Apne dharmaik aadharan te dunia vich apni zimmedarian te zindagi da balance kive rakh sakde haan?
Apne dharmaik aadharan te dunia vich apni zimmedarian te zindagi da balance kive rakh sakde haan?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਗੁਰਬਾਣੀ ਵਿਚੋਂ ਭਗਤ ਕਬੀਰ ਜੀ ਦੇ ਦੋ ਸਲੋਕ ਅਤੇ ਭਗਤ ਨਾਮਦੇਵ ਜੀ ਦਾ ਇੱਕ ਸ਼ਬਦ ਤੇ ਉਨ੍ਹਾਂ ਦੇ ਅਰਥ ਦੇ ਰਿਹਾ ਹੈ, ਜਿਸ ਵਿਚ ਉਦਾਹਰਣਾਂ ਦੇ ਕੇ ਸਮਝਾਇਆ ਗਿਆ ਹੈ ਕਿ ਦੁਨੀਆਂ ਵਿਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਕਰਦੇ ਹੋਏ ਆਪਣੀ ਸੁਰਤ ਨੂੰ, ਆਪਣੇ ਚਿੱਤ ਨੂੰ ਅਕਾਲਪੁਰਖ ਨਾਲ ਜੋੜ ਕੇ ਰੱਖਣੀ/ਰੱਖਣਾ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————————
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ {ਪੰਨਾ 1375-1376}
ਅਰਥ: ਤ੍ਰਿਲੋਚਨ ਆਖਦਾ ਹੈ-ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ। ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।212।
ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ-ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ; ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ।213।
—————————–
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ {ਪੰਨਾ 972}
ਅਰਥ: (ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ।1। ਰਹਾਉ।
(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ।1।
(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ।2।
(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ।3।
ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ– ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ।4।1।
ਭਾਵ: ਪ੍ਰੀਤਿ ਦਾ ਸਰੂਪ = ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ।