ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਨੁਸਾਰ ਅਕਾਲ ਪੁਰਖ ਕੌਣ ਹੈ? ਕੀ ਸਿੱਖ ਗੁਰੂ ਅਕਾਲ ਪੁਰਖ ਹਨ?
According to Guru Granth Sahib Ji, who is Akal Purakh? Are the Sikh Gurus considered Akal Purakh?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਨੁਸਾਰ ਅਕਾਲ ਪੁਰਖ ਕੌਣ ਹੈ? ਕੀ ਸਿੱਖ ਗੁਰੂ ਅਕਾਲ ਪੁਰਖ ਹਨ?
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that Guru Granth Sahib starts with Jap Baani of First Guru Person, Guru Nanak Sahib, and the Baani starts with, what is called Mool Mantar, which defines the attributes of the One God (Akalpurakh), with whom a person can become one, with the help of Shabad Guru:-
ੴ (Ik Onkar) (One Universal Creator God);
ਸਤਿ ਨਾਮੁ (Sat Naam) (The Name Is Truth);
ਕਰਤਾ ਪੁਰਖੁ (Karta Purakh) (Creative Being Personified);
ਨਿਰਭਉ (Nirbhau) (No Fear);
ਨਿਰਵੈਰੁ (Nirvair) (No Enmity or Hatred),
ਅਕਾਲ ਮੂਰਤਿ (Akal Moorat) (Image of the undying);
ਅਜੂਨੀ (Ajuni) (Beyond Birth);
ਸੈਭੰ (Saibhang) (Self-existstant);
ਗੁਰ ਪ੍ਰਸਾਦਿ (Gur Parsad) (By Guru’s Grace)
Now coming to who is Guru, as per Guru Granth Sahib, the First Guru Person, Guru Nanak Sahib, in his discussion with Yogis, while replying to their question, had made it very clear that his Guru was Shabad. Please read the following:
ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥ {ਪੰਨਾ 942}
ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43।
———-
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ {ਪੰਨਾ 943}
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44।
As per Gurbani, Akalpurakh and Shabad Guru are spiritually embodiment of each other, which has been taught in Guru Granth Sahib many times. Two examples are:
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥ {ਪੰਨਾ 387}
ਅਰਥਾਤ ਹੇ ਨਾਨਕ! (ਆਖ– ਹੇ ਭਾਈ!) ਅੱਠੇ ਪਹਰ (ਹਰ ਵੇਲੇ) ਗੁਰੂ ਨੂੰ ਚੇਤੇ ਰੱਖ, ਗੁਰੂ ਪਾਰਬ੍ਰਹਮ (ਦਾ ਰੂਪ) ਹੈ ਗੁਰੂ ਪਰਮੇਸਰ (ਦਾ ਰੂਪ) ਹੈ।4। 16। 67।
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਅਰਥਾਤ ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।
Hope it helps. If you have any further questions, please do ask. If you find any deficiencies, please point out the same, for improvement in future.
Regards,
Your brother