Did Guru Nanak Dev Ji ever call himself a Sikh?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
I understand from reading GURBANI, GURU proudly called himself SIKH OF AKAL PURAKH, SATGURU because GURU NANAK was ONE WITH THE REALITY, SATGURU. GURU SIKH, SIKH GURU HAI EKO GUR UPDES CHALAEAI. NANAK was true SIKH OF AKAL PURAKH.
ਸਤਿਕਾਰ ਯੋਗ ਕਰਨ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਕਿ ‘ਕੀ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਆਪਣੇ ਆਪ ਨੂੰ ਕਦੇ ਸਿੱਖ ਅਖਵਾਇਆ’, ਦੇ ਜਵਾਬ ਵਿਚ ਦਾਸ ਬੇਨਤੀ ਕਰਦਾ ਹੈ ਕਿ ਇਹ ਤਾਂ ਪਤਾ ਨਹੀਂ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਸਿੱਖ ਅਖਵਾਇਆ ਕਿ ਨਹੀਂ ਪਰ ਉਨ੍ਹਾਂ ਨੇ ਆਪਣੀ ਉਚਾਰਨ ਕੀਤੀ ਬਾਣੀ ਜਪੁ ਬਾਣੀ ਦੀ ਪੰਦਰਵੀਂ ਪਉੜੀ ਵਿਚ ਸਿੱਖ ਲਫ਼ਜ਼ ਵਰਤਿਆ ਹੈ। ਪੰਦਰਵੀਂ ਪਉੜੀ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ (ਪੰਨਾ 3)
ਪਦ ਅਰਥ: ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।
ਅਰਥ: ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) ‘ਕੂੜ’ ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। (ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।15।