I try to be a good person, but I have a habit of drinking alcohol every other day, though it's only one or two pegs. I know alcohol is not permitted in Sikhi, but I wonder—if someone avoids alcohol yet behaves poorly, is that better than someone who drinks occasionally but strives to be kind and good? What is your advice in such a situation?
I try to be a good person, but I have a habit of drinking alcohol every other day, though it's only one or two pegs. I know alcohol is not permitted in Sikhi, but I wonder—if someone avoids alcohol yet behaves poorly, is that better than someone who drinks occasionally but strives to be kind and good? What is your advice in such a situation?
Share
ਸਤਿਕਾਰ ਯੋਗ ਅਵਤਾਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡਾ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਤੁਹਾਨੂੰ ਸ਼ਾਇਦ ਇੱਕ ਭਰਮ ਹੋ ਗਿਆ ਲੱਗਦਾ ਹੈ ਕਿ ਸ਼ਰਾਬ ਨਾਂਹ ਪੀਣ ਵਾਲੇ (ਜੋ ਦੂਜਿਆਂ ਨਾਲ ਠੀਕ ਤਰ੍ਹਾਂ ਪੇਸ਼ ਨਹੀਂ ਆਉਂਦਾ) ਨਾਲੋਂ ਸ਼ਰਾਬ ਪੀਣ ਵਾਲਾ ਚੰਗਾ ਹੈ, ਜੇ ਉਹ ਸ਼ਰਾਬ ਪੀਣ ਦੇ ਬਾਵਜੂਦ ਦੂਜਿਆਂ ਨਾਲ ਠੀਕ ਤਰ੍ਹਾਂ ਪੇਸ਼ ਆਉਂਦਾ ਹੈ।
ਖਿਮਾਂ ਕਰ ਦੇਣਾ ਕਿ ਗੁਰੂ ਸਾਹਿਬ ਦੀ ਸਿੱਖਿਆ ਹੈ ਕਿ ਸ਼ਰਾਬ ਦਾ ਝੂਠਾ ਨਸ਼ਾ ਨਾਂਹ ਲੈ ਕੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ, ਨਾਮ ਰੂਪੀ ਨਸ਼ਾ ਪ੍ਰਾਪਤ ਕਰਨਾ ਚਾਹੀਦਾ ਹੈ ਤਾਂ ਜੋ ਇਹ ਮਨੁੱਖੀ ਰਤਨ ਜਨਮ, ਜੋ ਅਕਾਲਪੁਰਖ ਦੀ ਮਿਹਰ ਸਦਕਾ ਮਿਲਿਆ ਹੈ, ਨੂੰ ਸਫਲਾ ਕੀਤਾ ਜਾ ਸਕੇ।
ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੇ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 554 ਤੇ ਦੋ ਸਲੋਕ ਅਤੇ ਉਨ੍ਹਾਂ ਦੇ ਅਰਥ ਹੇਠਾਂ ਤੁਹਾਡੇ ਵਿਚਾਰ ਵਾਸਤੇ ਦੇ ਰਿਹਾ ਹਾਂ ਤਾਂ ਜੋ ਤੁਸੀਂ ਝੂਠਾ ਮਦੁ ਨਾਂਹ ਪੀ ਕੇ ਨਾਮ ਦਾਰੂ ਵਰਤ ਕੇ ਆਪਣਾ ਰਤਨ ਜਨਮ ਸਫ਼ਲਾ ਕਰ ਸਕੋ।
ਅਰਦਾਸ ਹੈ ਕਿ ਅਕਾਲਪੁਰਖ ਤੁਹਾਡੇ ਸਿਰ ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਤੇ ਤੁਹਾਨੂੰ ਗੁਰੂ ਸਾਹਿਬ ਦੁਆਰਾ ਦੱਸੇ ਰਾਹ ਤੇ ਚੱਲਣ ਦਾ ਬਲ ਬਖਸ਼ਣ!
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ {ਪੰਨਾ 554}
ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।
ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ {ਪੰਨਾ 554}
ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।
ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।
The only intoxication allowed in Sikhi is the following.