Dear Gurmukho, Can you provide some clarification on the concept of Sat Naam (ਸਤਿਨਾਮੁ or ਸਤਿ ਨਾਮੁ)? Is it synonymous with Waheguru, or does it encompass all the names of the divine, such as Hari, Krishna, Ram, Allah, and Parbraham? Based on my limited understanding, Waheguru is considered to be the Gurumantar, while the names that follow Sat Naam in Moolmantar are considered to be the true names of the divine, representing Him as ਆਦਿ ਸਚੁ ਜੁਗਾਦਿ ਸਚੁ. On the other hand, names like Hari, Krishna, Shiv, Bisan, and Allah are considered to be Sargun names, as they refer to specific manifestations of the divine that existed at certain points in history and may not necessarily be considered true names.

Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।
ਅੱਗੇ ਮਾਰੂ ਰਾਗ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 1083 ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਉਚਾਰਨ ਕੀਤੇ ਸ਼ਬਦ ਦੀ ਇੱਕ ਤੁਕ ਤੇ ਉਸ ਦੇ ਅਰਥ ਦੇ ਰਿਹਾ ਹਾਂ ਜਿਸ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਹੇ ਪ੍ਰਭੂ, ਸਾਡੇ ਜੀਵਾਂ ਦੀ ਜੀਭ ਉਹ ਨਾਮ ਉਚਾਰਦੀ ਹੈ ਜੋ ਨਾਮ ਜੀਵਾਂ ਨੇ ਤੇਰੇ ਗੁਣ ਦੇਖ ਕੇ ਬਣਾਏ ਹੋਏ ਹਨ ਪਰ ਤੇਰਾ ਮੁੱਢਲਾ ਨਾਮ ‘ਸਤਿਨਾਮੁ ਅਰਥਾਤ ਹੋਂਦ ਵਾਲਾ’ ਹੈ ਕਿਉਂਕਿ ਤੇਰੀ ਇਹ ‘ਹੋਂਦ’ ਜਗਤ-ਰਚਨਾ ਤੋਂ ਪਹਿਲਾਂ ਭੀ ਮੌਜੂਦ ਸੀ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਵਾਹਿਗੁਰੂ ਤੇ ਸਤਿਨਾਮ ਦੋਨੋਂ ਹੀ ਪਰਮਾਤਮਾ (ਅਕਾਲਪੁਰਖ) ਦੇ ਹੀ ਨਾਮ ਹਨ। ਵਾਹਿਗੁਰੂ ਗੁਰਮੰਤ੍ਰ ਭਾਈ ਗੁਰਦਾਸ ਜੀ ਨੇ ਕਿਹਾ ਹੈ ਪਰ ਗੁਰੂ ਗ੍ਰੰਥ ਸਾਹਿਬ ਵਿਚ ਇਹੋ ਜਿਹਾ ਕੁੱਝ ਵੀ ਨਹੀਂ ਹੈ।
ਰਾਗ ਆਸਾ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 358 ਤੇ, ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੇ ਉਚਾਰਨ ਕੀਤੇ ਸ਼ਬਦ, ਦੀ ਰਹਾਉ ਦੀ ਤੁਕ ਤੇ ਉਸ ਦੇ ਅਰਥ ਦੇ ਰਿਹਾ ਹੈ, ਜਿਸ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਹੇ ਅਕਾਲਪੁਰਖ, ਹੇ ਪਰਮਾਤਮਾ ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ ਤੇ ਤੇਰੇ ਬੇਅੰਤ ਹੀ ਗੁਣ ਹਨ, ਜੋ ਕਿਸੇ ਪਾਸੋਂ ਵੀ ਬਿਆਨ ਨਹੀਂ ਕੀਤੇ ਜਾ ਸਕਦੇ।
ਗੁਰੂ ਗ੍ਰੰਥ ਸਾਹਿਬ ਵਿਚ ਹਿੰਦੂ ਅਵਤਾਰਾਂ ਦੇ ਨਾਮ ਬਹੁਤ ਸਾਰੇ ਸ਼ਬਦਾਂ ਵਿਚ ਆਏ ਹਨ ਪਰ ਉਹ ਅਕਾਲਪੁਰਖ/ਪਰਮਾਤਮਾ ਵਾਸਤੇ ਹੀ ਹਨ। ਕੁੱਝ ਵੀ ਕਹਿਣ ਲਈ ਹਰ ਸ਼ਬਦ ਦੀ ਵਿਚਾਰ ਕਰਨੀ ਜ਼ਰੂਰੀ ਹੈ। ਕੁੱਝ ਸ਼ਬਦਾਂ ਵਿਚ ਹਿੰਦੂ ਅਵਤਾਰ ਦਾ ਨਾਮ ਲੈ ਕੇ ਉਸ ਦੇ ਨਾਲ ਜੁੜੀ ਹਿੰਦੂ ਮਿਥਿਹਾਸ ਦੀ ਕਿਸੇ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ। ਉਦਾਹਰਣ ਦੇ ਤੌਰ ਤੇ ਭਗਤ ਨਾਮਦੇਵ ਜੀ ਦੇ ਸ਼ਬਦ ਦੀ ਹੇਠਾਂ ਦਿੱਤੀ ਤੁੱਕ ਦੇਖਣ ਦੀ ਕ੍ਰਿਪਾਲਤਾ ਕਰਨੀ ਜੀ: –
ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ (ਪੰਨਾ 874)
ਅਰਥ: ਹੇ ਪਾਂਡੇ! ਤੇਰੇ ਸ੍ਰੀ ਰਾਮ ਚੰਦਰ ਜੀ ਭੀ ਆਉਂਦੇ ਵੇਖੇ ਹਨ (ਭਾਵ, ਜਿਸ ਸ੍ਰੀ ਰਾਮ ਚੰਦਰ ਜੀ ਦੀ ਤੂੰ ਉਪਾਸ਼ਨਾ ਕਰਦਾ ਹੈਂ, ਉਹਨਾਂ ਦੀ ਬਾਬਤ ਭੀ ਤੈਥੋਂ ਇਹੀ ਕੁਝ ਅਸਾਂ ਸੁਣਿਆ ਹੈ ਕਿ) ਰਾਵਣ ਨਾਲ ਉਹਨਾਂ ਦੀ ਲੜਾਈ ਹੋ ਪਈ, ਕਿਉਂਕਿ ਉਹ ਵਹੁਟੀ (ਸੀਤਾ ਜੀ) ਗਵਾ ਬੈਠੇ ਸਨ।੩।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————-
ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ (ਪੰਨਾ 1083)
ਅਰਥ: ਹੇ ਪ੍ਰਭੂ! (ਸਾਡੀ ਜੀਵਾਂ ਦੀ) ਜੀਭ ਤੇਰੇ ਉਹ ਨਾਮ ਉਚਾਰਦੀ ਹੈ ਜੋ ਨਾਮ (ਤੇਰੇ ਗੁਣ ਵੇਖ ਵੇਖ ਕੇ ਜੀਵਾਂ ਨੇ) ਬਣਾਏ ਹੋਏ ਹਨ। ਪਰ ‘ਸਤਿਨਾਮੁ’ ਤੇਰਾ ਮੁੱਢ-ਕਦੀਮਾਂ ਦਾ ਨਾਮ ਹੈ (ਭਾਵ, ਤੂੰ ‘ਹੋਂਦ ਵਾਲਾ’ ਹੈਂ, ਤੇਰੀ ਇਹ ‘ਹੋਂਦ’ ਜਗਤ-ਰਚਨਾ ਤੋਂ ਪਹਿਲਾਂ ਭੀ ਮੌਜੂਦ ਸੀ) । ਹੇ ਨਾਨਕ! ਆਖ– (ਹੇ ਪ੍ਰਭੂ!) ਤੇਰੇ ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਉਹਨਾਂ ਨੂੰ ਦਰਸਨ ਦੇਂਦਾ ਹੈਂ, ਉਹਨਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। 20।
—————–
ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ (ਪੰਨਾ 358)
ਅਰਥ: ਹੇ ਮੇਰੇ ਮਾਲਿਕ! ਤੈਨੂੰ ਮਿਲਣ ਲਈ ਅਨੇਕਾਂ ਬੰਦੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ। ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ, ਤੇਰੇ ਬੇਅੰਤ ਹੀ ਗੁਣ ਹਨ, ਕਿਸੇ ਭੀ ਪਾਸੋਂ ਬਿਆਨ ਨਹੀਂ ਕੀਤੇ ਜਾ ਸਕਦੇ।1। ਰਹਾਉ।
Please be kind to see the video, which will further clarify your question.