
Can you be a good Sikh in this world? ਕੀ ਤੁਸੀਂ ਇਸ ਸੰਸਾਰ ਵਿੱਚ ਇੱਕ ਚੰਗੇ ਸਿੱਖ ਹੋ ਸਕਦੇ ਹੋ?
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਪ੍ਰਿੰਸ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਸਵਾਲ ਵਿਚ ਇਸ ਸੰਸਾਰ ਵਿਚ ਇੱਕ ਚੰਗੇ ਸਿੱਖ ਬਣਨ ਦੀ ਗੱਲ ਕੀਤੀ ਹੈ। ਹਾਂ ਜੀ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਚੰਗਾ ਸਿੱਖ ਜਾਂ ਮਨੁੱਖ ਅਰਥਾਤ ਗੁਰਮੁਖ ਤਾਂ ਬਣਨਾ ਹੀ ਹੈ। ਪਰ ਜੇ ਕੋਈ ਗੁਰਮੁਖ ਹੋਵੇਗਾ ਤਾਂ ਕੋਈ ਭੈੜਾ/ਮੰਦਾ ਸਿੱਖ ਜਾਂ ਮਨੁੱਖ ਅਰਥਾਤ ਮਨਮੁਖ ਵੀ ਹੋਵੇਗਾ।
ਤੁਸੀਂ ਹੇਠਾਂ ਦਿੱਤੀਆਂ ਉਦਾਹਰਣਾਂ ਤੋਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਦੀ ਸਿੱਖਿਆ ਇਹ ਹੈ ਕਿ ਸਾਰੇ ਜੀਵ ਪ੍ਰਭੂ/ਪਰਮਾਤਮਾ ਦੇ ਪੈਦਾ ਕੀਤੇ ਹੋਏ ਹਨ, ਇਸ ਲਈ ਕਿਸੇ ਨੂੰ ਚੰਗਾ ਜਾਂ ਮੰਦਾ/ਭੈੜਾ ਨਹੀਂ ਕਿਹਾ ਜਾ ਸਕਦਾ। ਬਲਕਿ ਗੁਰੂ ਸਾਹਿਬ ਸਾਰਿਆਂ ਵਿਚ ਪ੍ਰਭੂ/ਪਰਮਾਤਮਾ ਨੂੰ ਦੇਖਣ ਦੀ ਸਿੱਖਿਆ ਦਿੰਦੇ ਹਨ। ਗੁਰੂ ਸਾਹਿਬ ਤਾਂ ਇਥੋਂ ਤੱਕ ਫੁਰਮਾਉਂਦੇ ਹਨ ਕਿ ਇਹ ਅੱਖੀਆਂ ਤਾਂ ਅੰਨੀਆਂ ਸਨ ਤੇ ਜਦੋਂ ਪ੍ਰਭੂ/ਪਰਮਾਤਮਾ ਨੇ ਆਪਣੀ ਜੋਤ ਟਿਕਾਈ ਤਾਂ ਇਹ ਦੇਖਣ ਯੋਗ ਹੋਈਆਂ। ਇਸ ਲਈ ਹਰ ਪਾਸੇ ਪ੍ਰਭੂ/ ਪਰਮਾਤਮਾ ਨੂੰ ਹੀ ਦੇਖਣਾ ਹੈ।
ਇਸ ਲਈ ਜੇ ਸਿੱਖ ਜਾਂ ਮਨੁੱਖ ਗੁਰੂ ਸਾਹਿਬ ਦੀ ਸਿੱਖਿਆ ਲੈ ਕੇ ਚੰਗਾ ਜਾਂ ਗੁਰਮੁਖ ਬਣ ਵੀ ਜਾਵੇ ਤਾਂ ਉਸ ਨੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਦਾ ਸ਼ੁਕਰ ਕਰਨਾ ਹੈ ਕਿ ਉਸ ਤੇ ਕ੍ਰਿਪਾ ਹੋਈ ਹੈ ਪਰ ਨਾਲ ਹੀ ਹਉਮੈ ਨਹੀਂ ਕਰਨੀ ਹੈ ਤੇ ਜੋ ਗੁਰਮੁਖ ਨਹੀਂ ਬਣ ਸਕੇ, ਉਨ੍ਹਾਂ ਨੂੰ ਨਫ਼ਰਤ ਨਾਂਹ ਕਰ ਕੇ ਉਨ੍ਹਾਂ ਵਿਚ ਵੀ ਪ੍ਰਭੂ/ਪਰਮਾਤਮਾ ਨੂੰ ਦੇਖਣਾ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————–
ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥੧॥ ਰਹਾਉ ॥ (ਪੰਨਾ 383)
ਅਰਥ: ਹੇ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ। ਫਿਰ ਦੱਸ, ਕਿਸ ਨੂੰ ਚੰਗਾ ਆਖਿਆ ਜਾ ਸਕਦਾ ਹੈ ਤੇ ਕਿਸ ਨੂੰ ਮੰਦਾ ਕਿਹਾ ਜਾ ਸਕਦਾ ਹੈ? (ਭਾਵ, ਪਰਮਾਤਮਾ ਦੀ ਯਾਦ ਮਨ ਵਿਚ ਵਸਾਣ ਵਾਲੇ ਮਨੁੱਖ ਨੂੰ ਸਭ ਜੀ ਪਰਮਾਤਮਾ ਦੇ ਪੈਦਾ ਕੀਤੇ ਦਿੱਸਦੇ ਹਨ, ਉਹ ਕਿਸੇ ਨੂੰ ਮਾੜਾ ਨਹੀਂ ਸਮਝਦਾ) ।1। ਰਹਾਉ।
———————–
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ (ਪੰਨਾ 757)
ਅਰਥ: ਹੇ ਭਾਈ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈ। ਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਵੇਖੋ (ਹਰੇਕ ਥਾਂ ਉਹੀ ਦਿੱਸੇਗਾ। ਜਦੋਂ ਹਰੇਕ ਥਾਂ ਉਹੀ ਦਿੱਸੇ ਪਏ, ਤਾਂ) ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ।੬।
ਹੇ ਭਾਈ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਹਰ ਥਾਂ) ਇਕ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੭।
—————————-
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ {ਪੰਨਾ 922}
ਅਰਥ: ਹੇ ਮੇਰੀਓ ਅੱਖੀਓ! ਪਰਮਾਤਮਾ ਨੇ ਤੁਹਾਡੇ ਅੰਦਰ (ਆਪਣੀ) ਜੋਤਿ ਟਿਕਾਈ ਹੈ (ਤਾਹੀਏਂ ਤੁਸੀ ਵੇਖਣ-ਜੋਗੀਆਂ ਹੋ) ਜਿੱਧਰ ਤੱਕੋ, ਪਰਮਾਤਮਾ ਦਾ ਹੀ ਦੀਦਾਰ ਕਰੋ, ਪਰਮਾਤਮਾ ਤੋਂ ਬਿਨਾ ਹੋਰ ਕੋਈ ਗ਼ੈਰ ਨਾ ਦਿੱਸੇ, ਨਿਗਾਹ ਨਾਲ ਹਰੀ ਨੂੰ ਵੇਖੋ।
(ਹੇ ਅੱਖੀਓ!) ਇਹ ਸਾਰਾ ਸੰਸਾਰ ਜੋ ਤੁਸੀ ਵੇਖ ਰਹੀਆਂ ਹੋ, ਇਹ ਪ੍ਰਭੂ ਦਾ ਹੀ ਰੂਪ ਹੈ, ਪ੍ਰਭੂ ਦਾ ਹੀ ਰੂਪ ਦਿੱਸ ਰਿਹਾ ਹੈ।
ਗੁਰੂ ਦੀ ਕਿਰਪਾ ਨਾਲ ਮੈਨੂੰ ਸਮਝ ਪਈ ਹੈ, ਹੁਣ ਮੈਂ ਜਦੋਂ (ਚੁਫੇਰੇ) ਵੇਖਦਾ ਹਾਂ, ਹਰ ਥਾਂ ਇਕ ਪਰਮਾਤਮਾ ਹੀ ਦਿੱਸਦਾ ਹੈ, ਉਸ ਤੋਂ ਬਿਨਾ ਹੋਰ ਕੁਝ ਨਹੀਂ।
ਨਾਨਕ ਆਖਦਾ ਹੈ– (ਗੁਰੂ ਨੂੰ ਮਿਲਣ ਤੋਂ ਪਹਿਲਾਂ) ਇਹ ਅੱਖੀਆਂ (ਅਸਲ ਵਿਚ) ਅੰਨ੍ਹੀਆਂ ਸਨ, ਜਦੋਂ ਗੁਰੂ ਮਿਲਿਆ, ਇਹਨਾਂ ਵਿਚ ਰੌਸ਼ਨੀ ਆਈ (ਇਹਨਾਂ ਨੂੰ ਹਰ ਥਾਂ ਪਰਮਾਤਮਾ ਦਿੱਸਣ ਲੱਗਾ। ਇਹੀ ਦੀਦਾਰ ਆਨੰਦ-ਮੂਲ ਹੈ) । 26।
Yes, by following the principles of Gurmat.