Went through a bad patch in life now I have opened my eyes and have left the bad crowd behind.
I want to start again fresh and wash away my sins.
Can I wash away my sins by praying?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
why not if you repent seriously, you can be forgiven
Be positive, pledge not to repeat. you may be on right path
Washing your sins mean transformation of you thoughts, SANSKARS, consciousness. That will only happen through contemplation (VICHAR) 0f SHABAD GURU, and internalizing and living the DIVINE WISDOM OF GURU. Simply praying not making the necessary efforts will not do anything. You can pray to GURU to give you the strength to do this.
ਸਤਿਕਾਰ ਯੋਗ ਵੀਰ/ਜੀ ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਅਰਦਾਸ ਕਰਨ ਨਾਲ ਮੇਰੇ ਪਿੱਛਲੇ ਪਾਪ ਧੋਤੇ ਜਾ ਸਕਦੇ ਹਨ ਕਿਉਂਕਿ ਤੁਸੀਂ ਆਪਣੀ ਮਾੜੀ ਸੰਗਤ ਛੱਡ ਦਿੱਤੀ ਹੈ?
ਦਾਸ ਸਭ ਤੋਂ ਪਹਿਲਾਂ ਤਾਂ ਤੁਹਾਨੂੰ ਮੁਬਾਰਕ ਦੇਣਾ ਚਾਹੇਗਾ ਕਿ ਤੁਹਾਡੇ ਉੱਤੇ ਅਕਾਲਪੁਰਖ ਦੀ ਬਹੁਤ ਸਾਰੀ ਬਖਸ਼ਿਸ਼ ਹੋਈ ਹੈ ਕਿ ਤੁਸੀਂ ਮਾੜੀ ਸੰਗਤ ਛੱਡ ਸਕੇ ਹੋ। ਅਰਦਾਸ ਹੈ ਕਿ ਇਹ ਬਖਸ਼ਿਸ਼ ਬਣੀ ਰਹੇ।
ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ।
ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ, ਅਰਜ਼ੋਈ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਇੱਕ ਤਰ੍ਹਾਂ ਨਾਲ ਸਿੱਖ ਗੁਰੂ ਨਾਲ ਆਪਣਾ ਦੁੱਖ, ਸੁੱਖ ਸਾਂਝਾ ਕਰਦਾ ਹੈ। ਦੁੱਖ ਵਿਚ ਗੁਰੂ ਨਾਲ ਆਪਣਾ ਮਨ ਦੇ ਵਲਵਲੇ ਸਾਂਝੇ ਕਰਦਾ ਹੈ ਤੇ ਸੁੱਖ ਵਿਚ ਗੁਰੂ ਦਾ ਧੰਨਵਾਦ ਕਰਦਾ ਹੈ। ਇਸ ਲਈ ਅਰਦਾਸ ਜ਼ਰੂਰ ਕਰੋ ਪਰ ਨਾਲ ਹੀ ਗੁਰੂ ਦੀ ਸ਼ਰਨ ਪੈ ਕੇ ਆਪਣੇ ਪਿੱਛਲੇ ਸੰਸਕਾਰ ਮਿਟਾਉਣ ਦੇ ਲਈ ਉੱਦਮ ਮਨ ਨਾਲ ਕਰੋ।
ਦਾਸ ਤੁਹਾਨੂੰ ਦੱਸਣਾ ਚਾਹੇਗਾ ਕਿ ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਸੋ ਇਹ ਹੀ ਤਰੀਕਾ ਹੈ ਪਿੱਛਲੇ ਪਾਪ ਧੋਣ ਦਾ ਅਰਥਾਤ ਮਨ ਵਿਚੋਂ ਜੋ ਕੂੜਾ ਕਰਕਟ ਇੱਕਠਾ ਹੋ ਗਿਆ ਹੈ, ਉਸ ਨੂੰ ਕੱਢਣ ਦਾ ਤੇ ਅਗੋਂ ਗੁਰਮਤਿ ਦੀ ਪਟੜੀ ਤੇ ਤੁਰਨ ਦਾ।
ਪ੍ਰੋਫੈਸਰ ਸਾਹਿਬ ਸਿੰਘ ਜੀ ਅਨੁਸਾਰ ਗੁਰਮਤਿ ਦੀ ਪਟੜੀ ਹੇਠ ਲਿੱਖੀ ਹੈ:-
ਗੁਰਮਤਿ ਦੀ ਪਟੜੀ
ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।
ਇਸ ਲਈ ਅਰਦਾਸ ਕਰਨ ਦੇ ਨਾਲ ਨਾਲ ਆਪਣੇ ਜੀਵਨ ਨੂੰ ਬਦਲਣ ਦੀ ਕੋਸ਼ਿਸ਼ ਵਿਚ ਲੱਗੇ ਰਹੋ ਤੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾਉਣਾ ਦੀ ਕੋਸ਼ਿਸ਼ ਕਰਦੇ ਰਹੋ ਤਾਂ ਜੋ ਸੰਸਾਰ ਸਮੁੰਦਰ ਵਿਚੋਂ ਪਾਰ ਹੋ ਕੇ ਜੀਵਨ ਮੁਕਤ ਹੋ ਸਕੋ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
ਨੋਟ: ਜੇ ਤੁਹਾਨੂੰ ਪ੍ਰੋਫੈਸਰ ਸਾਹਿਬ ਸਿੰਘ ਜੀ ਲਿਖਤ ਗੁਰਮਤਿ ਸਿਧਾਂਤ
‘ਕਿਵ ਕੂੜੈ ਤੁਟੈ ਪਾਲਿ’ ਦੀ ਪੂਰੀ ਕਾਪੀ ਚਾਹੀਦੀ ਹੋਵੇ ਤਾਂ ਦਾਸ ਤੁਹਾਨੂੰ ਵਟਸਐਪ ਜਾਂ ਈਮੇਲ ਤੇ ਭੇਜ ਸਕਦਾ ਹੈ।
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਇੱਕ ਹੋਰ ਗੱਲ ਜੋ ਦਾਸ ਤੁਹਾਨੂੰ ਕਹਿਣਾ ਚਾਹੁੰਦਾ ਹੈ ਕਿ ਅਸੀਂ ਸਾਰੇ ਅਧੂਰੇ ਹਾਂ, ਭੁੱਲਣਹਾਰ ਹਾਂ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ।।
ਅਸੀਂ ਭੁੱਲਣਹਾਰ ਹਾਂ ਪਰ ਹਾਂ ਤਾਂ ਉਸ ਦੇ ਬੱਚੇ ਹੀ। ਉਹ ਅੱਭੁਲ ਪਿਤਾ ਝਿੜਕਦਾ ਜ਼ਰੂਰ ਹੈ (ਜੋ ਠੇਡੇ ਅਸੀਂ ਮਾੜੇ ਰਾਹ ਤੇ ਟੁਰ ਕੇ ਖਾਂਦੇ ਹਾਂ, ਉਹ ਝਿੜਕਾਂ ਹੀ ਹਨ) ਪਰ ਫ਼ਿਰ ਗਲ਼ ਲਾ ਲੈਂਦਾ ਹੈ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
ਇਸ ਲਈ ਪ੍ਰੇਸ਼ਾਨ ਨਹੀਂ ਹੋਣਾ ਹੈ ਪਰ ਅੱਗੇ ਵਾਸਤੇ ਸਾਵਧਾਨ ਹੋਣਾ ਹੈ ਤੇ ਆਪਣੇ ਕਰਮਾਂ ਨੂੰ ਸੁਧਾਰਨਾ ਹੈ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਡਖਣੇ ਮਃ ੫ ॥ ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥ {ਪੰਨਾ 1096}
ਅਰਥ: (ਹੇ ਭਾਈ!) ਅਗਾਂਹ ਵਧਣ ਲਈ ਤਾਂਘ ਕਰ, ਪਿਛਾਂਹ ਨੂੰ ਮੋਢਾ ਨ ਮੋੜ (ਜੀਵਨ ਨੂੰ ਹੋਰ ਹੋਰ ਉੱਚਾ ਬਣਾਣ ਲਈ ਉੱਦਮ ਕਰ, ਨੀਵਾਂ ਨ ਹੋਣ ਦੇ) । ਹੇ ਨਾਨਕ! ਇਸੇ ਜਨਮ ਵਿਚ ਕਾਮਯਾਬ ਹੋ (ਜੀਵਨ-ਖੇਡ ਜਿੱਤ) ਤਾਕਿ ਮੁੜ ਜਨਮ ਨਾਹ ਲੈਣਾ ਪਏ।1।
ਇਸ ਲਈ ਪਿੱਛਾ ਛੱਡ ਦਿਓ ਤੇ ਅੱਗੇ ਨੂੰ ਸੁਧਾਰਦੇ ਚੱਲੇ ਜਾਓ। ਅਕਾਲਪੁਰਖ ਮਿਹਰ ਕਰਣਗੇ।
ਆਦਰ ਸਹਿਤ,
ਆਪ ਦਾ ਵੀਰ
ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ Jap – 4
Sins can be washed by deeply involving our selves in the Naam of Akal Purkh with the help of Gurbani written in Guru Granth Sahib.
Simple prayer is not going to help in any manner.
By praying we lower our ego and can become ready to listen to the Shabad Guru.
We have to understand the Hukam of Akal Purkh with the help of Gurbani and then act according to that.
This needs deep study and understanding of Gurbani.
Please go through the articles available in the following website
http://www.geocities.ws/sarbjitsingh/