I saw a online video today which said doing this path helps with a lot of evil in your life.
How true is this?
BRAM KAVACH PATH
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I saw a online video today which said doing this path helps with a lot of evil in your life.
How true is this?
Respected Brother/Sister,
Waheguru ji ka Khalsa, Waheguru ji ki Fateh!
The undersigned doesn’t know, which video about ‘Braham Kavach’ you are talking about but the undersigned is giving below a Shabad from Raag Gond, which is located at Panna 868 of Guru Granth Sahib and talks about ‘Ram Kavach (Akalpurakh’s Kavach)’. The meanings of the Shabad are also given below.
The literal meaning of Kavach is ਕਵਚੁ = {कवच} ੧. ਲੋਹੇ ਦਾ ਕੋਟ, ਜ਼ਿਰਹ ਬਕਤਰ ੨. ਤੰਤਰ ਜੋ ਸ਼ਸਤ੍ਰਾਂ ਦੀ ਮਾਰ ਤੋਂ ਬਚਾ ਸਕੇ। ਸੰਨਾਹੁ = ਸੰਜੋਅ।
However, the Gurbani guides about spiritual protection (not physical protection of the body), from vices. Such protection is available to a person, who takes guidance from Guru Granth Sahib and controls his vices, becomes Righteous/Virtuous (ਸਚਿਆਰ/ਗੁਣਵਾਨ ਅਰਥਾਤ ਗੁਰਮੁਖ) person and becomes one with Akalpurakh and Shabad Guru, who are spiritually embodiment of each other. By doing so, he achieves the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). The final stage is to achieve spiritual emancipation/salvation in this life itself (ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋ ਜਾਣਾ) because Gurbani doesn’t subscribe to the theory of emancipation/salvation after death.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
——————–
ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ {ਪੰਨਾ 868}
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ।
ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧।
ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।
ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।
The bani of Shri Guru Granth Sahib ji protects us from the negative energy ( the real evil). It takes us close to our creator and gives us strength to fight all evils. It also shows us the correct path to lead a purposeful and peaceful ( blissful) life.