According to Gurbani teachings, which "Naam" should we chant in Simran?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਹਰਰਾਜ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ, ਆਪਣੀ ਸਮਝ ਅਨੁਸਾਰ, ਦਾਸ ਬੇਨਤੀ ਕਰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਕਿਸੇ ਇੱਕ ਲਫ਼ਜ਼ ਨੂੰ ਵਾਰ ਵਾਰ ਦੁਹਰਾਉਣ ਦੀ ਸਿੱਖਿਆ ਨਹੀਂ ਦੇਂਦਾ ਹੈ। ਅਸਲ ਮੁੱਦਾ ਤਾਂ ਗੁਰਬਾਣੀ ਦੀ ਸਿੱਖਿਆ ਤੇ ਚੱਲਣਾ ਹੈ।
ਰਾਮਕਲੀ ਰਾਗ ਵਿਚ, ਅਨੰਦੁ ਸਾਹਿਬ ਵਿਚ, ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ ‘ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥’ ਅਰਥਾਤ ‘(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।’
ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਸੁਖਮਨੀ ਸਾਹਿਬ ਵਿਚ ਉਪਦੇਸ਼ ਦਿੰਦੇ ਹਨ:-
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: ਹੇ ਮਨ! ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ ਹਰ ਥਾਂ ਨੇੜੇ ਜਾਣ ਕੇ ਵੇਖ। ਹੇ ਭਾਈ, ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, ਤਾਂ ਜੁ ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ। ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ ਚੀਜ਼ਾਂ ਦੀਆਂ ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ। ਹੇ ਭਾਈ, ਆਪਾ-ਭਾਵ ਛੱਡ ਕੇ ਪ੍ਰਭੂ ਦੇ ਅੱਗੇ ਅਰਦਾਸ ਕਰ, ਤੇ ਇਸ ਤਰ੍ਹਾਂ ਸਾਧ ਸੰਗਤਿ ਵਿਚ ਰਹਿ ਕੇ ਵਿਕਾਰਾਂ ਦੀ ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਅੱਗੇ ਨੋਵੇਂ ਗੁਰੂ ਸਰੀਰ ਗੁਰੂ ਤੇਗ ਬਹਾਦਰ ਸਾਹਿਬ ਸਿੱਖਿਆ ਦਿੰਦੇ ਹਨ:-
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ {ਪੰਨਾ 1429}
ਅਰਥ: ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ।57।1।
ਹੋਰ ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਫੁਰਮਾਉਂਦੇ ਹਨ:-
ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥ {ਪੰਨਾ 386}
ਅਰਥ: (ਹੇ ਭਾਈ!) ਕੰਨਾਂ ਨਾਲ (ਪਰਮਾਤਮਾ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਦੇ ਰਹਿਣਾ ਚਾਹੀਦਾ ਹੈ ਜਿਸ ਦੇ ਸੁਣਿਆਂ ਮਨ ਵਿਚ ਆਤਮਕ ਆਨੰਦ ਪੈਦਾ ਹੁੰਦਾ ਹੈ ਤੇ ਮਨ ਦੇ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।1। ਰਹਾਉ।
(ਹੇ ਭਾਈ!) ਉਠਦਿਆਂ ਬੈਠਦਿਆਂ ਸੁੱਤਿਆਂ (ਜਾਗਦਿਆਂ ਹਰ ਵੇਲੇ) ਪਰਮਾਤਮਾ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ, ਰਸਤੇ ਤੁਰਦਿਆਂ ਭੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਰਹਿਣਾ ਚਾਹੀਦਾ ਹੈ।1।
(ਹੇ ਭਾਈ!) ਹਰੇਕ ਕੰਮ ਕਾਜ ਕਰਦਿਆਂ, ਰਾਹੇ ਤੁਰਦਿਆਂ, ਪੱਤਣ ਲੰਘਦਿਆਂ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ ਤੇ ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦੇ ਰਹਿਣਾ ਚਾਹੀਦਾ ਹੈ।2।
(ਹੇ ਭਾਈ!) ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ (ਜੇਹੜਾ ਇਹ ਕੰਮ ਕਰਦਾ ਰਹਿੰਦਾ ਹੈ) ਜ਼ਿੰਦਗੀ ਦੇ ਸਫ਼ਰ ਵਿਚ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ।3।
ਹੇ ਨਾਨਕ! (ਆਖ– ਹੇ ਪ੍ਰਭੂ!) ਜਿਸ ਮਨੁੱਖ ਨੂੰ ਅੱਠੇ ਪਹਰ ਕਿਸੇ (ਵੇਲੇ ਭੀ) ਤੂੰ ਨਹੀਂ ਵਿਸਰਦਾ, ਉਸ ਦੀ ਚਰਨੀਂ ਲੱਗ ਕੇ (ਹੋਰ ਮਨੁੱਖਾਂ ਨੂੰ ਭੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ।4।10। 61।
ਇਨ੍ਹਾਂ ਗੁਰੂ ਉਪਦੇਸ਼ਾਂ ਤੋਂ ਦਾਸ ਨੂੰ ਇਹ ਹੀ ਸਮਝ ਆਉਂਦੀ ਹੈ ਕਿ ਗੁਰ ਸ਼ਬਦ ਨਾਲ ਜੁੜ ਕੇ ਅਰਥਾਤ ਗੁਰੂ ਦੀ ਸਿੱਖਿਆ ਲੈ ਕੇ ਅਰਥਾਤ ਗੁਰੂ ਦੀ ਸ਼ਰਨ ਵਿਚ ਪੈ ਕੇ ਮਨ ਨੂੰ ਧੋਣਾ ਹੈ ਅਰਥਾਤ ਵਿਕਾਰਾਂ ਤੋਂ ਛੁਟਕਾਰਾ ਪਾਉਣਾ ਹੈ ਤੇ ਸਚਿਆਰ/ਗੁਣਵਾਨ ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜਨਾ ਹੈ। ਦਾਸ ਦੀ ਸਮਝ ਅਨੁਸਾਰ ਫਿਰ ਸਿਮਰਨ ਕਰਨਾ ਨਹੀਂ ਪਵੇਗਾ, ਦੰਮ-ਬ-ਦੰਮ ਆਪੇ ਹੀ ਹੁੰਦਾ ਚਲਾ ਜਾਵੇਗਾ ਅਤੇ ਮਨੁੱਖ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚੇਗਾ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਣ (To attain enlightenment) ਦੀ ਹੈ, ਮਰ ਕੇ ਨਹੀਂ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ।ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ
ਆਪ ਦਾ ਵੀਰ
ਸਿਮਰਨ ਕੀ ਹੈ
….ਆਪਣੀ ਨਿੱਕੀ ਜਿਹੀ ‘ਸੁਰਤਿ’ ਨੂੰ ਇਸ ਨੇ ਸਰਬ-ਵਿਆਪਕ ‘ਸੁਰਤਿ’ ਵਿਚ ਜੋੜਨਾ ਹੈ, ਆਪਣੇ ਨਿੱਕੇ ਜਿਹੇ ਮਨ ਨੂੰ ਇਸ ਨੇ ਸਰਬ-ਵਿਆਪਕ ਮਨ ਵਿਚ ਇਕ-ਮਿਕ ਕਰਨਾ ਹੈ, ਆਪਣੀ ਨਿੱਕੀ ਜਿਹੀ ਜਿੰਦ ਨੂੰ ਇਸ ਨੇ ਸਰਬ-ਵਿਆਪਕ ਜਿੰਦ ਵਿਚ ਚੁਭੀ ਲੁਆਣੀ ਹੈ। ਇਸੇ ਦਾ ਨਾਮ ‘ਸਿਮਰਨ’ ਹੈ। ਸਿਮਰਨ ਦਾ ਅਰਥ ਹੈ, ‘ਯਾਦ ਕਰਨਾ, ਯਾਦ ਰੱਖਣਾ’। ਉਸ ਸਰਬ-ਵਿਆਪਕ ਜੋਤਿ ਨੂੰ ਹਰ ਥਾਂ ਪਸਰੀ ਜਾਣ ਕੇ ਉਸ ਨੂੰ ‘ਤੂੰ ਹੈਂ ਤੂੰ’ ਆਖਦੇ ਰਹਿਣਾ ਉਸ ਦਾ ‘ਸਿਮਰਨ’ ਹੈ। ਸ਼ਬਦ ਦੀ ਰਾਹੀਂ ਉਸ ਦੀਆਂ ਸਿਫਤਾਂ ਪੜ੍ਹਨੀਆਂ ਸੁਣਨੀਆਂ ਗਾਣੀਆਂ ਭੀ ਉਸ ਦਾ ਸਿਮਰਨ ਹੈ। …..
(ਪ੍ਰੋਫੈਸਰ ਸਾਹਿਬ ਸਿੰਘ ਜੀ ਦੀ ਪੁਸਤਕ ‘ਸਿਮਰਨ ਦੀਆਂ ਬਰਕਤਾਂ ਤੇ ਹੋਰ ਲੇਖ ‘ ਵਿਚੋਂ – ਪੰਨਾ 12)
Respected Harraj ji,
Waheguru ji ka Khalsa, Waheguru ji ki Fateh!
In reply to your question, the undersigned further wants to clarify about repetition of the word ‘Waheguru (ਵਾਹਿਗੁਰੂ)’, which Sikhs call Naam Simran (ਨਾਮ ਸਿਮਰਨ).
The word Waheguru actually is combination of two words:-
‘Wahe (ਵਾਹਿ)’ means that the Akalpurakh is worth praising (ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ); and
‘Guru (ਗੁਰੂ)’ means that the Akalpurakh provides knowledge, in the darkness of ignorance (ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ).
Therefore, as understood by the undersigned, the Naam Simran is to imbibe the teachings of Guru Granth Sahib and change one’s life. It is not sitting in a dark room and repeating the word ‘Waheguru’ for a limited time because the Guru teaches to become one with Akalpurakh and Shabad Guru, who are spiritually embodiment of each other and do simran in every breath.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
According to Gurbani, Naam needs to go into our consciousness and we need to live Naam. Naam is the teachings of Gurbani that we need to comprehend and transform our lives. We need to stay close to the message of Gurbani and lead a life according to the message of Gurbani.