿਆਨ ਗੁਰੂ ਸਾਹਿਬ ਦੀ ਸਿੱਖਿਆ ਵੱਲ ਦਿਵਾਉਂਦਾ ਹੈ ਜਿਸ ਵਿਚ ਗੁਰੂ ਸਾਹਿਬ ਸ਼ਰਾਬ ਨੂੰ ਇੱਕ ਕੁਕਰਮ ਤੇ ਝੂ੍ਠਾ ਮਦ ਦੱਸ ਕੇ ਉਸ ਨੂੰ ਕਦੇ ਵੀ ਨਾ ਪੀਣ ਵਾਸਤੇ ਸਿੱਖਿਆ ਦੇ ਰਹੇ ਹਨ ਕਿਉਂਕਿ ਇਸ ਦੇ ਪੀਣ ਨਾਲ ਅਕਲ ਦੂਰ ਹੋ ਜਾਂਦੀ ਹੈ, ਝੱਲ ਕੁੱਦ ਪੈਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ ਤੇ ਅਕਾਲਪੁਰਖ ਦੀ ਮਿਹਰ ਨਹੀਂ ਮਿਲਦੀ। ਗੁਰੂ ਸਾਹਿਬ ਇਸ ਵਿਕਾਰ ਕੋਲੋਂ ਬਚ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਨ ਦੀ ਸਿੱਖਿਆ ਦੇ ਰਹੇ ਹਨ ਤਾਂ ਜੋ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਰਹਿ ਕੇ ਹਮੇਸ਼ਾਂ ਚੜ੍ਹਦੀ ਕਲ੍ਹਾ ਰਿਹਾ ਜਾ ਸਕੇ:
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ {ਪੰਨਾ 554}
ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
This video came to the undersigned’s notice.
Gurbani suggests only DIVINE INTOXICATION. Walking on this path, life becomes blissful, and one reaches a state of euphoria, referred to as Anand in Gurbani. It is permanent and does not fade away, unlike other intoxications of this world.
ਨਾਮ ਖੁਮਾਰੀ ਨਾਨਕਾ, ਚੜ੍ਹੀ ਰਹੇ ਦਿਨ ਰਾਤ