Me and friend who is Muslim said every religion believes in the shaitan.
Please tell me is this true?
Do Sikhs believe in the Shaitan/devil?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Me and friend who is Muslim said every religion believes in the shaitan.
Please tell me is this true?
Respected Brother/Sister,
Waheguru ji ka Khalsa, Waheguru ji ki Fateh!
In response to your question, the undersigned is giving stanzas, from four Shabads appearing in Guru Granth Sahib, in which the word ‘Shaitan’ has appeared. The meanings have also been given for better understanding.
As you may please observe from the first stanza itself that ‘Shaitan’ means bad person. In other Stanzas also, bad persons are being equated with ‘Shaitan’.
In view of the above position, Sikhi does not believe in ‘Shaitan’ and bad persons are to be considered as ‘Shaitan’.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
——————————
ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥ {ਪੰਨਾ 24}
ਪਦ ਅਰਥ: ਤੀਹ = ਤੀਹ ਰੋਜ਼ੇ। ਪੰਜ = ਪੰਜ ਨਿਮਾਜ਼ਾਂ। ਮਤੁ ਕਟਿ ਜਾਈ = ਸ਼ਾਇਦ ਇਸ ਤਰ੍ਹਾਂ ਕੱਟਿਆ ਜਾਏ, ਸ਼ਾਇਦ ਇਸ ਤਰ੍ਹਾਂ ਕੋਈ ਮੈਨੂੰ ਸ਼ੈਤਾਨ (ਮਾੜਾ ਬੰਦਾ) ਨਾਹ ਆਖੇ। ਰਾਹਿ = ਰਸਤੇ ਉਤੇ। ਕਿਤ ਕੂ = ਕਾਹਦੇ ਲਈ? ਸੰਜਿਆਹੀ = ਤੂੰ ਇਕੱਠਾ ਕੀਤਾ ਹੈ।4।
——————-
ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ (ਪੰਨਾ 722-23)
ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ) । (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ। (ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ। (ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ।
——————-
ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ {ਪੰਨਾ 790}
ਅਰਥ: ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ; ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ।
————–
ਸਲੋਕ ਮਃ ੧ ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜ੍ਹ੍ਹਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥ {ਪੰਨਾ 1245}
ਅਰਥ: ਜੋ ਮਨੁੱਖ ਪਰਮਾਤਮਾ ਦਾ ਨਾਮ (ਤਵੀਤ ਤੇ ਜੰਤ੍ਰ-ਜੰਤ੍ਰ ਆਦਿਕ ਦੀ ਸ਼ਕਲ ਵਿਚ) ਵੇਚਦੇ ਹਨ ਉਹਨਾਂ ਦੇ ਜੀਉਣ ਨੂੰ ਲਾਹਨਤ ਹੈ (ਜੇ ਉਹ ਬੰਦਗੀ ਭੀ ਕਰਦੇ ਹਨ ਤਾਂ ਭੀ ਉਹਨਾਂ ਦੀ ‘ਨਾਮ’ ਵਾਲੀ ਫ਼ਸਲ ਇਸ ਤਰ੍ਹਾਂ ਨਾਲੋ ਨਾਲ ਹੀ ਉੱਜੜਦੀ ਜਾਂਦੀ ਹੈ, ਤੇ) ਜਿਨ੍ਹਾਂ ਦੀ ਫ਼ਸਲ (ਨਾਲੋ ਨਾਲ) ਉੱਜੜਦੀ ਜਾਏ ਉਹਨਾਂ ਦਾ ਖਲਵਾੜਾ ਕਿੱਥੇ ਬਣਨਾ ਹੋਇਆ? (ਭਾਵ, ਉਸ ਬੰਦਗੀ ਦਾ ਚੰਗਾ ਸਿੱਟਾ ਨਹੀਂ ਨਿਕਲ ਸਕਦਾ, ਕਿਉਂਕਿ ਉਹ ਬੰਦਗੀ ਦੇ ਸਹੀ ਰਾਹ ਤੋਂ ਖੁੰਝੇ ਰਹਿੰਦੇ ਹਨ) । ਸਹੀ ਮਿਹਨਤ ਤੋਂ ਬਿਨਾ ਪ੍ਰਭੂ ਦੀ ਹਜ਼ੂਰੀ ਵਿਚ ਭੀ ਉਹਨਾਂ ਦੀ ਕਦਰ ਨਹੀਂ ਹੁੰਦੀ। (ਪਰਮਾਤਮਾ ਦਾ ਸਿਮਰਨ ਕਰਨਾ ਬੜੀ ਸੁੰਦਰ ਅਕਲ ਦੀ ਗੱਲ ਹੈ, ਪਰ ਤਵੀਤ-ਧਾਗੇ ਬਣਾ ਕੇ ਦੇਣ ਵਿਚ ਰੁੱਝ ਪੈਣ ਨਾਲ ਇਹ) ਅਕਲ ਵਿਅਰਥ ਗਵਾ ਲੈਣਾ = ਇਸ ਨੂੰ ਅਕਲ ਨਹੀਂ ਆਖੀਦਾ।
ਅਕਲ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕਰੀਏ ਤੇ ਇੱਜ਼ਤ ਖੱਟੀਏ, ਅਕਲ ਇਹ ਹੈ ਕਿ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ) ਪੜ੍ਹੀਏ (ਇਸ ਦੇ ਡੂੰਘੇ ਭੇਤ) ਸਮਝੀਏ ਤੇ ਹੋਰਨਾਂ ਨੂੰ ਸਮਝਾਈਏ। ਨਾਨਕ ਆਖਦਾ ਹੈ– ਜ਼ਿੰਦਗੀ ਦਾ ਸਹੀ ਰਸਤਾ ਸਿਰਫ਼ ਇਹੀ ਹੈ, (ਸਿਮਰਨ ਤੋਂ) ਲਾਂਭ ਦੀਆਂ ਗੱਲਾਂ (ਦੱਸਣ ਵਾਲਾ) ਸ਼ੈਤਾਨ ਹੈ।
According to my understanding, Shaitan or devil are the vices that can make us devil if they overpower us.
GURBANI does not believe in SATAN as physical entity that is evil against GOD,S doing. In GURMAT SATAN are our evil thoughts, AWAGUN, vices, KAAM, KRODH, LOBH , MOH , AHANKAR. Our mind when filled with all these evil thoughts is called SATANIC MIND. SATAN is all in our mind, the BIG EGO. It is within us.