Do Sikhs believe in soul mates?
Do Sikhs believe in soul mates?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ‘Do Sikhs believe in Soulmates?’ ਦੇ ਜਵਾਬ ਵਿਚ ਦਾਸ ਨੂੰ ‘ਰੂਹ ਦੇ ਸਾਥੀ’ ਬਣਨ ਲਈ ਗੁਰਬਾਣੀ ਦੀਆਂ ਹੇਠਾਂ ਲਿੱਖੀਆਂ ਤੁੱਕਾਂ ਧਿਆਨ ਵਿਚ ਆਉਂਦੀਆਂ ਹਨ :
ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ {ਪੰਨਾ 788}
ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।
ਇਹ ਤੁੱਕ ਆਮ ਤੌਰ ਤੇ ਦੁਨਿਆਵੀ ਤੌਰ ਤੇ ਪਤਨੀ ਦੇ ਰੂਹ ਦੇ ਸਾਥੀ ਹੋਣ ਵਾਸਤੇ ਵਰਤੀ ਜਾਂਦੀ ਹੈ ਜੋ ਠੀਕ ਹੈ। ਪਰ ਇਸ ਦਾ ਅਧਿਆਤਮਕ ਅਰਥ ਪਰਮਾਤਮਾ/ਸਤਿਗੁਰੂ ਤੇ ਜੀਵ ਦੇ ਰੂਹ ਦੇ ਸਾਥੀ ਬਣਨ ਦੀ ਗੱਲ ਹੈ, ਜੋ ਹੇਠਾਂ ਦਿੱਤੀ ਤੁੱਕ ਤੇ ਉਸ ਦੇ ਅਰਥਾਂ ਵਿਚ ਬਿਲਕੁਲ ਸਪੱਸ਼ਟ ਹੋ ਜਾਂਦੀ ਹੈ:
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥ {ਪੰਨਾ 30}
ਅਰਥ: ਕੋਈ ਭੀ ਮਨੁੱਖ (ਗੁਰੂ-ਚਰਨਾਂ ਵਿਚ) ਸਰਧਾ ਬਣ ਕੇ ਵੇਖ ਲਏ, ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸ ਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ। ਇਸ ਵਿਚ ਰਤਾ ਭਰ ਭੀ ਸ਼ੱਕ ਨਹੀਂ ਹੈ (ਕਿਉਂਕਿ) ਹੇ ਨਾਨਕ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ।4।11। 44।
ਆਸ ਕਰਦਾ ਹਾਂ ਕਿ ਦਾਸ ਤੁਹਾਡੇ ਸਵਾਲ ਦਾ ਜਵਾਬ ਦੇ ਸੱਕਿਆ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ