Can someone provide information about Brahmin Sikhs? I am seeking knowledge about them.
Can someone provide information about Brahmin Sikhs? I am seeking knowledge about them.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Sikhism does not believe in castes. Whosoever follows the ten gurus and Sri Guru Granth sahib is a Sikh. There are no Brahmin, Arora, Khatrim Jatt, Ramgarhia Sikhs. Those who follow castes are not Sikhs. Manas ki jaat sabhai eko pehchanbo.
ਗੁਰਬਾਣੀ ਵਰਨ ਵੰਡ ਨੂੰ ਨਹੀਂ ਮੰਨਦੀ। ਗੁਰੂ ਗ੍ਰੰਥ ਸਾਹਿਬ ਦਾ ਉਪਦੇਸ਼ ਸਾਰਿਆਂ ਵਾਸਤੇ ਸਾਂਝਾ ਹੈ। ਦੋ ਉਦਾਹਰਣਾਂ ਹੇਠਾਂ ਦਿੱਤੀਆਂ ਹਨ ਜੀ:-
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ {ਪੰਨਾ 747}
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।
———
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖ੍ਯ੍ਯਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ (ਪੰਨਾ 1353)
ਅਰਥ: (ਵਰਨ-ਵੰਡ ਦੇ ਵਿਤਕਰੇ ਪਾਣ ਵਾਲੇ ਆਖਦੇ ਹਨ ਕਿ) ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ;) ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ; ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ ਹੈ।
ਪਰ ਸਭ ਤੋਂ ਸ੍ਰੇਸ਼ਟ ਧਰਮ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕੀਤਾ ਜਾਏ। ਜੇ ਕੋਈ ਮਨੁੱਖ ਇਸ ਭੇਤ ਨੂੰ ਸਮਝ ਲਏ, ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ।3।
ਭਾਵ: ਪਰਮਾਤਮਾ ਦਾ ਨਾਮ ਸਿਮਰਨਾ ਮਨੁੱਖਾ ਜੀਵਨ ਦਾ ਅਸਲੀ ਫ਼ਰਜ਼ ਹੈ, ਤੇ, ਇਹ ਫ਼ਰਜ਼ ਹਰੇਕ ਮਨੁੱਖ ਵਾਸਤੇ ਸਾਂਝਾ ਹੈ ਭਾਵੇਂ ਮਨੁੱਖ ਕਿਸੇ ਹੀ ਵਰਨ ਦਾ ਹੋਵੇ। ਸਿਮਰਨ ਕਰਨ ਵਾਲਾ ਮਨੁੱਖ ਪਰਮਾਤਮਾ ਦਾ ਰੂਪ ਹੀ ਹੋ ਜਾਂਦਾ ਹੈ।