Do holy people or ordinary people still do Tap?
Do holy people or ordinary people still do Tap?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਜਿਸ ਸਿੱਖ-ਲਹਿਰ ਦੇ ਬਾਨੀਆਂ ਨੇ ਸਿੱਧਾਂ, ਜੋਗੀਆਂ ਅਤੇ ਪੀਰਾਂ ਫਕੀਰਾਂ, ਡਾਕੂਆਂ ਅਤੇ ਲੁਟੇਰਿਆਂ ਨੂੰ ਲੋਕ-ਭਲਾਈ ਦੇ ਕੰਮ ਲਾਇਆ ਅੱਜ ਅਸੀਂ ਉਸੇ ਲਹਿਰ ਦੇ ਮੋਢੀਆਂ ਨੂੰ ਭੋਰਿਆਂ ਵਿਚ ਤਪ ਕਰਦੇ ਦਿਖਾ ਕੇ ਫਖਰ ਮਹਿਸੂਸ ਕਰਦੇ ਹਾਂ, ਜਦੋਂ ਕਿ ‘ਜਪ ਅਤੇ ਤਪ’ ਦਾ ਸਿੱਖੀ ਵਿਚ ਕੋਈ ਥਾਂ ਹੀ ਨਹੀਂ ਹੈ: –
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਪੰਨਾ 324॥
ਕਿਸੇ ਲਿਖਾਰੀ ਨੇ 22 ਸਾਲ ਅਤੇ ਕਿਸੇ 25-26 ਸਾਲ ਗੁਰੂ ਤੇਗ ਬਹਾਦਰ ਜੀ ਨੂੰ ਭੋਰੇ ਵਿਚ ਤਪ ਕਰਨਾ ਲਿਖਿਆ ਹੈ। ਜੋ ਸਰਾ-ਸਰ ਗਲਤ ਅਤੇ ਮਨਘੜਤ ਹੈ। ਭੋਰਿਆਂ ਵਿਚ ਬੈਠਣ ਵਾਲੇ ਕੌਮਾਂ ਨਹੀਂ ਸਿਰਜ ਸਕਦੇ, ਮਨੁੱਖਤਾ ਲਈ ਆਪਣੀ ਚੀਚੀ ਦੇ ਨਹੁੰ ਤੇ ਝਰੀਟ ਵੀ ਨਹੀਂ ਸਹਾਰ ਸਕਦੇ, ਕੌਮ ਦੀ ਖਾਤਰ ਅਤੇ ਲੋਕਾਂ ਦੇ ਜ਼ਮੂਹਰੀ ਹੱਕਾਂ ਲਈ ਬਲੀਦਾਨ ਦੇਣਾ ਤਾਂ ਦੂਰ ਦੀ ਗੱਲ ਹੈ।
ਇਸ ਲਈ ਜੋ ਵੀ ਸਾਖੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ਨਾਲ ਜੋੜੀ ਗਈ ਹੈ, ਉਹ ਦਾਸ ਦੀ ਸਮਝ ਅਨੁਸਾਰ, ਗੁਰਬਾਣੀ ਅਨੁਸਾਰ ਪ੍ਰਵਾਨ ਨਹੀਂ ਹੈ ਅਤੇ ਸਿੱਖੀ ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ