Does the presence of unintentional negative thoughts result in the accumulation of bad karma as well?
Does the presence of unintentional negative thoughts result in the accumulation of bad karma as well?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I do not know about Karma but they can definitely drain your energy and waste your time.
thank you
ਸਤਿਕਾਰ ਯੋਗ ਹਰਰਾਜ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬਹੁਤ ਸਾਰੀ ਬਾਣੀ ਮਨ ਨੂੰ ਸੰਬੋਧਿਤ ਹੈ ਕਿਉਂਕਿ ਮਨ ਮਨੁੱਖ ਦੇ ਜੀਵਨ ਦਾ ਮੈਨੇਜਰ ਹੈ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਇਸ ਵਿਚਾਰ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਨੁੱਖ ਦੇ ਮਨ ਵਿਚ ਜੋ ਚੰਗੇ ਜਾਂ ਮਾੜ੍ਹੇ ਸੰਸਕਾਰ ਜਨਮ ਤੋਂ ਬਾਅਦ ਬਣਦੈ ਹਨ, ਉਹ ਹੀ ਉਸ ਦੇ ਜੀਵਨ ਨੂੰ ਚਲਾਉਂਦੇ ਹਨ। ਪਰ ਇਸ ਬਣਤਰ ਨੂੰ ਬਦਲਿਆ ਜਾ ਸਕਦਾ ਹੈ।
ਰਾਮਕਲੀ ਰਾਗ ਵਿਚ ਆਪਣੀ ਬਾਣੀ ਅਨੰਦੁ ਸਾਹਿਬ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ ‘ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥’ ਅਰਥਾਤ ‘(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।’
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ (ਪੰਨਾ 400)
ਅਰਥ: ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ) , ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ।1। ਰਹਾਉ।
ਗੁਰੁ ਸਾਹਿਬ ਦੀ ਸਿੱਖਿਆ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਜਦੋਂ ਮਨੁੱਖ ਆਪਣੀ ਜ਼ਿੰਦਗੀ ਨੂੰ ਬਦਲੇਗਾ ਅਰਥਾਤ ਉਸਦਾ ਮਨ ਮਾੜੇ/ਭੈੜੇ ਸੰਸਕਾਰਾਂ ਤੇ ਵਿਕਾਰਾਂ ਤੋਂ ਛੁਟਕਾਰਾ ਪਾਵੇਗਾ, ਉਹ ਸਚਿਆਰ (ਗੁਰਮੁਖ) ਬਣੇਗਾ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜੇਗਾ ਅਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਪਹੁੰਚੇਗਾ। ਫਿਰ ਮਨ ਦੇ ਕੋਈ ਮਾੜੇ/ਭੈੜੇ ਸੰਸਕਾਰ ਉਸ ਦੇ ਜੀਵਨ ਨੂੰ ਨਹੀਂ ਚਲਾ ਸਕਣਗੇ ਕਿਉਂਕਿ ਉਹ ਮਨਮੁਖ ਅਵਸਥਾ ਵਿਚ ਨਾਂਹ ਹੋ ਕੇ ਗੁਰਮੁਖ ਅਵਸਥਾ ਵਿਚ ਹੋਵੇਗਾ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ।ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Thanks
People have lot of confusion about Hukam. Akal Purkh has created the system covering each and every thing. Everything happens according to the laws of nature applicable both at physical and mental level.
We get the results of our each and every action even at the minutest level. This involves our deeds at physical and mental level both.
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ Jap – 8
Most of our actions are linked with the teachings and actions of our parents, family and all types of surroundings. Hence, those all does influence our deeds. In order to reduce such influences, it is always better to follow the Gurbani written in Guru Granth Sahib. We get the results depend upon our deeds.
We can understand the laws applicable at mental level with the help of Gurbani written in Guru Granth Sahib and at physical level with the help of science.
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ Jap – 1
Please do not confuse with the deeds of past births. All the results are because of actions and deeds right from the conception to the present.
ਜਿਸ ਕਾਰਨ ਕਰਕੇ ਗਲਤ ਵਿਚਾਰ ਮਨ ਵਿਚ ਆਉਂਦੇ ਹਨ, ਉਨ੍ਹਾਂ ਦਾ ਕਾਰਨ ਤੇ ਉਸ ਸਬੰਧੀ ਗਿਆਨ ਹਾਸਲ ਕਰਨਾ ਚਾਹੀਦਾ ਹੈ
ਭਰਮ ਦੂਰ ਕਰਨੇ ਹਨ, ਚੜ੍ਹਦੀ ਕਲ੍ਹਾ ਵਿਚ ਰਹਿਣ ਲਈ ਉਦਮ ਕਰਨਾ ਹੈ, ਲਗਾਤਾਰ ਉਪਰਾਲਾ ਕਰਨਾ ਹੈ
GurSikh always remains in Chardi Kala and lives according to the system of Akal Purkh. With sustained efforts one can convert failure into success.
ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥i – 522
ਅਕਾਲ ਪੁਰਖ ਦੇ ਹੁਕਮੁ ਨੂੰ ਸਮਝਣਾ ਹੈ
Any one who does not try to understand the Hukam of the Akal Purkh according to which the whole universe is running both at mental level and physical level, keeps on suffering in his life. Such a person remains in the illusion and does not lead a comfortable and peaceful life. Hukam operating at mental level can be understood with the help of Guru Granth Sahib. Hukam operating at physical level can be understood with the help of Science and other fields
ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥.
We have to completely involve ourselves with the Shabad which we are studying. Try to do Vichar and research about each line which we are reading. We have to understand and follow Gurbani written in Guru Granth Sahib so that we can become Sachyaar. This will help us to control our mind.
ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ – 37
Thanks ji
Sir, I have just written another question. Please provide an answer. Thank you.