Could you please provide information on the interpretation of “Athsath Tirath” as mentioned in the Guru Granth Sahib?
Could you please provide information on the interpretation of “Athsath Tirath” as mentioned in the Guru Granth Sahib?
Share
Respected Brother/Sister,
Waheguru ji ka Khalsa, Waheguru ji ki Fateh!
In response to your question about the term ‘Athsath Tirath’, the undersigned wants to say that the term means ‘Athath (8+60=68)(ਅਠਾਹਠ – ਗੁਰਮੁਖੀ ਵਿਚ ਗਿਣਤੀ) Tirath i.e. Sixty Eight Pilgrim Places’. The word Athsath Tirth appears in Guru Granth Sahib many times. The undersigned is giving five examples and meanings for your contemplation.
You will observe that Guru Sahib is guiding us that taking bath on sixty eight pilgrim places or going there again and again is of no use as it doesn’t make one pious unless one makes one’s mind pious and becomes a Gurmukh instead of remaining a Manmukh.
To become pious, one has to get rid of vices, become a righteous/ virtuous person, become one with Akalpurakh and Shabad Guru, who are embodiment of each other, and reach the stage of spiritual equipoise and spiritual bliss. The final goal is to achieve emancipation/salvation in this life itself.
Hope it helps. If you want to ask any further questions, please do ask. If you find any deficiencies, please point out the same, for improvement in future.
Regards,
Your Brother
——————
ਸਿਰੀਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ (ਪੰਨਾ 17)
ਅਰਥ: ਜਿਸ ਮਨੁੱਖ ਦਾ ਸਰੀਰ ਕੇਸਰ (ਵਰਗਾ ਸੁੱਧ ਵਿਕਾਰ-ਰਹਿਤ) ਹੋਵੇ, ਜਿਸ ਦੀ ਜੀਭ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸ ਦੇ ਸਰੀਰ ਵਿਚ ਹਰੇਕ ਸੁਆਸ ਉਸ ਦੀ ਲਕੜੀ ਦੀ ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ) , ਜਿਸ ਮਨੁੱਖ ਦੇ ਮੱਥੇ ਉੱਤੇ ਅਠਾਹਠ ਹੀ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੋ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ ਪਵਿਤ੍ਰ ਹੋ ਚੁਕਾ ਹੋਵੇ) ਉਸ ਮਨੁੱਖ ਦੇ ਅੰਦਰ ਮਤਿ ਖਿੜਦੀ ਹੈ, ਉਸ ਖਿੜੀ ਹੋਈ ਮਤਿ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ।
——————
ਮਾਰੂ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥ (ਪੰਨਾ 1008)
ਅਰਥ: ਅਨੇਕਾਂ ਰਿਸ਼ੀ ਮੁਨੀ (ਮੋਨਧਾਰੀ) ਵੇਦ ਪੁਰਾਣ (ਆਦਿਕ ਧਰਮ ਪੁਸਤਕਾਂ) ਸੁਣਾ ਸੁਣਾ ਕੇ ਸੁਣ ਸੁਣ ਕੇ ਥੱਕ ਗਏ, ਸਭ ਭੇਖਾਂ ਦੇ ਅਨੇਕਾਂ ਸਾਧੂ ਅਠਾਹਠ ਤੀਰਥਾਂ ਤੇ ਭੌਂ ਭੌਂ ਕੇ ਥੱਕ ਗਏ (ਪਰੰਤੂ ਪਰਮਾਤਮਾ ਨੂੰ ਪ੍ਰਸੰਨ ਨਾਹ ਕਰ ਸਕੇ) । ਉਹ ਸਦਾ-ਥਿਰ ਰਹਿਣ ਵਾਲਾ ਪਵਿਤ੍ਰ ਮਾਲਕ ਸਿਰਫ਼ ਮਨ (ਦੀ ਪਵਿਤ੍ਰਤਾ) ਦੀ ਰਾਹੀਂ ਪਤੀਜਦਾ ਹੈ।1।
—————-
ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥ (ਪੰਨਾ 1008)
ਅਰਥ: (ਹੇ ਭਾਈ!) ਪਰਮਾਤਮਾ ਦਾ ਨਾਮ (ਹੀ) ਪੜ੍ਹਨਾ ਚਾਹੀਦਾ ਹੈ ਨਾਮ ਹੀ ਸਮਝਣਾ ਚਾਹੀਦਾ ਹੈ, ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ ਹੀ (ਪਾਪਾਂ ਤੋਂ) ਬਚਾਉ ਹੁੰਦਾ ਹੈ। ਇਹ ਪੂਰੀ ਮਤਿ ਤੇ ਸ੍ਰੇਸ਼ਟ ਵਿਚਾਰ ਪੂਰੇ ਗੁਰੂ ਦੀ ਰਾਹੀਂ ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਮਿਲਦੀ ਹੈ ਕਿ ਪਰਮਾਤਮਾ ਦਾ ਨਾਮ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਤੇ ਸਾਰੇ ਪਾਪ ਨਾਸ ਕਰਨ ਦੇ ਸਮਰੱਥ ਹੈ।2।
————
ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ (ਪੰਨਾ 1012)
ਅਰਥ: (ਆਪਣੇ ਵਲੋਂ ਤਿਆਗੀ ਬਣੇ ਹੋਏ ਮਨਮੁਖ ਦੇ) ਮਨ ਵਿਚ ਤ੍ਰਿਸ਼ਨਾ ਦੀ (ਬਲਦੀ) ਅੱਗ ਗੁਰੂ ਤੋਂ ਬਿਨਾ ਬੁੱਝਦੀ ਨਹੀਂ, ਪਰ ਬਾਹਰ ਧੂਣੀਆਂ ਤਪਾਂਦਾ ਹੈ। ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਪਰਮਾਤਮਾ ਦੀ ਭਗਤੀ ਹੋ ਨਹੀਂ ਸਕਦੀ (ਇਹ ਮਨਮੁਖ) ਆਪਣੇ ਆਤਮਕ ਜੀਵਨ ਨੂੰ ਕਿਵੇਂ ਪਛਾਣੇ? ਉਂਞ ਅੰਤਰ ਆਤਮੇ ਇਸ ਨੂੰ ਸੁੱਝਦਾ ਹੈ ਕਿ (ਕਿਰਤੀ ਗ੍ਰਿਹਸਤੀਆਂ ਦੀ) ਨਿੰਦਿਆ ਕਰ ਕਰ ਕੇ ਨਰਕੀ ਜੀਵਨ ਬਿਤੀਤ ਕਰ ਰਿਹਾ ਹੈ। ਅਠਾਹਠ ਤੀਰਥਾਂ ਉਤੇ ਭੌਂ ਕੇ ਭੀ (ਮਨਮੁਖ ਤਿਆਗੀ) ਖ਼ੁਆਰ ਹੀ ਹੁੰਦੇ ਹਨ, (ਤੀਰਥਾਂ ਤੇ ਜਾਣ ਨਾਲ) ਪਾਪਾਂ ਦੀ ਮੈਲ ਕਿਵੇਂ ਧੁਪ ਸਕਦੀ ਹੈ?।3।
————-
ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ (ਪੰਨਾ 1198)
ਪਦ ਅਰਥ: ਵਡੈ ਭਾਗਿ = ਵੱਡੀ ਕਿਸਮਤ ਨਾਲ। ਅਠ ਸਠਿ = {8+60} ਅਠਾਹਠ। ਮਜਨੁ = ਇਸ਼ਨਾਨ। ਪਗ ਧੂਰਿ = ਚਰਨਾਂ ਦੀ ਧੂੜ। ਨਾਏ = ਨ੍ਹਾਇ, ਨ੍ਹਾ ਕੇ।2।
ਅਰਥ: ਹੇ ਭਾਈ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਨੇ ਸਭ ਥਾਂ ਭਰਪੂਰ ਪਰਮਾਤਮਾ ਦਾ ਨਾਮ (ਹਿਰਦੇ ਵਿਚ ਵਸਾ ਲਿਆ) , ਸਤ-ਸੰਗੀਆਂ ਦੇ ਚਰਨਾਂ ਦੀ ਧੂੜ ਵਿਚ ਨ੍ਹਾ ਕੇ ਉਸ ਨੇ (ਮਾਨੋ) ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ।2।
According to my understanding, it is getting spiritual wisdom by immersing yourself in Shabad Guru.