Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 185074
Next
In Process

Sikh Wisdom Latest Questions

Asked: July 4, 20232023-07-04T20:01:57+00:00 2023-07-04T20:01:57+00:00In: Gurbani

Is our fate predetermined when it comes to death, or do we have the ability to alter the timing of our demise?

avtar gill
avtar gill

ਕੀ ਸਾਡੀ ਕਿਸਮਤ ਮੌਤ ਦੇ ਸਮੇਂ ਪਹਿਲਾਂ ਤੋਂ ਨਿਰਧਾਰਤ ਹੁੰਦੀ ਹੈ, ਜਾਂ ਕੀ ਸਾਡੇ ਕੋਲ ਆਪਣੀ ਮੌਤ ਦੇ ਸਮੇਂ ਨੂੰ ਬਦਲਣ ਦੀ ਯੋਗਤਾ ਹੈ?

4
  • 1
  • 1
  • 4 4 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    4 Answers

    • Voted
    • Oldest
    • Recent
    1. hkandola
      hkandola Scholar
      2023-07-04T23:38:31+00:00Added an answer on July 4, 2023 at 11:38 pm

      Our death is not predetermined. It happens according to HUKAM, LAW OF NATURE. If you keep proper care of your health you live long. And if you drink too much or use drugs will die soon. This is law of nature. Some times one may get infected with fatal disease could die that way. Nothing is predetermined. What is predetermined is if one drink too much will have health problems and so on. APE BEEJ APE HEE KHAH.

        • 2
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    2. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2023-07-05T01:20:03+00:00Added an answer on July 5, 2023 at 1:20 am

      ਸਤਿਕਾਰ ਯੋਗ ਅਵਤਾਰ ਗਿੱਲ ਜੀ,
      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਹਾਡੇ ਸਵਾਲ ਦੇ ਜਵਾਬ ਵਿਚ ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਬਿਲਕੁਲ ਠੀਕ ਕਿਹਾ ਹੈ ਕਿ ਜੰਮਣ ਮਰਨਾ ਹੁਕਮ ਵਿਚ ਹੋਣਾ ਹੀ ਹੋਣਾ ਹੈ, ਪਰ ਸਿੱਖ ਨੇ ਆਪਣੀ ਸਿਹਤ ਦਾ ਆਪ ਖ਼ਿਆਲ ਰੱਖਣਾ ਹੈ ਤੇ ਔਗੁਣਾਂ ਤੋਂ ਬਚਣਾ ਹੈ। ਗੁਰਬਾਣੀ ਦੀ ਸਿੱਖਿਆ ਅਨੁਸਾਰ, ਦਾਸ ਵੀ ਕਹਿਣਾ ਚਾਹੁੰਦਾ ਹੈ ਕਿ ਸਰੀਰਕ ਮੌਤ ਤਾਂ ਆਉਣੀ ਹੀ ਆਉਣੀ ਹੈ, ਕਿਉਂਕਿ ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ:

      ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ।।

      ਅਰਥ: ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।।

      ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥

      ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।।

      ਲੇਕਿਨ ਸਿੱਖ ਨੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ ਇਸ ਸਰੀਰਕ ਮੌਤ ਦੇ ਡਰ ਤੋਂ ਉੱਪਰ ਉੱਠਣਾ ਹੈ। ਕਬੀਰ ਜੀ ਸਮਝਾਉਂਦੇ ਹਨ:-

      ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

      ਅਰਥ: ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

      ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੁਆਰਾ ਗਉੜੀ ਰਾਗ ਵਿਚ ਉਚਾਰਨ ਕੀਤੇ ਇਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 153 ਤੇ ਸੁਸ਼ੋਭਿਤ ਹੈ, ਦੀ ਉਦਾਹਰਣ ਦੇ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਸਰੀਰਕ ਤੇ ਆਤਮਿਕ ਮੌਤ ਦੀ ਦੁਬਿਧਾ (Duality) ਦੂਰ ਕਰਨ ਦੀ ਗੱਲ ਕਰ ਰਹੇ ਹਨ। ਗੁਰੂ ਗ੍ਰੰਥ ਸਾਹਿਬ ਵਿਚ ਦੁਬਿਧਾ ਨੂੰ ਲੈ ਕੇ ਹੋਰ ਵੀ ਬਹੁਤ ਸਾਰੇ ਸ਼ਬਦ ਹਨ।

      ਇਸ ਸ਼ਬਦ ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਸ਼ਬਦ ਗੁਰੂ ਦਾ ਉਪਦੇਸ਼ ਮੰਨ ਕੇ ਕਿਵੇਂ ਦੁਬਿਧਾ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਹੁਕਮ ਰੂਪ ਅਕਾਲਪੁਰਖ ਨਾਲ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਕਿਵੇਂ ਜੁੜਿਆ ਜਾ ਸਕਦਾ ਹੈ ਤਾਂ ਜੋ ਸਦੀਵੀ ਆਤਮਿਕ ਜੀਵਨ ਦੀ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਦੀ ਪ੍ਰਾਪਤੀ ਹੋ ਜਾਵੇ ਤੇ ਮਨੁੱਖ ਇਸੇ ਜੀਵਨ ਵਿਚ ਸਰੀਰਕ ਮੌਤ ਦਾ ਡਰ ਲਾਹ ਕੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕੇ।

      ਸਿੱਖ ਇਤਿਹਾਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੁਰੂ ਸਾਹਿਬਾਨ, ਚਾਰ ਸਾਹਿਬਜ਼ਾਦੇ, ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਅਨੇਕਾਂ ਸਿੱਖਾਂ ਨੇ ਸਮੇਂ ਦੀਆਂ ਸਰਕਾਰਾਂ ਦੇ ਅੱਗੇ ਗੋਡੇ ਟੇਕਣ ਦੀ ਬਜਾਏ ਸਰੀਰਕ ਮੌਤ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਪਰ ਆਤਮਿਕ ਮੌਤ ਨਹੀਂ ਮਰੇ ਤੇ ਸਦਾ ਲਈ ਅਮਰ ਹੋ ਗਏ।

      ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,
      ਆਪ ਦਾ ਵੀਰ
      ————————-
      ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ {ਪੰਨਾ 153}

      ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।
      ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ) ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ। ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਦੀ ਰਹੇ।1।
      ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ, ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ, ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ।2।
      ਜੇ ਗੁਰੂ ਮਿਲ ਪਏ, ਤਾਂ ਮਨੁੱਖ ਸਿਮਰਨ ਦੀ ਜੁਗਤਿ ਵਿਚ ਰਹਿ ਕੇ ਪਵਿਤ੍ਰ-ਆਤਮਾ ਹੋ ਜਾਂਦਾ ਹੈ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਪੌੜੀ ਦਾ ਆਸਰਾ ਲੈ ਕੇ (ਆਤਮਕ ਜੀਵਨ ਵਿਚ) ਉੱਚਾ ਹੀ ਉੱਚਾ ਹੁੰਦਾ ਜਾਂਦਾ ਹੈ। (ਪਰ ਇਹ ਸਿਮਰਨ ਪ੍ਰਭੂ ਦੀ) ਮਿਹਰ ਨਾਲ ਮਿਲਦਾ ਹੈ, (ਜਿਸ ਨੂੰ ਮਿਲਦਾ ਹੈ ਉਸ ਦਾ) ਮੌਤ ਦਾ ਡਰ ਲਹਿ ਜਾਂਦਾ ਹੈ।3।
      ਜੇ ਗੁਰੂ ਮਿਲ ਪਏ ਤਾਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜ ਕੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋਇਆ ਰਹਿੰਦਾ ਹੈ। ਗੁਰੂ ਮਿਹਰ ਕਰ ਕੇ ਉਸ ਨੂੰ ਉਹ ਆਤਮਕ ਅਵਸਥਾ ਵਿਖਾ ਦੇਂਦਾ ਹੈ ਜਿੱਥੇ ਪ੍ਰਭੂ ਦਾ ਮਿਲਾਪ ਹੋਇਆ ਰਹੇ। ਹੇ ਨਾਨਕ! ਉਸ ਮਨੁੱਖ ਦੀ ਹਉਮੈ ਦੂਰ ਕਰ ਕੇ ਗੁਰੂ ਉਸ ਨੂੰ ਪ੍ਰਭੂ ਨਾਲ ਇਕ-ਮਿਕ ਕਰ ਦੇਂਦਾ ਹੈ।4।9।

        • 1
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • ਕੁਲਵਿੰਦਰ ਸਿੰਘ
        ਕੁਲਵਿੰਦਰ ਸਿੰਘ
        2023-07-05T08:09:33+00:00Replied to answer on July 5, 2023 at 8:09 am

        ਸਤਿਕਾਰ ਯੋਗ ਅਵਤਾਰ ਗਿੱਲ ਜੀ,
        ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

        ਆਪਣੀ ਗੱਲ ਨੂੰ ਹੋਰ ਅੱਗੇ ਤੋਰਦੇ ਹੋਏ, ਦਾਸ ਤੁਹਾਡਾ ਧਿਆਨ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਦੀ ਬਾਣੀ ਸੁਖਮਨੀ ਸਾਹਿਬ ਦੀਆਂ ਦੋ ਪੰਗਤੀਆਂ ਵੱਲ ਦਿਵਾਉਣਾ ਚਾਹੁੰਦਾ ਹੈ ਜਿਸ ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਜਿਸ ਅਕਾਲਪੁਰਖ ਨੇ ਕ੍ਰਿਪਾ ਕਰਕੇ ਤੈਨੂੰ ਸੋਨੇ ਵਰਗਾ ਨਰੋਆ ਜਿਸਮ ਦਿੱਤਾ ਹੈ, ਤੂੰ ਆਪਣੀ ਲਿਵ ਉਸ ਦੇ ਨਾਲ ਜੋੜ:-

        ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ (ਪੰਨਾ 270)
        ਅਰਥ: ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ, ਉਸ ਪਿਆਰੇ ਰਾਮ ਨਾਲ ਲਿਵ ਜੋੜ।

        ਸਮਝਣ ਵਾਲੀ ਗੱਲ ਇਹ ਹੈ ਕਿ ਮਿਲੇ ਹੋਏ ਸੋਨੇ ਵਰਗੇ ਨਰੋਏ ਜਿਸਮ ਨੂੰ ਨਰੋਆ ਰੱਖਣ ਲਈ ਉੱਦਮ ਤਾਂ ਇਨਸਾਨ ਨੇ ਆਪ ਹੀ ਕਰਨਾ ਹੈ। ਇੱਥੇ ਹੁਣ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ, ਦੀ ਹੇਠ ਲਿੱਖੀ ਸਿੱਖਿਆ ਨੂੰ ਪੱਲੇ ਬੰਨ੍ਹਣਾ ਪਵੇਗਾ। ਗੁਰੂ ਸਾਹਿਬ ਫੁਰਮਾਉਂਦੇ ਹਨ:-

        ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
        ਅਰਥ: ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।

        ਉੱਪਰ ਦਿੱਤੀ ਵਿਚਾਰ ਤੋਂ ਇਹ ਗੱਲ ਸਮਝ ਆਉਂਦੀ ਹੈ ਕਿ ਸਿੱਖ ਨੇ ਗੁਰੂ ਸਾਹਿਬ ਦੀ ਸਿੱਖਿਆ ਤੇ ਅਮਲ ਕਰਕੇ ਸਰੀਰਕ ਤੇ ਮਾਨਸਿਕ ਤੌਰ ਤੇ ਇਸ ਕੰਚਨ ਦੇਹੀ ਨੂੰ ਅਰੋਗ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨੀ ਹੈ ਤੇ ਇਸ ਮਨੁੱਖਾ ਜਨਮ ਨੂੰ ਸਫ਼ਲ ਕਰਨਾ ਹੈ, ਨਾਂਹ ਕੇ ਔਗੁਣਾਂ ਵਿਚ ਫੱਸ ਕੇ ਇਸ ਰਤਨ ਜਨਮ ਨੂੰ ਗੰਵਾ ਕੇ, ਠੇਡੇ ਖਾ ਕੇ ਚੱਲੇ ਜਾਣਾ ਹੈ।

        ਗੱਲ ਉਮਰ ਦੇ ਵੱਧ ਜਾਂ ਘੱਟ ਹੋਣ ਦੀ ਨਹੀਂ ਹੈ। ਗੱਲ ਤਾਂ ਮਿਲੇ ਜਨਮ ਨੂੰ ਸਫ਼ਲ ਬਣਾਉਣ ਦੀ ਹੈ।

        ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

        ਆਦਰ ਸਹਿਤ,
        ਆਪ ਦਾ ਵੀਰ

          • 1
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
        • avtar gill
          avtar gill
          2023-07-05T18:37:38+00:00Replied to answer on July 5, 2023 at 6:37 pm

          ਤੁਹਾਡਾ ਬਹੁਤ ਬਹੁਤ ਧੰਨਵਾਦ

            • 0
          • Reply
          • Share
            Share
            • Share on Facebook
            • Share on Twitter
            • Share on LinkedIn
            • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • Anonymouse
      Anonymouse added an answer she will not do anything till 18 years of age.… July 22, 2026 at 3:34 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਿਜਦਾ... ਸ਼ਹੀਦ ਭਾਈ… July 22, 2026 at 2:12 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother, Waheguru ji ka Khalsa, Waheguru ji ki Fateh!… July 22, 2026 at 2:05 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ‌ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 22, 2026 at 3:37 am
    • Ramneet
      Ramneet added an answer According to my understanding, the dreams that we see while… July 17, 2026 at 4:08 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up