What is a akaand jaap?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What is a akaand jaap?
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਗੁਰਦੁਆਰਾ ਸਾਹਿਬ ਵਿਚ ਸਾਰਾ ਦਿਨ ਆਨੰਦ/ਅਖੰਡ ਜਾਪ ਬਾਰੇ ਦਾਸ ਇਨ੍ਹਾਂ ਹੀ ਕਹਿਣਾ ਚਾਹੁੰਦਾ ਹੈ ਕਿ ਇਹ ਨਵੇਂ ਨਵੇਂ ਕਰਮਕਾਂਡ, ਸੰਗਤ ਕੋਲੋਂ ਮਾਇਆ ਬਟੋਰਨ ਲਈ, ਕੀਤੇ ਜਾ ਰਹੇ ਲੱਗਦੇ ਹਨ।
ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਸਿਰੀਰਾਗੂ ਵਿਚ ਫੁਰਮਾਉਂਦੇ ਹਨ ਕਿ ਇੱਕ ਮਨੁੱਖ ਜੋ ਵਿਕਾਰਾਂ ਵਿਚ ਫੱਸਿਆ ਹੋਇਆ ਹੈ, ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਹ ਅੱਖ ਦੇ ਫੋਰ ਜਿਤਨੇ ਸਮੇ ਲਈ ਹੀ ਪ੍ਰਭੂ ਦਾ ਸਿਮਰਨ ਕਰ ਕੇ (ਇਹਨਾਂ ਸਾਰੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ:-
ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥ {ਪੰਨਾ 70}
ਅਰਥ: ਜੇ ਕਿਸੇ ਮਨੁੱਖ ਨੂੰ ਕਾਮ ਨੇ ਕ੍ਰੋਧ ਨੇ ਮੋਹ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੋਵੇ, ਜੇ ਉਸ ਸ਼ੂਮ ਦਾ ਪਿਆਰ (ਸਦਾ) ਲੋਭ ਵਿਚ ਹੀ ਹੋਵੇ, ਜੇ ਉਸ ਨੇ (ਉਹਨਾਂ ਵਿਕਾਰਾਂ ਦੇ ਵੱਸ ਹੋ ਕੇ) ਚਾਰੇ ਹੀ ਉੱਘੇ ਪਾਪ-ਅਪਰਾਧ ਕੀਤੇ ਹੋਏ ਹੋਣ, ਜੇ ਉਹ ਅਜੇਹਾ ਭੈੜਾ ਹੋ ਗਿਆ ਹੋਵੇ ਕਿ ਉਸ ਦਾ ਮਾਰ ਦੇਣਾ ਹੀ ਚੰਗਾ ਹੋਵੇ, ਜੇ ਉਸ ਨੇ ਕਦੇ ਭੀ ਕੋਈ ਧਰਮ-ਪੁਸਤਕ ਕੋਈ ਧਰਮ-ਗੀਤ ਕੋਈ ਧਾਰਮਿਕ ਕਵਿਤਾ ਸੁਣੀ ਨਾਹ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਹ ਅੱਖ ਦੇ ਫੋਰ ਜਿਤਨੇ ਜਿਤਨੇ ਸਮੇ ਲਈ ਹੀ ਪ੍ਰਭੂ ਦਾ ਸਿਮਰਨ ਕਰ ਕੇ (ਇਹਨਾਂ ਸਾਰੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।4।
ਜੇ ਗੁਰੂ ਸਾਹਿਬ ਦੀ ਸਿੱਖਿਆ ਅਕਾਲਪੁਰਖ ਦੇ ਚਿੱਤ ਵਿਚ ਵੱਸ ਜਾਣ ਦੀ ਹੈ ਤਾਂ ਫਿਰ ਪੂਰੇ ਦਿਨ ਦੇ ਆਨੰਦ/ਅਖੰਡ ਜਾਪ ਦਾ ਕੀ ਮਤਲਬ ਤੇ ਮਕਸਦ ਰਹਿ ਜਾਂਦਾ ਹੈ। ਤੁਸੀਂ ਆਪ ਹੀ ਅੰਦਾਜ਼ਾ ਲੱਗਾ ਸਕਦੇ ਹੋ।
ਅੱਗੇ ਗੁਰੂ ਤੇਗ ਬਹਾਦਰ ਸਾਹਿਬ ਸਿੱਖਿਆ ਦਿੰਦੇ ਹਨ:-
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ {ਪੰਨਾ 1429}
ਅਰਥ: ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ।57।1।
ਗੱਲ ਤਾਂ ਸਾਰੀ ਪ੍ਰਭੂ ਨੂੰ ਹਿਰਦੇ/ਚਿੱਤ ਵਿਚ ਵਸਾਉਣ ਦੀ ਹੈ। ਕਿਸੇ ਆਨੰਦ/ਅਖੰਡ ਜਾਪ ਦੀ ਲੋੜ ਨਹੀਂ ਹੈ।
ਅੱਗੇ ਜਿਹੜੇ ਮਨੁੱਖ ਮਾਇਆ ਇਕੱਠੀ ਕਰਨ ਲਈ ਭਟਕਦੇ ਰਹਿੰਦੇ ਹਨ, ਉਨ੍ਹਾਂ ਬਾਰੇ ਗੁਰੂ ਸਾਹਿਬ ਦਾ ਫੁਰਮਾਨ ਹੈ ਕਿ ਉਹ ਮੂਰਖ ਤੇ ਬੇਸਮਝ ਹਨ ਤੇ ਆਪਣਾ ਕੀਮਤੀ ਮਨੁੱਖਾ ਜਨਮ ਬਰਬਾਦ ਕਰ ਰਹੇ ਹਨ:-
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ (ਪੰਨਾ 1427)
ਅਰਥ: ਹੇ ਨਾਨਕ! ਆਖ– (ਹੇ ਭਾਈ!) ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ, ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ।28।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਰਹਿ ਗਈ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ