Bau g brham bung trust. khoji is he really authentic gurmut parcharak , there are several books of him in market? Very well known simran parachark he is?
Bau g brham bung trust. khoji is he really authentic gurmut parcharak , there are several books of him in market? Very well known simran parachark he is?
Share
ਗੁਰੂ ਗ੍ਰੰਥ ਸਾਹਿਬ ਵਿਚ ਆਣ ਵਾਲੇ ਸ਼ਬਦ, ਨਾਮ/ਨਾਮੁ ਦਾ ਕੀ ਅਰਥ ਹੈ?
ਸ਼ਬਦ ਨਾਮੁ/ਨਾਮੁ ਗੁਰੂ ਗ੍ਰੰਥ ਸਾਹਿਬ ਵਿਚ 4500 ਤੋਂ ਵੱਧ ਵਾਰ ਆਉਂਦਾ ਹੈ। ਕੀ ਤੁਹਾਨੂੰ ਪਤਾ ਹੈ ਕਿ ਇਸ ਦਾ ਅਰਥ ‘ਅਕਾਲਪੁਰਖ’ ਤੇ ‘ਅਕਾਲਪੁਰਖ ਦਾ ਨਾਮ’ ਭੀ ਹੈ? ਸੁਖਮਨੀ ਸਾਹਿਬ ਦੀ ਨੋਵੀਂ ਅਸਟਪਦੀ ਦੀ ਪੰਜਵੀਂ ਪਉੜੀ ਵਿਚ ਗੁਰੂ ਅਰਜਨ ਸਾਹਿਬ ਫੁਰਮਾਉਂਦੇ ਹਨ:-
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ {ਪੰਨਾ 284}
ਪਦ ਅਰਥ = ਨਾਮ = ਅਕਾਲ ਪੁਰਖ। ਧਾਰੇ = ਟਿਕਾਏ ਹੋਏ, ਆਸਰੇ।
ਅਰਥ: ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ।
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ, ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ।
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ।
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ, ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ।5।
ਨੋਟ: ਲਫ਼ਜ਼ ‘ਨਾਮ’ ਦਾ ਅਰਥ “ਅਕਾਲ ਪੁਰਖ” ਹੈ, ਤੇ “ਅਕਾਲ ਪੁਰਖ ਦਾ ਨਾਮ” ਭੀ।
ਰੱਬ ਜ਼ਾ/ਭਾਣੇ/ਹੁਕਮ ਵਿਚ ਰਹਿਣਾ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ।
ਪ੍ਰੋਫ਼ੈਸਰ ਸਾਹਿਬ ਸਿੰਘ ਜੀ ਨੇ ਆਪਣੇ ਰਚਿਤ ਗੁਰੂ ਗ੍ਰੰਥ ਸਾਹਿਬ ਦਰਪਣ ਦੇ ਪੰਨਾ 9 ਤੇ ਹੇਠ ਲਿੱਖਿਆ ਨੋਟ ਦਿੱਤਾ ਹੈ:-
ਨੋਟ: ਪਉਣ ਪਾਣੀ ਬੈਸੰਤਰ ਆਦਿਕ ਅਚੇਤਨ ਪਦਾਰਥ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਹੇ ਹਨ, ਭਾਵ, ਉਸ ਦੇ ਪੈਦਾ ਕੀਤੇ ਸਾਰੇ ਤੱਤ ਭੀ ਉਸ ਦੀ ਰਜ਼ਾ ਵਿਚ ਤੁਰ ਰਹੇ ਹਨ। ਰਜ਼ਾ ਵਿਚ ਤੁਰਨਾ ਉਸ ਦੀ ਸਿਫ਼ਤਿ-ਸਾਲਾਹ ਹੀ ਕਰਨੀ ਹੈ।
ਜਪੁ ਬਾਣੀ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ:
ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ (ਪੰਨਾ 5) ਅਰਥਾਤ ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤਿ-ਸਾਲਾਹ ਬਖਸ਼ਦਾ ਹੈ, ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚੀ ਦਾਤਿ ਹੈ) । 25।
ਅੱਗੇ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 515 ਤੇ ਸੁਸ਼ੋਭਿਤ ਆਪਣੇ ਸਲੋਕ ਵਿਚ ਫੁਰਮਾਉਂਦੇ ਹਨ ਕਿ ਬਾਣੀ ਦੀ ਸਿਫ਼ਤ ਸਲਾਹ ਕਰਨਾ ਤੇ ਹੁਕਮ ਵਿਚ ਤੁਰਨਾ ਹੀ ਹਰ ਵੇਲੇ ਪ੍ਰਭੂ ਦਾ ਨਾਮ ਜਪਣਾ ਹੈ:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 71 ਤੇ ਗੁਰੂ ਸਾਹਿਬ ਫੁਰਮਾਉਂਦੇ ਹਨ: ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਇਸ ਸਾਰੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਰਜ਼ਾ/ਹੁਕਮ/ਭਾਣੇ ਵਿਚ ਰਹਿਣਾ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ।
ਬ੍ਰਹਮ ਬੁੰਗਾ, ਦੋਦੜਾ ਬਾਰੇ ਦਾਸ ਕੁੱਝ ਵੀ ਕਹਿਣ ਵਿਚ ਅਸਮਰਥ ਹੈ। ਤੁਹਾਨੂੰ ਆਪ ਹੀ ਪਤਾ ਕਰਨਾ ਪਵੇਗਾ। ਜਿਥੋਂ ਤੱਕ ਨਾਮ ਸਿਮਰਨ ਦਾ ਪ੍ਰਸ਼ਨ ਹੈ, ਹੇਠਾਂ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:
ਸੁਰਤਿ ਜੋੜਨਾ (Meditation) ਅਰਥਾਤ ਸਿੱਖੀ ਵਿਚ ਨਾਮ ਸਿਮਰਨ
Meditation /To connect one’s consciousness (ਸੁਰਤ ਜੋੜਨਾ- ਅਕਸਰ ਰੂਹਾਨੀ ਸੰਦਰਭ ਵਿੱਚ, ਪ੍ਰਭੂ ਨਾਲ ਧਿਆਨ ਜੋੜਨਾ)
ਸੁਖਮਨੀ ਸਾਹਿਬ ਵਿਚ ਪੰਜਵੇਂ ਨਾਨਕ, ਗੁਰੂ ਅਰਜਨ ਸਾਹਿਬ ਸਿੱਖਿਆ ਦਿੰਦੇ ਹਨ:
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਪ੍ਰੋਫੈਸਰ ਸਾਹਿਬ ਸਿੰਘ ਜੀ ਆਪਣੀ ਪੁਸਤਕ ‘ਸਿਮਰਨ ਦੀਆਂ ਬਰਕਤਾਂ ਤੇ ਹੋਰ ਲੇਖ’ ਦੇ ਪੰਨਾ 12 ਤੇ ‘ਸਿਮਰਨ ਕੀ ਹੈ’ ਬਾਰੇ ਲਿੱਖਦੇ ਹਨ:-
….ਆਪਣੀ ਨਿੱਕੀ ਜਿਹੀ ‘ਸੁਰਤਿ’ ਨੂੰ ਇਸ ਨੇ ਸਰਬ-ਵਿਆਪਕ ‘ਸੁਰਤਿ’ ਵਿਚ ਜੋੜਨਾ ਹੈ, ਆਪਣੇ ਨਿੱਕੇ ਜਿਹੇ ਮਨ ਨੂੰ ਇਸ ਨੇ ਸਰਬ-ਵਿਆਪਕ ਮਨ ਵਿਚ ਇਕ-ਮਿਕ ਕਰਨਾ ਹੈ, ਆਪਣੀ ਨਿੱਕੀ ਜਿਹੀ ਜਿੰਦ ਨੂੰ ਇਸ ਨੇ ਸਰਬ-ਵਿਆਪਕ ਜਿੰਦ ਵਿਚ ਚੁਭੀ ਲੁਆਣੀ ਹੈ। ਇਸੇ ਦਾ ਨਾਮ ‘ਸਿਮਰਨ’ ਹੈ। ਸਿਮਰਨ ਦਾ ਅਰਥ ਹੈ, ‘ਯਾਦ ਕਰਨਾ, ਯਾਦ ਰੱਖਣਾ’। ਉਸ ਸਰਬ-ਵਿਆਪਕ ਜੋਤਿ ਨੂੰ ਹਰ ਥਾਂ ਪਸਰੀ ਜਾਣ ਕੇ ਉਸ ਨੂੰ ‘ਤੂੰ ਹੈਂ ਤੂੰ’ ਆਖਦੇ ਰਹਿਣਾ ਉਸ ਦਾ ‘ਸਿਮਰਨ’ ਹੈ। ਸ਼ਬਦ ਦੀ ਰਾਹੀਂ ਉਸ ਦੀਆਂ ਸਿਫਤਾਂ ਪੜ੍ਹਨੀਆਂ ਸੁਣਨੀਆਂ, ਗਾਣੀਆਂ ਭੀ ਉਸ ਦਾ ਸਿਮਰਨ ਹੈ।
ਗੁਰਬਾਣੀ ਅਨੁਸਾਰ ਕੰਮ-ਕਾਰ ਕਰਦਿਆਂ ਸੁਰਤਿ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰੱਖਣਾ ਅਕਾਲਪੁਰਖ/ਪਰਮਾਤਮਾ ਦੀ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ। ਰਸਨਾ ਨਾਲ ਵਾਹਿਗੁਰੂ ਵਾਹਿਗੁਰੂ ਕਰਨਾ ਨਹੀਂ ਕਿਉਂਕਿ ਇਹ ਸਾਸ ਸਾਸ ਕਰਨਾ ਸੰਭਵ ਨਹੀਂ ਹੈ।
ਭਗਤ ਨਾਮਦੇਵ ਜੀ ਆਪਣੀ ਬਾਣੀ ਵਿਚ ਸਿੱਖਿਆ ਦਿੰਦੇ ਹਨ:
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ {ਪੰਨਾ 972}
ਅਰਥ: (ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ।1। ਰਹਾਉ।
(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ।1।
(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ।2।
(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ।3।
ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ– ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ।4।1।
ਭਾਵ: ਪ੍ਰੀਤਿ ਦਾ ਸਰੂਪ = ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ।
ਹੋਰ ਅੱਗੇ ਭਗਤ ਕਬੀਰ ਜੀ ਫੁਰਮਾਉਂਦੇ ਹਨ:
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ {ਪੰਨਾ 1375-1376}
ਅਰਥ: ਤ੍ਰਿਲੋਚਨ ਆਖਦਾ ਹੈ-ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ। ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।212।
ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ-ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ; ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ।213।
ਕਬੀਰ ਜੀ ਇਹਨਾਂ ਸ਼ਲੋਕਾਂ ਵਿਚ ਨਾਮਦੇਵ ਅਤੇ ਤ੍ਰਿਲੋਚਨ ਦੀ ਆਪੋ ਵਿਚ ਹੋਈ ਗੱਲ-ਬਾਤ ਦਾ ਜ਼ਿਕਰ ਕਰਦੇ ਹਨ। ਇਹ ਸਾਰਾ ਖ਼ਿਆਲ ਉਹੀ ਹੈ ਜੋ ਨਾਮਦੇਵ ਜੀ ਨੇ ਆਪ ਰਾਮਕਲੀ ਰਾਗ ਦੇ ਸ਼ਬਦ ਵਿਚ ਦਿੱਤਾ ਹੈ। ਸਾਥੀਆਂ ਨਾਲ ਗੱਪਾਂ ਮਾਰਦੇ ਇਕ ਮੁੰਡੇ ਦਾ ਕਾਗ਼ਜ਼ ਦੀ ਗੁੱਡੀ ਉਡਾਣਾ, ਰਲ ਕੇ ਗੱਲਾਂ ਕਰਦੀਆਂ ਕੁੜੀਆਂ ਦਾ ਖੂਹ ਤੋਂ ਪਾਣੀ ਭਰ ਕੇ ਲਿਆਉਣਾ, ਗਾਈਆਂ ਦਾ ਵੱਛਿਆਂ ਤੋਂ ਜੁਦਾ ਹੋ ਕੇ ਬਾਹਰ ਘਾਹ ਚੁਗਣ ਜਾਣਾ, ਮਾਂ ਦਾ ਆਪਣੇ ਨਿੱਕੇ ਬੱਚੇ ਨੂੰ ਪੰਘੂੜੇ ਤੇ ਸੁਆ ਕੇ ਘਰ ਦੇ ਕੰਮ-ਕਾਜ ਵਿਚ ਲੱਗਣਾ-ਇਹ ਸਾਰੇ ਕੰਮ-ਕਾਰ ਹੁੰਦਿਆਂ ਹੋਇਆਂ ਭੀ ਮੁੰਡੇ ਦੀ ਸੁਰਤਿ ਗੁੱਡੀ ਵਿਚ, ਕੁੜੀਆਂ ਦੀ ਸੁਰਤਿ ਆਪੋ ਆਪਣੇ ਘੜੇ ਵਿਚ, ਹਰੇਕ ਗਾਂ ਦੀ ਸੁਰਤਿ ਆਪਣੇ ਵੱਛੇ ਵਿਚ, ਤੇ, ਮਾਂ ਦੀ ਸੁਰਤਿ ਬੱਚੇ ਵਿਚ ਹੁੰਦੀ ਹੈ। ਨਾਮਦੇਵ ਜੀ ਦੇ ਉਸ ਸ਼ਬਦ ਦਾ ਸੰਖੇਪ ਭਾਵ ਕਬੀਰ ਜੀ ਇਹਨਾਂ ਦੋ ਸ਼ਲੋਕਾਂ ਵਿਚ ਦੇ ਰਹੇ ਹਨ।
ਇਹ ਸ਼ਬਦ ਸਿੱਖਾਂ ਦੇ ਮਨ ਦਾ ਭਰਮ ਦੂਰ ਕਰਦੇ ਹਨ ਕਿ ਕੀ ਘੰਟਾ ਦੋ ਘੰਟੇ ਚੌਂਕੜੀ ਮਾਰਕੇ ਬੈਠਣਾ ਤੇ ਵਾਹਿਗੁਰੂ ਵਾਹਿਗੁਰੂ ਕਰਨਾ ਨਾਮ ਸਿਮਰਨ ਹੈ?