I am engaged to a amritdhari boy. I am seeking to take amrit but he doesn’t want it. My heart cries. I put my faith on gursikh partner to grow in sikhi. Please help me.
Amrit chakhna
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I am engaged to a amritdhari boy. I am seeking to take amrit but he doesn’t want it. My heart cries. I put my faith on gursikh partner to grow in sikhi. Please help me.
Respected Sister,
Waheguru ji ka Khalsa, Waheguru ji ki Fateh!
You have raised an issue about your ‘Amrit Chakna’, which is being opposed by your would be life partner, who is an Amritdhari himself.
This is a very strange situation and you will have to first understand as to why he is opposing it?
To discuss the matter with him, you have to first understand what is Amrit?
Amrit is Ambrosia/Nectar/Elixir of life, by taking which a person never dies and becomes immortal. Therefore, immortality is generally linked with physical death, which as per teachings of Guru Granth Sahib has to come. The Guru teaches us that ‘ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ।। means ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।।’
The Guru, however, teaches us to rise above the fright of physical death.
Please be kind to read the following stanza from a Shabad of Kabir ji, at Panna 654 of Guru Granth Sahib, in which he is guiding us to rise above the fright of death:-
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ {ਪੰਨਾ 654}
ਅਰਥ: ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
The Sikh, who is a student, by imbibing the teachings of Guru Granth Sahib, has to rise above the fright of death and become Khalsa i.e. Akalpurakh’s own. Perhaps, you would be aware that Khalsa is a Persian word, which means King’s own land.
Once the Sikh become Akalpurakh’s own then Akalpurakh will always be with him and he will not do anything which will lead to his Spiritual Death.
In a way, the Sikh has to live a disciplined life, as per the teachings of Guru Granth Sahib, become a righteous/ virtuous person (Gurmukh), become one with Akalpurakh and Shabad Guru, who are spiritually embodiment of each other and reach the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ) and finally achieve spiritual emancipation/salvation in this life itself (ਜੀਵਨ ਮੁਕਤ ਹੋ ਜਾਣਾ).
So, as understood by the undersigned, as per Gurbani, not dying Spiritual Death is what immortality is. This is what the Sahibzadas and other martyrs achieved, by laying down their lives, but by not dying spiritual death and, therefore, became immortal for all times to come (ਅਮਰ ਹੋ ਗਏ).
The word Amrit appears in Guru Granth Sahib a large number of times, which makes it absolutely clear that Shabad/Naam (Gurbani) is Amrit. For example, Guru Sahib guides us;-
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥ {ਪੰਨਾ 393} ਅਰਥਾਤ ਹੇ ਨਾਨਕ! (ਉੱਚੇ ਆਤਮਕ ਜੀਵਨ ਵਾਲੇ ਗੁਣ, ਮਾਨੋ) ਹੀਰੇ ਜਵਾਹਰ ਹਨ, ਪਰਮਾਤਮਾ ਦਾ ਨਾਮ ਜਪ ਕੇ ਮਨੁੱਖ ਦੇ ਅੰਦਰ ਇਹਨਾਂ ਦੇ ਖ਼ਜ਼ਾਨੇ ਭਰ ਜਾਂਦੇ ਹਨ ਤੇ ਕਦੇ ਇਹਨਾਂ ਦੀ ਥੁੜ ਨਹੀਂ ਹੁੰਦੀ। ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਜਲ ਹੈ, ਜੇਹੜਾ ਭੀ ਮਨੁੱਖ ਇਹ ਨਾਮ-ਜਲ ਪੀਂਦਾ ਹੈ ਉਸ ਦੀ ਸਭ ਤੋਂ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ।2। 41। 92।
Actually, what we take from Panj Piaras is not Amrit but ‘Pahul’, which, in common parlance, is named as ‘Amrit’ and the ceremony is named as ‘Amrit Sanskar’. Please see pages 27 to 31 of ‘Sikh Rehat Maryada’, under the heading ‘Amrit Sanskar’, which are devoted to the ceremony of taking Pahul. Please click on the link below to read the ‘Sikh Rehat Maryada’:-
https://sgpc.net/?page_id=653
Now coming to the question why it is necessary to take Pahul?
The practice of giving Pahul was started by Tenth Guru Person Guru Gobind Singh Sahib on the Vaisakhi day of 1699 to prepare a disciplined force of ‘Sant Sipahis (ਸੰਤ ਸਿਪਾਹੀ)’, so as to fight against all kind of oppression/tyranny/ persecution/atrocity/cruelty.This disciplined force of Sant Sipahis came to be known as Khalsa i.e. Akalpurakh’s own, who rose above the fright of death and fought all kind of oppression/tyranny/ persecution/atrocity/cruelty in the past and continue to do so.
Therefore, you have to first find out, whether your would be life partner understands the meaning of being Amritdhari or has a different interpretation. After understanding this, perhaps, you can proceed further.
Hope this helps. If you have any further questions, please do ask. If there are any shortcomings, please do point out the same, for improvement in future.
Regards,
Your Brother
ਸਤਿਕਾਰ ਯੋਗ ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਕਿਉਂਕਿ ਤੁਸੀਂ ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਵਿਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੇ ਹੋ ਇਸ ਲਈ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗ੍ਰਹਿਸਤੀ ਜੀਵਨ ਦਾ ਅਸਲ ਮਹੱਤਵ ਕੀ ਹੈ?
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ, ਜੋਗੀਆਂ ਨਾਲ ਵਿਚਾਰ ਵਟਾਂਦਰਾ, ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਧ ਗੋਸ਼ਟ ਵਿਚ ਦਰਜ ਹੈ, ਜਿਸ ਵਿਚ ਬਿਲਕੁਲ ਸਪੱਸ਼ਟ ਕੀਤਾ ਗਿਆ ਹੈ ਕਿ ਗੁਰੂ ਸਾਹਿਬ ਨੇ ਜੋਗੀਆਂ ਦੇ ਮਤ ਨੂੰ ਪ੍ਰਵਾਨ ਨਹੀਂ ਕੀਤਾ। ਸਿੱਖਾਂ ਦੇ ਸਾਰੇ ਗੁਰੂ ਸਰੀਰ ਗ੍ਰਹਿਸਤੀ ਸਨ।
ਸਿੱਖੀ ਦੇ ਤਿੰਨ ਸੁਨਹਿਰੀ ਅਸੂਲ ਹਨ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’, ਜਿਨ੍ਹਾਂ ਤੇ ਗ੍ਰਹਿਸਤੀ ਨੇ ਹੀ ਚੱਲਣਾ ਹੈ ਕਿਸੇ ਆਪਣੇ ਆਪ ਨੂੰ ਜੋਗੀ ਜਾਂ ਜਤੀ ਕਹਾਉਣ ਵਾਲੇ ਮਨੁੱਖ ਨੇ ਤਾਂ ਚੱਲਣਾ ਨਹੀਂ ਹੈ।
ਗੁਰਬਾਣੀ ਅਨੁਸਾਰ, ਸੁੱਚਜਾ ਗ੍ਰਿਹਸਤੀ ਕੌਣ ਹੈ? ਹੇਠਾਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਮਾਝ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜੀ ਜਿਸ ਦੇ ਚਾਰ ਪਦਾਂ ਵਿਚ ਗੁਰੂ ਸਾਹਿਬ ਨੇ ਬਹੁਤ ਸਾਰੇ ਸਵਾਲ ਪੁੱਛੇ ਹਨ ਤੇ ਫ਼ਿਰ ਜਵਾਬ ਵੀ ਦਿੱਤੇ ਹਨ। ਦੇਖੋਗੇ ਕਿ ਗੁਰੁ ਸਾਹਿਬ ਅਨੁਸਾਰ ਸੁੱਚਜਾ ਗ੍ਰਿਹਸਤੀ ਗੁਰਮੁਖ ਹੈ। ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ ਅਰਥਾਤ ਮਾਇਆ ਦੇ ਬੰਧਨਾਂ ਵਿਚ ਫੱਸਦਾ ਨਹੀਂ ਹੈ।
ਗੁਰਮੁਖ ਉਹ ਮਨੁੱਖ ਹੈ ਜਿਸ ਦਾ ਮੂੰਹ ਗੁਰੂ ਵਲ ਹੈ ਅਰਥਾਤ ਜੋ ਹਮੇਸ਼ਾਂ ਗੁਰੂ ਦੇ ਸਨਮੁਖ ਹੈ ਅਰਥਾਤ ਆਪਣੇ ਜੀਵਨ ਦੀ ਗੱਡੀ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਚਲਾਂਦਾ ਹੈ ਕਦੇ ਗੁਰੂ ਵੱਲ ਪਿੱਠ ਨਹੀਂ ਕਰਦਾ ਤੇ ਗੁਰੂ ਦੀ ਸਿੱਖਿਆ ਤੇ ਚੱਲ ਕੇ, ਵਿਕਾਰਾਂ/ਔਗੁਣਾਂ ਤੋਂ ਛੁਟਕਾਰਾ ਪਾ ਕੇ, ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ ਤੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਂਦਾ ਹੈ।
ਇਸ ਦੇ ਉੱਲਟ ਮਨਮੁਖ, ਉਹ ਮਨੁੱਖ ਹੈ ਜਿਸ ਦਾ ਮੂੰਹ ਆਪਣੇ ਮਨ ਵਲ ਹੈ, ਗੁਰੂ ਤੋਂ ਬੇਮੁੱਖ ਅਰਥਾਤ ਗੁਰੂ ਵੱਲ ਉਸ ਦੀ ਪਿੱਠ ਹੈ, ਗੁਰੂ ਦੀ ਸਿੱਖਿਆ ਤਾਂ ਲੈਣੀ ਦੂਰ ਰਹੀ, ਉਸ ਦੇ ਨੇੜੇ ਵੀ ਨਹੀਂ ਜਾਂਦਾ, ਹਉਮੈ/ਔਗੁਣਾਂ ਵਿਚ ਫ਼ਸਿਆ ਰਹਿੰਦਾ ਹੈ, ਮਾਇਆ ਦੇ ਬੰਧਨਾਂ/ਵਿਕਾਰਾਂ ਵਿਚ ਫ਼ਸਿਆ ਹੋਇਆ ਹੀ ਆਪਣਾ ਜੀਵਨ ਗੁਜ਼ਾਰ ਜਾਂਦਾ ਹੈ ਤੇ ਠੇਡੇ ਖਾਂਦਾ ਹੋਇਆ ਹੀ ਆਪਣੇ ਜੀਵਨ ਦੀ ਬਾਜ਼ੀ ਹਾਰ ਕੇ ਚਲਾ ਜਾਂਦਾ ਹੈ।
ਇਹ ਠੀਕ ਹੈ ਕਿ ਇਹ ਸਾਰੇ ਸੰਸਾਰ ਦੀ ਖੇਡ ਅਕਾਲਪੁਰਖ ਨੇ ਆਪ ਹੀ ਰਚੀ ਹੈ ਪਰ ਉਸ ਨੇ ਮਨੁੱਖ/ਸਿੱਖ ਨੂੰ ਕਰਮ ਕਰਨ ਦੀ ਪੂਰੀ ਅਜ਼ਾਦੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ ਅਰਥਾਤ ਗੁਰਮੁਖ ਬਣਨਾ ਹੈ ਜਾਂ ਮਨਮੁਖ।
ਉੱਪਰ ਦਿੱਤੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਦਾ ਅਸਲ ਮਹੱਤਵ ਹੈ ਕਿ ਦੋਵੇਂ ਜੀਅ (ਪਤੀ ਤੇ ਪਤਨੀ) ਪਹਿਲਾਂ ਆਪ ਗੁਰਮੁਖ ਬਣਨ ਤੇ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਤੇ ਚਲਦੇੋਏ ਆਪਣੀ ਜ਼ਿੰਦਗੀ ਦਾ ਨਿਰਬਾਹ ਕਰਨ ਤੇ ਨਾਲ ਹੀ ਆਪਣੇ ਬੱਚਿਆਂ ਨੂੰ ਗੁਰਮੁਖ ਬਣਾਉਣ ਲਈ ਉੱਦਮ ਕਰਨ ਤਾਂ ਜੋ ਆਪਣੇ ਜੀਵਨ ਨੂੰ ਸਫ਼ਲ ਕਰਨ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਵੀ ਠੀਕ ਰਾਹ ਤੇ ਪਾਉਣ ਦਾ ਉਪਰਾਲਾ ਕਰਨ ਤਾਂ ਜੋ ਉਨ੍ਹਾਂ ਦਾ ਜੀਵਨ ਵੀ ਸਫ਼ਲ ਹੋ ਸਕੇ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।