ਕੀ ‘ਵਾਹਿਗੁਰੂ/ਸਤਿਨਾਮ/ਅਕਾਲ ਪੁਰਖ’ ਅਤੇ ‘ਜੋਤ’ ਇੱਕੋ ਜਿਹੀਆਂ ਹਨ?
ਕੀ ‘ਵਾਹਿਗੁਰੂ/ਸਤਿਨਾਮ/ਅਕਾਲ ਪੁਰਖ’ ਅਤੇ ‘ਜੋਤ’ ਇੱਕੋ ਜਿਹੀਆਂ ਹਨ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ‘ਵਾਹਿਗੁਰੂ/ਸਤਿਨਾਮ/ਅਕਾਲਪੁਰਖ’ ਅਤੇ ‘ਜੋਤ’ ਇੱਕੋ ਜਿਹੀਆਂ ਹਨ? ਅਰਥਾਤ ਕਿ ਕੀ ਪ੍ਰਭੂ ਪਰਮਾਤਮਾ ਦੇ ਇਹ ਸਾਰੇ ਨਾਮ ਹਨ?
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ, ਰਾਗ ਆਸਾ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 358 ਤੇ, ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੇ ਉਚਾਰਨ ਕੀਤੇ ਸ਼ਬਦ, ਦੀ ਰਹਾਉ ਦੀ ਤੁਕ ਤੇ ਉਸ ਦੇ ਅਰਥ ਦੇ ਰਿਹਾ ਹੈ, ਜਿਸ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਹੇ ਅਕਾਲਪੁਰਖ, ਹੇ ਪਰਮਾਤਮਾ ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ ਤੇ ਤੇਰੇ ਬੇਅੰਤ ਹੀ ਗੁਣ ਹਨ, ਜੋ ਕਿਸੇ ਪਾਸੋਂ ਵੀ ਬਿਆਨ ਨਹੀਂ ਕੀਤੇ ਜਾ ਸਕਦੇ।
ਅੱਗੇ ਮਾਰੂ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 1083 ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਉਚਾਰਨ ਕੀਤੇ ਸ਼ਬਦ ਦੀ ਇੱਕ ਤੁਕ ਤੇ ਉਸ ਦੇ ਅਰਥ ਦੇ ਰਿਹਾ ਹਾਂ ਜਿਸ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਹੇ ਪ੍ਰਭੂ, ਸਾਡੇ ਜੀਵਾਂ ਦੀ ਜੀਭ ਉਹ ਨਾਮ ਉਚਾਰਦੀ ਹੈ ਜੋ ਨਾਮ ਜੀਵਾਂ ਨੇ ਤੇਰੇ ਗੁਣ ਦੇਖ ਕੇ ਬਣਾਏ ਹੋਏ ਹਨ ਪਰ ਤੇਰਾ ਮੁੱਢਲਾ ਨਾਮ ‘ਸਤਿਨਾਮੁ ਅਰਥਾਤ ਹੋਂਦ ਵਾਲਾ’ ਹੈ ਕਿਉਂਕਿ ਤੇਰੀ ਇਹ ‘ਹੋਂਦ’ ਜਗਤ-ਰਚਨਾ ਤੋਂ ਪਹਿਲਾਂ ਭੀ ਮੌਜੂਦ ਸੀ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਨੋਟ: ਸ਼ਾਇਦ ਤੁਹਾਨੂੰ ਪਤਾ ਹੋਵੇਗਾ ਹੋਵੇਗਾ ਕਿ ਰਹਾਉ ਦਾ ਅਰਥ ਹੈ, ਰੁੱਕ ਜਾਓ, ਠਹਿਰ ਜਾਓ ਕਿਉਂਕਿ ਰਹਾਉ ਦੀ ਤੁਕ ਵਿਚ ਸ਼ਬਦ ਦਾ ਕੇਂਦਰੀ ਭਾਵ ਹੁੰਦਾ ਹੈ।
—————————-
ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ (ਪੰਨਾ 358)
ਅਰਥ: ਹੇ ਮੇਰੇ ਮਾਲਿਕ! ਤੈਨੂੰ ਮਿਲਣ ਲਈ ਅਨੇਕਾਂ ਬੰਦੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ। ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ, ਤੇਰੇ ਬੇਅੰਤ ਹੀ ਗੁਣ ਹਨ, ਕਿਸੇ ਭੀ ਪਾਸੋਂ ਬਿਆਨ ਨਹੀਂ ਕੀਤੇ ਜਾ ਸਕਦੇ।1। ਰਹਾਉ।
———–
ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ (ਪੰਨਾ 1083)
ਹੇ ਪ੍ਰਭੂ! (ਸਾਡੀ ਜੀਵਾਂ ਦੀ) ਜੀਭ ਤੇਰੇ ਉਹ ਨਾਮ ਉਚਾਰਦੀ ਹੈ ਜੋ ਨਾਮ (ਤੇਰੇ ਗੁਣ ਵੇਖ ਵੇਖ ਕੇ ਜੀਵਾਂ ਨੇ) ਬਣਾਏ ਹੋਏ ਹਨ। ਪਰ ‘ਸਤਿਨਾਮੁ’ ਤੇਰਾ ਮੁੱਢ-ਕਦੀਮਾਂ ਦਾ ਨਾਮ ਹੈ (ਭਾਵ, ਤੂੰ ‘ਹੋਂਦ ਵਾਲਾ’ ਹੈਂ, ਤੇਰੀ ਇਹ ‘ਹੋਂਦ’ ਜਗਤ-ਰਚਨਾ ਤੋਂ ਪਹਿਲਾਂ ਭੀ ਮੌਜੂਦ ਸੀ) । ਹੇ ਨਾਨਕ! ਆਖ– (ਹੇ ਪ੍ਰਭੂ!) ਤੇਰੇ ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਉਹਨਾਂ ਨੂੰ ਦਰਸਨ ਦੇਂਦਾ ਹੈਂ, ਉਹਨਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। 20।