What is the difference between Akal Purakh and Waheguru?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।
ਗੁਰਬਾਣੀ ਸਿੱਖਿਆ ਦੇਂਦੀ ਹੈ:-
ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ {ਪੰਨਾ 864}
ਅਰਥ: ਹੇ ਨਾਨਕ! ਆਖ-ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ।੪।੫।੭।
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ (ਪੰਨਾ 864)
ਅਰਥ: ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।
ਇਸ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਸ਼ਬਦ ਗੁਰੂ ਤੇ ਅਕਾਲਪੁਰਖ/ਪਰਮਾਤਮਾ ਇਕੋ ਹੀ ਹਨ ਤੇ ਦੋਵਾਂ ਵਿਚ ਕੋਈ ਫ਼ਰਕ ਨਹੀਂ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ