Kindly help in understanding the essence of this shabad of Bhagat Dhnaa sahib ji….."॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ "……..God helps only those who do worship Him???..
Kindly help in understanding the essence of this shabad of Bhagat Dhnaa sahib ji….."॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ "……..God helps only those who do worship Him???..
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਲਫ਼ਜ਼ ‘ਆਰਤਾ’ ਭਗਤ ਧੰਨਾ ਜੀ ਨੇ ਵਰਤਿਆ ਹੈ ਤੇ ਇਹ ਤੁੱਕ, ਰਾਗ ਧਨਾਸਰੀ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 695, ਤੇ ਸੁਸ਼ੋਭਿਤ ਹੈ। ਇਹ ਤੁੱਕ ਤੇ ਇਸ ਦੇ ਅਰਥ ਇਸ ਪ੍ਰਕਾਰ ਹਨ:-
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ (ਪੰਨਾ 695)
ਪਦਅਰਥ: ਆਰਤਾ = ਲੋੜਵੰਦਾ, ਦੁਖੀਆ, ਮੰਗਤਾ ।।੧।ਰਹਾਉ।
ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ) ; ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ।।੧।।ਰਹਾਉ।।
ਤੁਸੀਂ ਦੇਖ ਸਕਦੇ ਹੋ ਕਿ ਆਰਤਾ ਦੇ ਪਦ ਅਰਥ ਹਨ – ਲੋੜਵੰਦ, ਦੁਖੀਆ ਜਾਂ ਮੰਗਤਾ ਜਿਨ੍ਹਾਂ ਦਾ ਆਰਤੀ ਲਫ਼ਜ਼ ਨਾਲ ਕੋਈ ਸਬੰਧ ਨਹੀਂ ਹੈ।
ਇਸ ਤੁੱਕ ਵਿਚ ਭਗਤ ਧੰਨਾ ਜੀ ਅਕਾਲਪੁਰਖ ਨੂੰ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਬੇਨਤੀ ਕਰ ਰਹੇ ਹਨ ਤੇ ਨਾਲ ਇਹ ਵੀ ਕਹਿ ਰਹੇ ਹਨ ਕਿ ਜੋ ਵੀ ਮਨੁੱਖ ਤੁਹਾਡੀ ਭਗਤੀ ਕਰਦੇ ਹਨ, ਉਨ੍ਹਾਂ ਦੇ ਕੰਮ ਤੁਸੀਂ ਸੰਵਾਰਦੇ ਹੋ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਦਾਸ ਇੱਕ ਗੱਲ ਹੋਰ ਜੋ ਕਹਿਣਾ ਚਾਹੁੰਦਾ ਹੈ, ਉਹ ਇਹ ਹੈ ਕਿ ਉਹ ਪਰਮਾਤਮਾ ਸਾਡੇ ਅੰਦਰ ਬੈਠਾ ਸਾਡੇ ਮਨ ਦੀਆਂ ਪੱਟੀਆਂ ਪੜ੍ਹਦਾ ਹੈ ਤੇ ਬਿਨਾਂ ਮੰਗਿਆਂ ਗੁਰਮਤਿ ਅਨੁਸਾਰ ਸਾਡੀਆਂ ਲੋੜਾਂ ਵੀ ਪੂਰੀਆਂ ਕਰਦਾ ਹੈ। ਇਸੇ ਲਈ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਆਪਣੇ ਸਲੋਕ ਵਿਚ ਉਪਦੇਸ਼ ਦਿੰਦੇ ਹਨ ‘ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ’।
ਵਾਹਿਗੁਰੂ ਵੀਰਜੀ, I believe the above question is also about ਕਿ ਜੋ ਰੱਬ ਜੀ ਦੀ ਭਗਤੀ ਨਹੀਂ ਕਰਦੇ , ਤੇ ਓਹਨਾ ਦੇ ਕਾਰਜ ਵਾਹਿਗੁਰੂ ਜੀ ਨਹੀ ਸਵਾਰਦੇ? ਕੇਵਲ ਭਗਤੀ ਕਰਨ ਨਾਲ ਹੀ ਕਾਰਜ ਸਵਰਦੇ ਹਨ? please share your perspective on this aspects as well.
ਵੀਰ ਜੀ, ਦਾਸ ਨੇ ਪਹਿਲਾਂ ਹੀ ਬੇਨਤੀ ਕਰ ਦਿੱਤੀ ਹੈ ਕਿ ਅਕਾਲਪੁਰਖ ਸਾਡੇ ਅੰਦਰ ਦੀਆਂ ਪੱਟੀਆਂ ਪੜ੍ਹਦੇ ਹਨ ਤੇ ਬਿਨਾਂ ਮੰਗਿਆਂ ਗੁਰਮਤਿ ਅਨੁਸਾਰ ਲੋੜਾਂ ਪੂਰੀਆਂ ਕਰਦੇ ਹਨ। ਇਥੋਂ ਤੱਕ ਕਿ ਜੇ ਅਸੀਂ ਭੁੱਲਾਂ ਵੀ ਕਰਦੇ ਹਾਂ ਤਾਂ ਉਹ ਚਿਤਾਰਦੇ ਨਹੀਂ। ਬਲਕਿ ਉਹ ਵੱਖ ਵੱਖ ਤਰੀਕਿਆਂ ਨਾਲ ਝਿੜਕਦੇ ਹਨ ਪਰ ਮੁੜ ਗਲ਼ ਲੱਗਾ ਲੈਂਦੇ ਹਨ।
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
In response to your message, the undersigned further wants to request you to please read the following Pauri and its meanings. There are more Shabads on the subject in Guru Granth Sahib. It is very clear that Akalpurakh takes full care of us and doesn’t even remember our shortcomings, what to say of our sins:-
ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ {ਪੰਨਾ 1101}
ਅਰਥ: ਪਰਮਾਤਮਾ ਮੇਰਾ ਮਾਤਾ ਪਿਤਾ ਹੈ (ਮਾਪਿਆਂ ਵਾਂਗ ਮੈਨੂੰ) ਪਾਲਣ ਵਾਲਾ ਹੈ। ਪ੍ਰਭੂ ਮੇਰੀ ਸੰਭਾਲ ਕਰਦਾ ਹੈ, ਅਸੀਂ ਪ੍ਰਭੂ ਦੇ ਬੱਚੇ ਹਾਂ। ਮੈਨੂੰ ਮੇਰਾ ਹਰੀ ਅਡੋਲ ਅਵਸਥਾ ਵਿਚ ਟਿਕਾ ਕੇ ਜੀਵਨ-ਖੇਡ ਖਿਡਾ ਰਿਹਾ ਹੈ, (ਇਸ ਗੱਲੋਂ ਰਤਾ ਭੀ) ਆਲਸ ਨਹੀਂ ਕਰਦਾ। ਮੇਰੇ ਕਿਸੇ ਔਗੁਣ ਨੂੰ ਚੇਤੇ ਨਹੀਂ ਰੱਖਦਾ, (ਸਦਾ) ਆਪਣੇ ਗਲ ਨਾਲ (ਮੈਨੂੰ) ਲਾਈ ਰੱਖਦਾ ਹੈ। ਜੋ ਕੁਝ ਮੈਂ ਮੂੰਹੋਂ ਮੰਗਦਾ ਹਾਂ, ਮੇਰਾ ਸੁਖ-ਦਾਈ ਪਿਤਾ-ਪ੍ਰਭੂ ਉਹੀ ਉਹੀ ਦੇ ਦੇਂਦਾ ਹੈ। ਉਸ ਪ੍ਰਭੂ ਨੇ ਮੈਨੂੰ ਆਪਣੇ ਨਾਲ ਜਾਣ-ਪਛਾਣ ਦੀ ਪੂੰਜੀ ਆਪਣਾ ਨਾਮ-ਧਨ ਸੌਂਪ ਦਿੱਤਾ ਹੈ, ਤੇ ਮੈਨੂੰ ਇਹ ਸੌਦਾ ਵਿਹਾਝਣ ਦੇ ਲਾਇਕ ਬਣਾ ਦਿੱਤਾ ਹੈ। ਪ੍ਰਭੂ ਨੇ ਮੈਨੂੰ ਸਤਿਗੁਰੂ ਦੇ ਨਾਲ ਭਾਈਵਾਲ ਬਣਾ ਦਿੱਤਾ ਹੈ, (ਹੁਣ) ਸਾਰੇ ਸੁਖ ਮੇਰੇ ਦਾਸ ਬਣ ਗਏ ਹਨ। ਮੇਰਾ ਪਿਤਾ-ਪ੍ਰਭੂ ਕਦੇ ਭੀ ਮੇਰੇ ਨਾਲੋਂ ਵਿਛੁੜਦਾ ਨਹੀਂ, ਸਾਰੀਆਂ ਗੱਲਾਂ ਕਰਨ ਦੇ ਸਮਰੱਥ ਹੈ। 21।
Therefore, He takes care of all His children, without bothering about their shortcomings and without any discrimination.