How can I take maximum advantage of listening to Gurbani Kirtan?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਮੈਂ ਕੀਰਤਨ ਸੁਣ ਕੇ ਵੱਧ ਤੋਂ ਵੱਧ ਲਾਭ ਕਿਵੇਂ ਪ੍ਰਾਪਤ ਕਰ ਸਕਦਾ ਹਾਂ?
ਆਪਣੀ ਸਮਝ ਅਨੁਸਾਰ, ਦਾਸ ਬੇਨਤੀ ਕਰਦਾ ਹੈ ਕਿ ਅਨੰਦੁ ਸਾਹਿਬ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ ‘ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥’ ਅਰਥਾਤ ‘(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।’
ਅੱਗੇ ਤੁਹਾਡਾ ਧਿਆਨ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਉਚਾਰੇ ਹੋਏ, ਗਉੜੀ ਰਾਗ ਦੇ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 199 ਤੇ ਸੁਸ਼ੋਭਿਤ ਹੈ, ਵਲ ਦਿਵਾਉਣਾ ਚਾਹੁੰਦਾ ਹੈ।ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਰਹਾਉ ਦੀ ਤੁਕ, ਜਿਸ ਵਿਚ ਸ਼ਬਦ ਦਾ ਕੇਂਦਰੀ ਭਾਵ ਹੁੰਦਾ ਹੈ, ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਤੂੰ ਉਹ ਧਾਰਮਿਕ ਉੱਦਮ ਕਰ (ਕੀਰਤਨ ਸੁਣਨ ਦਾ ਜਾਂ ਕੋਈ ਹੋਰ), ਜਿਸ ਦੇ ਨਾਲ ਤੇਰਾ ਮਨ ਜਾਗੈ ਤੇ ਉਸ ਨੂੰ ਵਿਕਾਰਾਂ ਦੀ ਮੈਲ ਨਾਂਹ ਲੱਗ ਸਕੇ ਅਤੇ ਕਿਸੇ ਵੀ ਕਰਮਕਾਂਡ ਵਿਚ ਫੱਸਣ ਦੀ ਬਜਾਏ ਤੂੰ ਗੁਰੂ ਦੀ ਸਿੱਖਿਆ ਤੇ ਚੱਲ ਕੇ ਪਰਮਾਤਮਾ ਨਾਲ ਜੁੜ ਸਕੇਂ ਤੇ ਆਪਣੇ ਵਿਕਾਰਾਂ ਤੋਂ ਛੁਟਕਾਰਾ ਪਾ ਸਕੇਂ।
ਇਸ ਲਈ ਕੀਰਤਨ ਸੁਣਨ ਦਾ ਵੱਧ ਤੋਂ ਵੱਧ ਲਾਭ ਤਾਂ ਹੀ ਲਿਆ ਜਾ ਸਕਦਾ ਹੈ ਜੇ ਸਿੱਖ/ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜੇ (ਸਿਰਫ਼ ਸੁਰਾਂ ਨਾਲ ਨਾਂਹ ਜੁੜੇ) ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੇ ਤੇ ਮਨ ਨੂੰ ਜਗਾ ਕੇ, ਮਨ ਦੀ ਮੈਲ ਨੂੰ ਧੋ ਕੇ ਅਰਥਾਤ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ ਜੀਵਨ ਮੁਕਤ ਹੋ ਜਾਵੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————-
ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥ {ਪੰਨਾ 199}
ਅਰਥ: (ਹੇ ਭਾਈ!) ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ, ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ।1। ਰਹਾਉ।
(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ। ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ।1।
(ਹੇ ਭਾਈ! ਮਿਥੇ ਹੋਏ) ਧਾਰਮਿਕ ਕਰਮ, ਵਰਤ ਪੂਜਾ ਆਦਿਕ (ਬਣਾਏ ਹੋਏ) ਨੇਮ = ਪਰਮਾਤਮਾ ਦੇ ਸਿਮਰਨ ਤੋਂ ਬਿਨਾ ਅਜੇਹੇ ਕਿਸੇ ਦੂਜੇ ਕੰਮ ਨੂੰ (ਉੱਚੇ ਆਤਮਕ ਜੀਵਨ ਵਾਸਤੇ ਸਹਾਇਕ) ਨਾਹ ਸਮਝ।2।
(ਹੇ ਭਾਈ! ਸਿਰਫ਼) ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਜਿਸ ਦੀ ਪ੍ਰੀਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ।3।
ਹੇ ਨਾਨਕ! ਆਖ– (ਕਰਮ ਧਰਮ ਨੇਮ ਬ੍ਰਤ ਪੂਜਾ ਕਰਨ ਵਾਲਾ ਮਨੁੱਖ ਅਸਲ ਬੈਸਨੋ ਨਹੀਂ ਹੈ) ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ, ਜਿਸ ਨੇ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ ਆਪਣੇ ਅੰਦਰੋਂ) ਸਾਰੇ ਵਿਕਾਰ ਦੂਰ ਕਰ ਲਏ ਹਨ।4। 96। 165।
Thank you Veer Jee