Agar apni siyanap nahi chalni fir kum Karan di ko lot hai?

Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਜਪੁ ਬਾਣੀ ਦੀ ਪਹਿਲੀ ਪਉੜੀ ਦੀ ਪੰਗਤੀ ‘ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥’ ਲਿੱਖ ਕੇ ਪੁੱਛਿਆ ਹੈ ਕਿ ਅਗਰ ਆਪਣੀ ਸਿਆਣਪ ਨਹੀਂ ਚੱਲਣੀ ਤਾਂ ਫ਼ਿਰ ਕੰਮ ਕਰਨ ਦੀ ਕੀ ਲੋੜ ਹੈ।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਜਪੁ ਬਾਣੀ ਦੀ ਪੂਰੀ ਪਹਿਲੀ ਪਉੜੀ ਤੇ ਉਸ ਦੇ ਅਰਥ ਹੇਠਾਂ ਦੇ ਰਿਹਾ ਹੈ।
ਪਹਿਲੀਆਂ ਚੌਹਾਂ ਤੁਕਾਂ ਦੇ ਠੀਕ ਅਰਥ ਸਮਝਣ ਲਈ ਪੰਜਵੀਂ ਤੁਕ ਵਲ ਖ਼ਾਸ ਧਿਆਨ ਦੇਣਾ ਜ਼ਰੂਰੀ ਹੈ। ‘ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ। ‘ ਇਸ ਤੁਕ ਨੂੰ ਪਹਿਲੀ ਹਰੇਕ ਤੁਕ ਦੇ ਨਾਲ ਪੜ੍ਹਿਆਂ ਸਪੱਸ਼ਟ ਹੋ ਜਾਂਦਾ ਹੈ ਕਿ ਪਹਿਲੀ ਹਰੇਕ ਤੁਕ ਵਿਚ ‘ਮਨ’ ਦਾ ਹੀ ਜ਼ਿਕਰ ਹੈ। ਪਹਿਲੀ ਤੁਕ ਵਿਚ ‘ਮਨ ਦੀ ਸੁੱਚ’, ਦੂਜੀ ਵਿਚ ‘ਮਨ ਦੀ ਚੁੱਪ’, ਤੀਜੀ ਵਿਚ ‘ਮਨ ਦੀ ਭੁੱਖ’ ਅਤੇ ਚੌਥੀ ਵਿਚ ‘ਮਨ ਦੀ ਸਿਆਣਪ’ ਦਾ ਹਾਲ ਦੱਸਿਆ ਹੈ।
ਇਸ ਪਉੜੀ ਦੀ ਪੰਜਵੀਂ ਤੁਕ ਪੜ੍ਹਿਆਂ ਇਹ ਪਤਾ ਲੱਗਦਾ ਹੈ ਕਿ ਇਸ ਪਉੜੀ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਨ ਨੂੰ ‘ਸਚਿਆਰਾ’ ਕਰਨ ਦਾ ਤਰੀਕਾ ਦੱਸ ਰਹੇ ਹਨ। ਸਭ ਤੋਂ ਪਹਿਲਾਂ ਉਹਨਾਂ ਸਾਧਨਾਂ ਦਾ ਜ਼ਿਕਰ ਕਰਦੇ ਹਨ ਜੋ ਹੋਰ ਲੋਕ ਵਰਤ ਰਹੇ ਹਨ। ਤੀਰਥਾਂ ਦਾ ਇਸ਼ਨਾਨ, ਜੰਗਲਾਂ ਵਿਚ ਜਾ ਕੇ ਸਮਾਧੀ ਲਾਉਣੀ, ਮਨ ਨੂੰ ਮਾਇਆ ਵਿਚ ਪਹਿਲਾਂ ਰਜਾ ਲੈਣਾ, ਸ਼ਾਸਤ੍ਰਾਂ ਦੀ ਫਿਲਾਸਫ਼ੀ-(ਮਨ ਦੀਆਂ ਸਿਆਣਪਾਂ) ਇਹ ਆਮ ਪਰਚਲਤ ਤਰੀਕੇ ਸਨ। ਪਰ ਸਤਿਗੁਰੂ ਜੀ ਇਹਨਾਂ ਤੋਂ ਵੱਖਰਾ ਉਹ ਸਾਧਨ ਦੱਸਦੇ ਹਨ, ਜਿਸ ਨੂੰ ਗੁਰਸਿੱਖੀ ਦਾ ਮੁੱਢਲਾ ਨਿਯਮ ਸਮਝ ਲੈਣਾ ਚਾਹੀਦਾ ਹੈ, ਭਾਵ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰਨਾ।
ਆਸ ਕਰਦਾ ਹਾਂ ਕਿ ਆਪ ਜੀ ਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ ਕਿ ਗੁਰੂ ਸਾਹਿਬ ਪਹਿਲਾਂ ਹੋਰਾਂ ਦੁਆਰਾ ਆਪਣੇ ‘ਮਨ ਨੂੰ ਸਚਿਆਰਾ’ ਬਣਾਉਣ ਦੇ ਤਰੀਕਿਆਂ ਦਾ ਜ਼ਿਕਰ ਕਰਕੇ ਆਪਣਾ ਵੱਖਰਾ ਤਰੀਕਾ ‘ਅਕਾਲਪੁਰਖ ਦੀ ਰਜ਼ਾ ਵਿਚ ਤੁਰਨਾ’ ਦੱਸ ਰਹੇ ਹਨ। ਇਸ ਲਈ ਤੁਹਾਡੇ ਦੁਆਰਾ ਵਰਤੀ ਗਈ ਤੁੱਕ ਦਾ ਕੰਮ ਕਰਨ ਜਾਂ ਨਾਂਹ ਕਰਨ ਨਾਲ ਕੋਈ ਸਬੰਧ ਹੀ ਨਹੀਂ ਹੈ। ਗੁਰੂ ਦਾ ਉਪਦੇਸ਼ ਸਿੱਖ ਨੂੰ ਵਿਹਲੜ ਬਣਾਉਣ ਦਾ ਨਹੀਂ ਹੈ ਬਲਕਿ ਮਿਹਨਤ ਕਰਕੇ ਹੱਕ ਹਲਾਲ ਦੀ ਕਮਾਈ ਕਰਨ ਦਾ ਹੈ ਤੇ ਲੋੜਵੰਦਾਂ ਨਾਲ ਵੰਡ ਛੱਕਣ ਦਾ ਹੈ। ਸਿੱਖੀ ਦੇ ਤਿੰਨ ਥੰਮ੍ਹ ਹਨ:
1. ਕਿਰਤ ਕਰੋ (ਈਮਾਨਦਾਰੀ ਦੀ);
2. ਨਾਮ ਜਪੋ (ਅਕਾਲਪੁਰਖ/ਗੁਰੂ ਨਾਲ ਜੁੜ ਕੇ ਰਹੋ ਤਾਂ ਜੋ ਕੋਈ ਗ਼ਲਤ ਕੰਮ ਨਾਂਹ ਕਰ ਸੱਕੋ);
3. ਵੰਡ ਛੱਕੋ (ਲੋੜਵੰਦਾਂ ਦੀ ਸੇਵਾ ਕਰਨੀ)।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ,
—————————
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਅਰਥ: ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਅਰਥ: ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਅਰਥ: (ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਪਣੀ ਗੱਲ ਨੂੰ ਅੱਗੇ ਤੋਰਦੇ ਹੋਏ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਆਸਾ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 400 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਤੁਹਾਡੇ ਵਿਚਾਰ ਵਾਸਤੇ ਹੇਠਾਂ ਦੇ ਰਿਹਾ ਹਾਂ ਜੀ, ਜਿਸ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਆਪਣੇ ਅੰਦਰੋਂ ਸਿਆਣਪਾਂ ਤੇ ਚਤੁਰਾਈਆਂ ਛੱਡ ਕੇ ਆਪਣੇ ਮਨ ਨੂੰ ਅਕਾਲਪੁਰਖ/ਪਰਮਾਤਮਾ ਦੇ ਪੱਕੇ ਰੰਗ ਵਿਚ ਰੰਗ ਲੈ ਅਰਥਾਤ ਜੁੜ ਜਾ। ਸੋ ਅਸਲ ਗੱਲ ਤਾਂ ਆਪਣੇ ਕਰਮ ਸੁਧਾਰਨ ਤੇ ਵਿਕਾਰਾਂ ਤੋਂ ਛੁਟਕਾਰਾ ਪਾਉਣ ਦੀ ਤੇ ਜੀਵਨ ਮੁਕਤ ਹੋਣ ਦੀ ਹੈ।
ਭਾਈ ਹਰਜਿੰਦਰ ਸਿੰਘ ਸ੍ਰੀਨਗਰ ਨੇ ਇਸ ਸ਼ਬਦ ਨੂੰ ਬਹੁਤ ਸੁੰਦਰ ਗਾਇਆ ਹੈ। ਲਿੰਕ ਤੁਹਾਡੇ ਸੁਣਨ ਵਾਸਤੇ ਭੇਜ ਰਿਹਾ ਹਾਂ ਜੀ।
ਆਦਰ ਸਹਿਤ,
ਆਪ ਦਾ ਵੀਰ
—————————–
ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ {ਪੰਨਾ 400}
ਅਰਥ: ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ) , ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ।1। ਰਹਾਉ।
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ = ਬੱਸ! ਇਹ ਕਰਤੱਬ ਸਿੱਖ, ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ।1।
ਹੇ ਮੇਰੀ ਸੋਹਣੀ ਜਿੰਦੇ! ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ– ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ। ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ– (ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ।2।
ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ। ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ।3।
ਹੇ ਨਾਨਕ! (ਆਖ–) ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ। ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ।4। 16। 118।