Can you please explain to me the deeper meaning of the shabad "ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ"?
Can you please explain to me the deeper meaning of the shabad "ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ"?
Share
ਸਤਿਕਾਰ ਯੋਗ ਅਵਤਾਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰਬਾਣੀ ਦੀ ਪੰਗਤੀ ‘ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ॥’ ਲਿੱਖ ਕੇ ਵਿਚਾਰ ਪੁੱਛੀਂ ਹੈ।
ਇਹ ਪੰਗਤੀ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਰਚਿਤ ਸਲੋਕ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1096 ਤੇ ਸੁਸ਼ੋਭਿਤ ਹੈ ਅਤੇ ਤੀਸਰੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਜੀ ਦੀ ਰਚਿਤ ਵਿਚ ਸ਼ਾਮਿਲ ਹੈ, ਵਿਚੋਂ ਹੈ।
ਸਲੋਕ ਅਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ। ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਇਸੇ ਜਨਮ ਨੂੰ ਉੱਚਾ ਚੁੱਕ ਕੇ ਸਫ਼ਲ ਬਣਾਉਣ ਦੀ ਸਿੱਖਿਆ ਦੇ ਰਹੇ ਹਨ ਅਰਥਾਤ ਇਸੇ ਜਨਮ ਵਿਚ ਹੀ ਆਤਮਿਕ ਤੌਰ ਤੇ ਮੁਕਤ ਹੋਣ ਲਈ ਪ੍ਰੇਰਿਤ ਕਰ ਰਹੇ ਹਨ।
ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਮਨੁੱਖ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ (ਗੁਰਮੁਖ) ਬਣੇ, ਅਕਾਲਪੁਰਖ ਅਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜੇ ਅਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚ ਕੇ ਇਸੇ ਜਨਮ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋਵੇ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਡਖਣੇ ਮਃ ੫ ॥ ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥ {ਪੰਨਾ 1096}
ਪਦ ਅਰਥ: ਤ੍ਰਾਘਿ = ਤਾਂਘ ਕਰ। ਸਿਝਿ = ਸਫਲ ਹੋ, ਕਾਮਯਾਬ ਹੋ। ਇਵੇਹਾ ਵਾਰ = ਇਸੇ ਵਾਰੀ, ਇਸੇ ਜਨਮ ਵਿਚ। ਬਹੁੜਿ = ਮੁੜ, ਫਿਰ।
ਅਰਥ: (ਹੇ ਭਾਈ!) ਅਗਾਂਹ ਵਧਣ ਲਈ ਤਾਂਘ ਕਰ, ਪਿਛਾਂਹ ਨੂੰ ਮੋਢਾ ਨ ਮੋੜ (ਜੀਵਨ ਨੂੰ ਹੋਰ ਹੋਰ ਉੱਚਾ ਬਣਾਣ ਲਈ ਉੱਦਮ ਕਰ, ਨੀਵਾਂ ਨ ਹੋਣ ਦੇ) । ਹੇ ਨਾਨਕ! ਇਸੇ ਜਨਮ ਵਿਚ ਕਾਮਯਾਬ ਹੋ (ਜੀਵਨ-ਖੇਡ ਜਿੱਤ) ਤਾਕਿ ਮੁੜ ਜਨਮ ਨਾਹ ਲੈਣਾ ਪਏ।1।
Thank you veer jio