What does this mean?
Recently in a conversation someone said they’ve seen daswan ( 10th) dwaar?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What does this mean?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਦਸਵੇਂ ਦੁਆਰ ਬਾਰੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਨੂੰ ਤੀਸਰੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੀ ਬਾਣੀ ‘ਰਾਮਕਲੀ ਮਹਲਾ ੩ ਅਨੰਦੁ’ ਦੀ ਹੇਠਾਂ ਦਿੱਤੀ ਅਠੱਤਵੀਂ ਪਉੜੀ ਅਤੇ ਉਸ ਦੇ ਅਰਥ ਪੜ੍ਹਨ ਦੀ ਬੇਨਤੀ ਕਰਦਾ ਹੈ।
ਤੁਸੀਂ ਦੇਖ ਸਕਦੇ ਹੋ ਕਿ ਦਸਵਾ ਦੁਆਰ ਦਾ ਭਾਵ ਹੈ ਦਿਮਾਗ਼ ਜਿਸ ਨੂੰ ਵਰਤ ਕੇ ਮਨੁੱਖ ਵਿਚਾਰ ਕਰ ਸਕਦਾ ਹੈ। ਗੁਰੂ ਸਾਹਿਬ ਸਮਝਾ ਰਹੇ ਹਨ ਕਿ ਅਕਾਲਪੁਰਖ ਨੇ ਨੋਂ ਇੰਦ੍ਰੀਆਂ ਬਣਾਈਆਂ ਜੋ ਪਰਤੱਖ ਤੌਰ ਤੇ ਦਿਸਦੀਆਂ ਹਨ ਪਰ ਦਸਵੇਂ ਦਰ (ਦਿਮਾਗ) ਨੂੰ ਲੁਕਵਾਂ ਰੱਖ ਦਿੱਤਾ ਅਰਥਾਤ ਦਸਵਾ ਦੁਆਰ ਵਿਚਾਰਾਂ ਦਾ ਸੋਮਾ ਹੈ ਪਰ ਪਰਤੱਖ ਤੌਰ ਤੇ ਦਿੱਸਦਾ ਨਹੀਂ ਹੈ।
ਜੋ ਵੀ ਮਨੁੱਖ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਦਾ ਹੈ, ਉਸ ਨੂੰ ਵਿਚਾਰ ਕਰਕੇ ਇਹ ਗਿਆਨ ਮਿਲ ਜਾਂਦਾ ਹੈ ਜਾਂ ਸਮਝ ਜਾਂਦੀ ਹੈ ਕਿ ਆਤਮਿਕ ਆਨੰਦ ਦਾ ਮੂਲ ਦਸਵਾ ਦੁਆਰ ਅਰਥਾਤ ਦਿਮਾਗ ਹੈ ਜਿਸ ਨੇ ਇਸ ਆਤਮਿਕ ਆਨੰਦ ਦੀ ਅਵਸਥਾ ਵਿਚ ਟਿੱਕੇ ਰਹਿਣਾ ਹੈ। ਇਸ ਦਾ ਭਾਵ ਅਰਥ ਹੈ ਕਿ ਉਸ ਮਨੁੱਖ ਨੇ ਦਸਵਾ ਦੁਆਰ ਦੇਖ ਲਿਆ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ {ਪੰਨਾ 922}
ਪਦ ਅਰਥ: ਦਸਵਾ ਦੁਆਰ = (ਭਾਵ,) ਦਿਮਾਗ਼ (ਜਿਸ ਦੀ ਰਾਹੀਂ ਮਨੁੱਖ ਵਿਚਾਰ ਕਰ ਸਕਦਾ ਹੈ) ।
ਅਰਥ: ਪਰਮਾਤਮਾ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ। ਸਰੀਰ ਨੂੰ ਬੋਲਣ ਦੀ ਸ਼ਕਤੀ ਦਿੱਤੀ, ਨੱਕ ਕੰਨ ਆਦਿਕ ਨੌ ਕਰਮ-ਇੰਦ੍ਰੀਆਂ ਪਰਤੱਖ ਤੌਰ ਤੇ ਬਣਾਈਆਂ, ਦਸਵੇਂ ਦਰ (ਦਿਮਾਗ਼) ਨੂੰ ਲੁਕਵਾਂ ਰੱਖਿਆ।
ਪ੍ਰਭੂ ਨੇ ਜਿਨ੍ਹਾਂ ਨੂੰ ਗੁਰੂ ਦੇ ਦਰ ਤੇ ਅਪੜਾ ਕੇ ਆਪਣੇ ਨਾਮ ਦੀ ਸਰਧਾ ਬਖ਼ਸ਼ੀ, ਉਹਨਾਂ ਨੂੰ ਦਸਵਾਂ ਦਰ ਭੀ ਵਿਖਾ ਦਿੱਤਾ (ਉਹਨਾਂ ਨੂੰ ਸਿਮਰਨ ਦੀ ਵਿਚਾਰ-ਸੱਤਿਆ ਭੀ ਦੇ ਦਿੱਤੀ ਜੋ ਆਤਮਕ ਆਨੰਦ ਦਾ ਮੂਲ ਹੈ) । ਉਸ ਅਵਸਥਾ ਵਿਚ ਮਨੁੱਖ ਨੂੰ ਅਨੇਕਾਂ ਰੰਗਾਂ ਰੂਪਾਂ ਵਿਚ ਵਿਆਪਕ ਪ੍ਰਭੂ ਦਾ ਉਹ ਨਾਮ-ਰੂਪਾਂ ਨੌ ਖ਼ਜ਼ਾਨਿਆਂ ਦਾ ਭੰਡਾਰ ਭੀ ਪ੍ਰਾਪਤ ਹੋ ਜਾਂਦਾ ਹੈ ਜਿਸ ਦਾ ਅੰਤ ਨਹੀਂ ਪੈ ਸਕਦਾ (ਜੋ ਕਦੇ ਮੁੱਕਦਾ ਨਹੀਂ) ।
ਨਾਨਕ ਆਖਦਾ ਹੈ– ਪਿਆਰੇ ਪ੍ਰਭੂ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਭੀ ਦਿੱਤੀ। 38।
ਭਾਵ: ਮਾਇਆ ਦੇ ਪ੍ਰਭਾਵ ਦੇ ਕਾਰਨ ਗਿਆਨ-ਇੰਦ੍ਰੇ ਮਨੁੱਖ ਨੂੰ ਮਾਇਕ ਪਦਾਰਥਾਂ ਵਲ ਹੀ ਭਜਾਈ ਫਿਰਦੇ ਹਨ। ਇਹ ਰਸਤਾ ਚੰਗਾ ਹੈ ਜਾਂ ਮੰਦਾ = ਇਹ ਵਿਚਾਰ ਕਰਨ ਵਾਲੀ ਸੱਤਿਆ ਦੱਬੀ ਹੀ ਰਹਿੰਦੀ ਹੈ। ਜਿਸ ਮਨੁੱਖ ਨੂੰ ਪਰਮਾਤਮਾ ਗੁਰੂ ਦੇ ਦਰ ਤੇ ਅਪੜਾਂਦਾ ਹੈ, ਉਸ ਦੀ ਵਿਚਾਰ-ਸੱਤਿਆ ਜਾਗ ਪੈਂਦੀ ਹੈ। ਉਹ ਮਨੁੱਖ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ।