Can you explain the significance of the Anand Sahib hymn and its connection to Guru Amar Das?
Can you explain the significance of the Anand Sahib hymn and its connection to Guru Amar Das?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Anand sahib bani is recited by guru Amardas sahib
Anand is an attainment above sukh
Thanks Sir
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਅਨੰਦ ਸਾਹਿਬ ਦੀ ਬਾਣੀ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਦੀ ਉਚਾਰਨ ਕੀਤੀ ਹੋਈ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 917 ਤੋਂ 921 ਤੇ ਸੁਸ਼ੋਭਿਤ ਹੈ।
ਦਾਸ ਦੀ ਸਮਝ ਅਨੁਸਾਰ, ਇਸ ਬਾਣੀ ਦਾ ਮੁੱਖ ਭਾਵ ਹੈ ਜੀਵ ਨੂੰ ਜੰਮਦੇ ਨੂੰ ਹੀ ਮਾਂ ਪਿਉ ਆਦਿਕ ਦੇ ਪਿਆਰ ਦੀ ਰਾਹੀਂ ਮਾਇਆ ਆ ਘੇਰਦੀ ਹੈ। ਸਾਰੀ ਉਮਰ ਮਾਇਆ ਦੇ ਹੱਥਾਂ ਉਤੇ ਹੀ ਨੱਚਦਾ ਰਹਿੰਦਾ ਹੈ ਤੇ ਦੁਖੀ ਰਹਿੰਦਾ ਹੈ। ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ ਗੁਰੂ ਮਿਲਦਾ ਹੈ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਦੀ ਮਾਇਕ ਭਟਕਣਾ ਦੂਰ ਹੋ ਜਾਂਦੀ ਹੈ, ਕੋਈ ਦੁੱਖ ਵਿਕਾਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ। ਹਰ ਵੇਲੇ ਉਸ ਦਾ ਮਨ ਖਿੜਿਆ ਰਹਿੰਦਾ ਹੈ ਅਤੇ ਹਰ ਵੇਲੇ ਉਸ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।
ਗੁਰੂ ਸਾਹਿਬ ਇਸ ਬਾਣੀ ਰਾਹੀਂ, ਮਨੁੱਖ ਨੂੰ ਉਸ ਦੇ ਅੰਦਰ ਭਟਕਣਾ ਦੂਰ ਕਰਨ, ਚਿੰਤਾ-ਝੋਰੇ ਮਿਟਾਣ, ਆਤਮਕ ਆਨੰਦ ਪੈਦਾ ਕਰਨ ਜਿਸ ਦਾ ਸਦਕਾ ਕੋਈ ਦੁੱਖ ਰੋਗ, ਕੋਈ ਕਲੇਸ਼ ਉਸ ਉਤੇ ਜ਼ੋਰ ਨਾਂਹ ਪਾ ਸਕੇ, ਦਾ ਰਸਤਾ ਸਮਝਾ ਰਹੇ ਹਨ। ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ, ਆਨੰਦ ਦੀ ਇਹ ਅਵਸਥਾ ਸਤਿਗੁਰੂ ਦੀ ਬਾਣੀ ਤੋਂ ਪ੍ਰਾਪਤ ਹੁੰਦੀ ਹੈ। ਇਸ ਬਾਣੀ ਨੂੰ ਗਾਣ ਵਾਲਿਆਂ ਸੁਣਨ ਵਾਲਿਆਂ ਦੇ ਜੀਵਨ ਉੱਚੇ ਹੋ ਜਾਂਦੇ ਹਨ। ਇਸ ਬਾਣੀ ਵਿਚ ਉਹਨਾਂ ਨੂੰ ਸਤਿਗੁਰੂ ਹੀ ਪਰਤੱਖ ਦਿੱਸਦਾ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Thanks Sir