Can a Gursikh eat eggs in Sikhism?
Can a Gursikh eat eggs in Sikhism?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Fact is there is no difference between commercially produced eggs and potatoes. So nothing wrong in eating eggs. I know so many ignorant SIKHS do not eat eggs.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ‘ਕੀ ਗੁਰਸਿੱਖ ਅੰਡੇ ਖਾ ਸਕਦੇ ਹਨ?’
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 16 ਤੇ ਸਿੱਖਿਆ ਦਿੰਦੇ ਹਨ:
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।
ਇਨ੍ਹਾਂ ਦੋ ਪੰਕਤੀਆਂ ਵਿਚ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਉਹ ਖਾਣਾ ਹੈ ਜਿਸ ਨੂੰ ਖਾਣ ਨਾਲ ਤਨ ਰੋਗੀ ਨਾਂਹ ਹੋਵੇ ਤੇ ਮਨ ਵਿਚ ਵਿਚ ਭੈੜੇ ਖਿਆਲ ਨਾਂਹ ਆਉਣ। ਇਸ ਸਿੱਖਿਆ ਤੋਂ ਇਹ ਹੀ ਸਮਝ ਆਉਂਦਾ ਹੈ ਕਿ ਅੰਡੇ ਖਾਣ ਦਾ ਗੁਰਸਿੱਖੀ ਨਾਲ ਕੋਈ ਸਬੰਧ ਨਹੀਂ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ