Are Sikhs puppets of God/Waheguru?
Are Sikhs puppets of God/Waheguru?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
yes
hum tere jant Tu vajavanhara
As He paves for us, so shall we do
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਗਉੜੀ ਤੇ ਮਾਝ ਰਾਗ ਵਿਚ ਉਚਾਰਨ ਕੀਤੇ ਦੋ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 206 ਤੇ ਪੰਨਾ 98 ਤੇ ਸੁਸ਼ੋਭਿਤ ਹਨ, ਦੀ ਉਦਾਹਰਣ ਹੇਠਾਂ ਦੇ ਰਿਹਾ ਹੈ। ਹੋਰ ਵੀ ਬਹੁਤ ਸਾਰੇ ਸ਼ਬਦ ਹਨ।
ਤੁਸੀਂ ਦੇਖੋਗੇ ਕਿ ਇਨ੍ਹਾਂ ਦੋਵਾਂ ਸ਼ਬਦਾਂ ਵਿਚ ਗੁਰੂ ਸਾਹਿਬ ਅਕਾਲਪੁਰਖ ਦੀ ਬੇਅੰਤਤਾ ਦਾ ਬਿਆਨ ਕਰ ਰਹੇ ਹਨ ਤੇ ਸਮਝਾ ਰਹੇ ਹਨ ਕਿ ਮਨੁੱਖ ਦੇ ਹੱਥ ਪੱਲੇ ਕੁੱਝ ਵੀ ਨਹੀਂ ਹੈ ਤੇ ਉਹ ਇੱਕ ਕਾਠ ਦੀ ਪੁਤਲੀ ਵਾਂਗ ਹੈ ਤੇ ਜਿਵੇਂ ਉਹ ਨਚਾਉਂਦਾ ਹੈ, ਉਵੇਂ ਹੀ ਮਨੁੱਖ ਨੱਚਦਾ ਹੈ। ਆਖ਼ਰੀ ਪਦੇ ਵਿਚ ਅਸੀਮ ਨਿਮਰਤਾ ਨਾਲ ਇਹ ਸਮਝਾ ਰਹੇ ਹਨ ਕਿ ਕਿਉਂਕਿ ਅਕਾਲਪੁਰਖ ਦੀ ਬੇਅੰਤਤਾ ਦੇ ਸਾਹਮਣੇ ਮਨੁੱਖ ਦੀ ਕੋਈ ਹਸਤੀ ਨਹੀਂ ਹੈ, ਇਸ ਲਈ ਚੰਗੀ ਗੱਲ ਇਹ ਹੀ ਹੈ ਕਿ ਮਨੁੱਖ ਆਪਣੀ ਹਉਮੈ ਛੱਡ ਕੇ ਅਰਥਾਤ ਔਗੁਣਾਂ ਨੂੰ ਛੱਡ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਦੀ ਸ਼ਰਨ ਵਿਚ ਆ ਜਾਵੇ ਅਰਥਾਤ ਉਨ੍ਹਾਂ ਨਾਲ ਜੁੜੇ ਤੇ ਭਾਣੇ ਵਿਚ ਰਹਿ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚ ਕੇ, ਜੀਵਨ ਮੁਕਤ ਹੋਣ ਦੀ ਮੰਜ਼ਿਲ ਨੂੰ ਪ੍ਰਾਪਤ ਕਰ ਲਵੇ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————
ਗਉੜੀ ਮਹਲਾ ੫ ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥ {ਪੰਨਾ 206}
ਅਰਥ: (ਹੇ ਪ੍ਰਭੂ! ਤੂੰ ਇਕ) ਉਹ ਰਾਜਾ ਹੈਂ ਜੋ ਕਦੇ ਨਾਸ ਹੋਣ ਵਾਲਾ ਨਹੀਂ। ਜੇਹੜੇ ਜੀਵ ਤੇਰੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹ ਨਿਡਰ ਹੋ ਜਾਂਦੇ ਹਨ, ਉਹਨਾਂ ਨੂੰ ਕਿਤੋਂ ਭੀ ਕੋਈ ਡਰ-ਖ਼ੌਫ਼ ਨਹੀਂ ਆਉਂਦਾ।1। ਰਹਾਉ।
(ਹੇ ਪ੍ਰਭੂ! ਤੇਰੇ ਚਰਨਾਂ ਵਿਚ ਟਿਕੇ ਰਹਿਣ ਵਾਲਿਆਂ ਨੂੰ ਯਕੀਨ ਹੈ ਕਿ) ਇਕ (ਮਨੁੱਖ ਦੇ) ਸਰੀਰ ਵਿਚ ਤੂੰ (ਆਪ ਹੀ) ਅਹੰਕਾਰੀ ਬਣਿਆ ਹੈਂ ਤੇ ਇਕ ਹੋਰ ਸਰੀਰ ਵਿਚ ਤੂੰ ਮਾਣ-ਰਹਿਤ ਹੈਂ। ਇਕ ਸਰੀਰ ਵਿਚ ਤੂੰ ਆਪ ਹੀ ਸਭ ਇਖ਼ਤਿਆਰ ਵਾਲਾ ਹੈਂ ਤੇ ਇਕ ਸਰੀਰ ਵਿਚ ਤੂੰ ਗ਼ਰੀਬ ਕੰਗਾਲ ਹੈਂ।1।
(ਹੇ ਪ੍ਰਭੂ!) ਇਕ (ਮਨੁੱਖਾ) ਸਰੀਰ ਵਿਚ ਤੂੰ ਚੰਗਾ ਬੋਲ ਸਕਣ ਵਾਲਾ ਵਿਦਵਾਨ ਹੈਂ ਤੇ ਇਕ ਸਰੀਰ ਵਿਚ ਤੂੰ ਮੂਰਖ ਬਣਿਆ ਹੋਇਆ ਹੈਂ। ਇਕ ਸਰੀਰ ਵਿਚ (ਬੈਠ ਕੇ ਤੂੰ ਗਰੀਬਾਂ, ਕਮਜ਼ੋਰਾਂ ਪਾਸੋਂ) ਸਭ ਕੁਝ (ਖੋਹ ਕੇ ਆਪਣੇ ਪਾਸ) ਇਕੱਠਾ ਕਰਨ ਵਾਲਾ ਹੈਂ, ਤੇ ਇਕ ਸਰੀਰ ਵਿਚ ਤੂੰ (ਵਿਰਕਤ ਬਣ ਕੇ) ਕੋਈ ਚੀਜ਼ ਭੀ ਅੰਗੀਕਾਰ ਨਹੀਂ ਕਰਦਾ।2।
ਪ੍ਰਭੂ ਨੇ (ਜਗਤ ਵਿਚ ਬੇਅੰਤ ਜੂਨਾਂ ਦੇ ਜੀਵਾਂ ਦੀਆਂ) ਅਨੇਕ (ਸਰੀਰ-) ਕੋਠੜੀਆਂ ਕਈ ਕਿਸਮਾਂ ਦੀਆਂ ਬਣਾ ਦਿੱਤੀਆਂ ਹਨ ਤੇ ਪ੍ਰਭੂ ਆਪ ਹੀ (ਸਭ ਦਾ) ਰਾਖਾ ਬਣਿਆ ਹੋਇਆ ਹੈ। ਇਹ ਵਿਚਾਰਾ ਜੀਵ (ਆਪਣੇ ਆਪ) ਕੁਝ ਭੀ ਕਰਨ ਜੋਗਾ ਨਹੀਂ ਹੈ। ਜਿਹੋ ਜਿਹੇ ਸਰੀਰ ਵਿਚ ਪਰਮਾਤਮਾ ਇਸ ਨੂੰ ਰੱਖਦਾ ਹੈ, ਉਹੋ ਜਿਹੇ ਸਰੀਰ ਵਿਚ ਇਸ ਨੂੰ ਰਹਿਣਾ ਪੈਂਦਾ ਹੈ।4।
ਹੇ ਨਾਨਕ! ਆਖ– ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ, ਜਿਸ ਪਰਮਾਤਮਾ ਨੇ ਇਹ ਸਾਰੀ ਖੇਡ ਬਣਾਈ ਹੈ, ਓਹੀ (ਇਸ ਦੇ ਭੇਦ ਨੂੰ) ਜਾਣਦਾ ਹੈ। ਉਹ ਪਰਮਾਤਮਾ ਪਰੇ ਤੋਂ ਪਰੇ ਹੈ, (ਸਾਰੀ ਰਚਨਾ ਦਾ) ਮਾਲਕ ਹੈ, ਤੇ ਉਹ ਆਪਣੇ ਕੰਮਾਂ ਦੀ ਕਦਰ ਆਪ ਹੀ ਜਾਣਦਾ ਹੈ।5। 5। 126।
——————–
ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥ {ਪੰਨਾ 98}
ਅਰਥ: ਹੇ ਪ੍ਰਭੂ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ। ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ। ਹੇ ਮੇਰੇ ਪਿਆਰੇ ਪ੍ਰਭੂ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ। ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ।1।
ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜ਼ਿੰਦਗੀ ਦਾ) ਗ਼ਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ। ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ। (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ।2।
ਹੇ ਅਪਹੁੰਚ ਪ੍ਰਭੂ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ! ਹੇ ਬੇਅੰਤ ਪ੍ਰਭੂ! ਹੇ ਅਥਾਹ ਪ੍ਰਭੂ! (ਆਪਣੀ ਸਮਰੱਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ। ਤੇਰੇ ਬਰਾਬਰ ਦੀ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ।
ਹੇ ਪਿਆਰੇ ਹਰੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ। ਹੇ ਨਾਨਕ! (ਆਖ– ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ।4।7।14।