is dance and singing not allowed in Sikhism and why?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
is dance and singing not allowed in Sikhism and why?
Respected Navneet ji,
Waheguru ji ka Khalsa, Waheguru ji ki Fateh!
In response to your question, the undersigned wants to say that Gurbani and Singing Keertan (music) are inseparable and are two main pillars, on which Sikhi stands. Major portion of the Gurbani, included in Guru Granth Sahib, is set up in Raags
Bhai Mardana, a long time companion of Guru Nanak Sahib, who played Rabab, was the first musician of Sikhi. In Guru Granth Sahib, the name of Bhai Satta and Bhai Balwand also finds place. A Vaar, rendered by them, stands included in Guru Granth Sahib.
In Raag Bilawal, the Fifth Guru Person, Guru Arjun Sahib, prohibits Sikhs from hearing and rendering dirty music as also songs. Rather, he behoves Sikhs to Sing His praises in Sadh Sangat:-
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ (ਪੰਨਾ 820)
ਅਰਥ: ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਜੇਹੜੇ ਗੰਦੇ) ਗੀਤਾਂ ਨਾਦਾਂ ਧੁਨੀਆਂ ਦੇ ਬੋਲ ਬੋਲਦੇ ਹਨ ਅਤੇ ਗਾਂਦੇ ਹਨ ਉਹ (ਆਤਮਕ ਜੀਵਨ ਵਾਸਤੇ) ਵਿਅਰਥ ਹਨ। ਹੇ ਮੇਰੇ ਮੋਹਨ! ਇਹੋ ਜਿਹੇ ਬੋਲ ਮੇਰੀ ਕੰਨੀਂ ਨਾਹ ਪੈਣ।੧।ਰਹਾਉ।
ਹੇ ਸਰਬ-ਵਿਆਪਕ ਦਾਤਾਰ! ਹੇ ਹਰੀ! ਮੇਹਰ ਕਰ) ਗੁਰੂ ਦੀ ਸੰਗਤਿ ਵਿਚ ਮਿਲ ਕੇ, ਤੇਰੇ ਗੁਣ ਗਾ ਕੇ ਮੈਂ (ਤੇਰੇ ਦਰ ਤੋਂ) ਨਿਰਭੈਤਾ ਦੀ ਦਾਤਿ ਪ੍ਰਾਪਤ ਕਰਾਂ। ਮੈਂ ਸਦਾ ਹੀ ਹਰ ਵੇਲੇ ਗੁਰੂ ਦੀ ਸਰਨ ਪਿਆ ਰਹਾਂ, ਮੈਂ ਸਦਾ ਇਹੀ ਕਾਰ ਕਰਦਾ ਰਹਾਂ।੧।
As regards dancing, please read below what the First Guru Person, Guru Nanak Sahib has to say in Guru Granth Sahib and take your own decision.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
————–
ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥ {ਪੰਨਾ 350}
ਅਰਥ: ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ। ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ। ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ। ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।1।
ਜੋ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ) । (ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ।1। ਰਹਾਉ।
(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ) = ਇਹ ਦੋਵੇਂ ਛੈਣੇ ਵੱਜਣ, ਸਦਾ ਖਿੜੇ-ਮਿੱਥੇ ਰਹਿਣਾ = ਇਹ ਪੈਰੀਂ ਘੁੰਘਰੂ (ਵੱਜਣ) ; (ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ = ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ) । (ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ। ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ।2।
ਉਠਦਿਆਂ ਬੈਠਦਿਆਂ ਸਦਾ ਹਰ ਵੇਲੇ ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ = ਨਾਚ ਦੀ ਇਹ ਭੁਆਟਣੀ ਹੋਵੇ; ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ = ਇਹ ਲੇਟ ਕੇ ਨਿਰਤਕਾਰੀ ਹੋਵੇ। (ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ। ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ।3।
ਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ) ; ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ; ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ = ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ। ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ।4।6।
——————–
ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨ੍ਹ੍ਹਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ੍ਹ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਹ੍ਹਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਹ੍ਹ ਮਨਿ ਭਉ ਤਿਨ੍ਹ੍ਹਾ ਮਨਿ ਭਾਉ ॥੨॥ {ਪੰਨਾ 465}
ਅਰਥ: (ਰਾਸਾਂ ਵਿਚ) ਚੇਲੇ ਸਾਜ ਵਜਾਉਂਦੇ ਹਨ, ਅਤੇ ਉਹਨਾਂ ਚੇਲਿਆਂ ਦੇ ਗੁਰੂ ਨੱਚਦੇ ਹਨ। (ਨਾਚ ਵੇਲੇ ਉਹ ਗੁਰੂ) ਪੈਰਾਂ ਨੂੰ ਹਿਲਾਉਂਦੇ ਹਨ ਅਤੇ ਸਿਰ ਫੇਰਦੇ ਹਨ। (ਉਹਨਾਂ ਦੇ ਪੈਰਾਂ ਨਾਲ) ਉੱਡ ਉੱਡ ਕੇ ਘੱਟਾ ਉਹਨਾਂ ਦੇ ਸਿਰ ਵਿਚ ਪੈਂਦਾ ਹੈ, (ਰਾਸ ਵੇਖਣ ਆਏ ਹੋਏ) ਲੋਕ (ਉਹਨਾਂ ਨੂੰ ਨੱਚਦਿਆਂ) ਵੇਖਦੇ ਹਨ ਅਤੇ ਹੱਸਦੇ ਹਨ (ਅੱਖਰੀਂ = ਲੋਕ ਵੇਖਦਾ ਹੈ ਅਤੇ ਹੱਸਦਾ ਹੈ) । (ਪਰ ਉਹ ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ ਅਤੇ ਆਪਣੇ ਆਪ ਨੂੰ ਭੁਇਂ ਤੇ ਮਾਰਦੇ ਹਨ। ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ, ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ।
ਜਿਸ ਪ੍ਰਭੂ ਦਾ ਸਾਰਾ ਜਗਤ ਬਣਾਇਆ ਹੋਇਆ ਹੈ, ਜੋ ਨਿਡਰ ਹੈ, ਅਕਾਰ-ਰਹਿਤ ਹੈ ਅਤੇ ਜਿਸ ਦਾ ਨਾਮ ਸਦਾ ਅਟੱਲ ਹੈ, ਉਸ ਨੂੰ (ਕੇਵਲ ਉਹੀ) ਸੇਵਕ ਸਿਮਰਦੇ ਹਨ, ਜਿਨ੍ਹਾਂ ਦੇ ਅੰਦਰ (ਰੱਬ ਦੀ) ਮਿਹਰ ਨਾਲ ਚੜ੍ਹਦੀ ਕਲਾ ਹੈ, ਜਿਨ੍ਹਾਂ ਦੇ ਮਨ ਵਿਚ (ਸਿਮਰਨ ਕਰਨ ਦਾ) ਉਤਸ਼ਾਹ ਹੈ, ਉਹਨਾਂ ਸੇਵਕਾਂ ਦੀ ਜ਼ਿੰਦਗੀ-ਰੂਪ ਰਾਤ ਸੁਆਦਲੀ ਗੁਜ਼ਰਦੀ ਹੈ– ਇਹ ਸਿੱਖਿਆ ਜਿਨ੍ਹਾਂ ਨੇ ਗੁਰੂ ਦੀ ਮੱਤ ਦੁਆਰਾ ਸਿੱਖ ਲਈ ਹੈ, ਮਿਹਰ ਦੀ ਨਜ਼ਰ ਵਾਲਾ ਪ੍ਰਭੂ ਆਪਣੀ ਬਖ਼ਸ਼ਸ਼ ਦੁਆਰਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ ਥਲਾਂ ਦੇ ਬੇਅੰਤ ਵਰੋਲੇ, ਲਾਟੂ, ਮਧਾਣੀਆਂ, ਫਲ੍ਹੇ, ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ– ਇਹ ਸਭ ਭੌਂਦੇ ਰਹਿੰਦੇ ਹਨ। ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ। ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ। (ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ, ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ। ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ। (ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ।
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ, ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ।2।
According to my personal understanding, it’s more about the context / type of singing and dancing.
Especially good true singing touches the heart from the likes of Sartaj etc.
Similarly with the dance, it can be pure. ( after all we used to dance when cultivating the grown crops and at our tribal marriages, it has indeed evolved from the purest emotions).
Problem is there too much noise nowadays to avoid.
if you read/learn/practice gurbani in your daily life, your choice of songs will automatically be influenced towards good songs.
and it will be part of your day, instead of relying on them…