Poll Results
Participate in Poll, Choose Your Answer.
answer these questions correctly
and see the questions properly
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
The video loaded by you is not available.
Respected Brother/Sister,
Waheguru ji ka Khalsa, Waheguru ji ki Fateh!
In response to your question the undersigned wants to say that Amrit Vela, i.e. early morning time, is important because at that time the distractions are minimal and one can very well concentrate on the Paath.
However, the undersigned is quoting Paath of a complete Shabad of Third Guru Person Guru Amardas Sahib, in Siri Rag, at Panna 35 of Guru Granth Sahib, and its meanings for your contemplation.
As understood by the undersigned, Guru Sahib is teaching us in this Shabad that it is important to remain one with Akalpurakh always i.e. in the state of spiritual equipoise, irrespective of time and with His blessings one can reach this state of mind only after getting rid of vices.
In the following examples from some Shabads in Guru Granth Sahib, the Guru is teaching us to remain one with Akalpurakh, all the time, from which it further becomes very clear that Guru Sahib has not fixed any particular time for becoming one with Him:-
ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
(ਪੰਨਾ 184)
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥ {ਪੰਨਾ 191}
ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ {ਪੰਨਾ 269}
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
—————–
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥ {ਪੰਨਾ 35}
ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।
ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਜੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ-ਥਿਰ ਨਾਮ-ਬੀ ਬੀਜ ਕੇ (ਆਤਮਕ ਜੀਵਨ ਦੀ) ਫ਼ਸਲ ਬੀਜੀਏ; ਤਾਂ ਇਹ ਫ਼ਸਲ ਬਹੁਤ ਉੱਗਦਾ ਹੈ, ਇਹ ਫ਼ਸਲ ਬੀਜਣ ਵਾਲੇ ਮਨੁੱਖ ਦਾ ਮਨ ਆਤਮਕ ਅਡੋਲਤਾ ਤੇ ਪ੍ਰੇਮ ਵਿਚ ਜੁੜ ਕੇ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ।2।
ਜਿਨ੍ਹਾਂ ਮਨੁੱਖਾਂ ਦਾ ਆਖਣਾ ਵੇਖਣਾ ਬੋਲਣਾ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਹੀ ਲੀਨ ਰਹਿੰਦਾ ਹੈ (ਭਾਵ, ਜੇਹੜੇ ਬੰਦੇ ਸਦਾ ਸਿਫ਼ਤਿ-ਸਾਲਾਹ ਵਿਚ ਹੀ ਮਗਨ ਰਹਿੰਦੇ ਹਨ) ਤੇ ਹਰ ਪਾਸੇ ਪਰਮਾਤਮਾ ਨੂੰ ਹੀ (ਵੇਖਦੇ ਹਨ) ਸਦਾ-ਥਿਰ ਪ੍ਰਭੂ ਦਾ ਨਾਮ ਹੀ (ਹੋਰਨਾਂ ਨੂੰ) ਸੁਣਾ ਸੁਣਾ ਕੇ ਉਹਨਾਂ ਦੀ ਸੋਭਾ (ਸਾਰੇ ਸੰਸਾਰ ਵਿਚ) ਸਦਾ ਲਈ ਕਾਇਮ ਹੋ ਜਾਂਦੀ ਹੈ। ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਉਹਨਾਂ ਨੂੰ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਇਸ ਵਾਸਤੇ ਉਹਨਾਂ ਦੀ ਹਉਮੈ ਮੁੱਕ ਜਾਂਦੀ ਹੈ ਉਹਨਾਂ ਦੀ ਅਪਣੱਤ ਦੂਰ ਹੋ ਜਾਂਦੀ ਹੈ।
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।3।
ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, ਪਰਮਾਤਮਾ ਦੀ ਮਿਹਰ ਤੋਂ ਬਿਨਾ ਉਹ ਮਿਲ ਨਹੀਂ ਸਕਦਾ। ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ ਸੰਗਤਿ ਮਿਲ ਜਾਂਦੀ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ (ਇਸ ਦੀ ਬਰਕਤਿ ਨਾਲ) ਹਰ ਵੇਲੇ ਪ੍ਰਭੂ ਦੇ ਨਾਮ (-ਰੰਗ) ਵਿਚ ਰੰਗੇ ਰਹਿਣ ਕਰਕੇ ਉਸ ਮਨੁੱਖ ਦੇ ਅੰਦਰੋਂ ਮਾਇਆ (ਦੇ ਮੋਹ) ਦਾ ਦੁੱਖ ਦੂਰ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ (ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ ਉਹ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ।4। 22। 55।