Poll Results
Participate in Poll, Choose Your Answer.
if yes, what remedies do you do?
ਜੇ ਜਵਾਬ ਹਾਂ ਹੈ, ਤਾਂ ਤੁਸੀਂ ਉਸ ਤੋਂ ਬਚਣ ਲਈ ਕੀ ਕਰਦੇ ਹੋ ?
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
if yes, what remedies do you do?
ਜੇ ਜਵਾਬ ਹਾਂ ਹੈ, ਤਾਂ ਤੁਸੀਂ ਉਸ ਤੋਂ ਬਚਣ ਲਈ ਕੀ ਕਰਦੇ ਹੋ ?
ਤਿਤੁ ਚਾਖੁ ਨ ਲਾਗੈ
(ਬੁਰੀ ਨਜ਼ਰ ਦਾ ਲੱਗਣਾ)
ਤੁਸੀਂ ਹੇਠਾਂ ਦਿੱਤੇ ਦੋਵੇਂ ਸ਼ਬਦਾਂ ਅਤੇ ਉਨ੍ਹਾਂ ਦੇ ਅਰਥਾਂ ਤੋਂ ਦੇਖ ਸਕਦੇ ਹੋ ਕਿ ਪਰਮਾਤਮਾ ਦਾ ਨਾਮ ਸਿਮਰਨ ਵਾਲੇ ਮਨੁੱਖ ਤੇ ਕੋਈ ਜਾਦੂ ਟੁਣਾ ਅਸਰ ਨਹੀਂ ਕਰ ਸਕਦਾ ਤੇ ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।
———–
ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ॥ 1॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ॥ 1॥ ਰਹਾਉ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ॥ 2॥ (ਪੰਨਾ 817-18)
ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।
————
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ॥ ਨਾਮੁ ਸੁਣਤ ਜਮੁ ਦੂਰਹੁ ਭਾਗੈ॥ ਨਾਮੁ ਲੈਤ ਸਭ ਦੂਖਹ ਨਾਸੁ॥ ਨਾਮੁ ਜਪਤ ਹਰਿ ਚਰਣ ਨਿਵਾਸੁ॥ 1॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ॥ ਰਸਕਿ ਰਸਕਿ ਹਰਿ ਕੇ ਗੁਣ ਗਾਉ॥ 1॥ ਰਹਾਉ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ॥ ਹਰਿ ਸਿਮਰਤ ਦੈਤ ਦੇਉ ਨ ਪੋਹੈ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ॥ 2॥ ਹਰਿ ਸਿਮਰਨ ਕੀ ਸਗਲੀ ਬੇਲਾ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ॥ ਜਾਤਿ ਅਜਾਤਿ ਜਪੈ ਜਨੁ ਕੋਇ॥ ਜੋ ਜਾਪੈ ਤਿਸ ਕੀ ਗਤਿ ਹੋਇ॥ 3॥ ਹਰਿ ਕਾ ਨਾਮੁ ਜਪੀਐ ਸਾਧਸੰਗਿ॥ ਹਰਿ ਕੇ ਨਾਮ ਕਾ ਪੂਰਨ ਰੰਗੁ॥ ਨਾਨਕ ਕਉ ਪ੍ਰਭ ਕਿਰਪਾ ਧਾਰਿ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ॥ 4॥॥ (ਪੰਨਾ 1150)
ਪਦ ਅਰਥ: ਚਾਖੁ = ਭੈੜੀ ਨਜ਼ਰ। ਜੋਹੈ– ਤੱਕ ਸਕਦੀ।
ਅਰਥ: ਹੇ ਭਾਈ! ਬੜੇ ਪ੍ਰੇਮ ਨਾਲ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ, ਸਦਾ ਹਰੀ ਦਾ ਨਾਮ ਜਪਦਾ ਰਿਹਾ ਕਰ। ਇਹ ਭਗਤੀ ਜ਼ਿੰਦਗੀ ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੁਕਾਵਟ ਨਹੀਂ ਪੈਣ ਦੇਂਦੀ।1। ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਜ਼ਿੰਦਗੀ ਦੇ ਸਫ਼ਰ ਵਿਚ ਕਾਮਾਦਿਕ ਦੀ) ਕੋਈ ਰੁਕਾਵਟ ਨਹੀਂ ਪੈਂਦੀ। ਪਰਮਾਤਮਾ ਦਾ ਨਾਮ ਸੁਣਦਿਆਂ (ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ ਨਾਮ ਜਪਣ ਵਾਲੇ ਮਨੁੱਖ ਪਾਸੋਂ) ਜਮਰਾਜ ਦੂਰੋਂ ਹੀ ਪਰੇ ਹਟ ਜਾਂਦਾ ਹੈ। ਨਾਮ ਜਪਦਿਆਂ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ, ਅਤੇ ਪਰਮਾਤਮਾ ਦੇ ਚਰਨਾਂ ਵਿਚ ਮਨ ਟਿਕਿਆ ਰਹਿੰਦਾ ਹੈ।1।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਭੈੜੀ ਨਜ਼ਰ ਨਹੀਂ ਲੱਗਦੀ, ਕੋਈ ਦੈਂਤ ਕੋਈ ਦੇਉ ਆਪਣਾ ਜ਼ੋਰ ਨਹੀਂ ਪਾ ਸਕਦਾ, ਮਾਇਆ ਦਾ ਮੋਹ ਦੁਨੀਆ ਦਾ ਕੋਈ ਮਾਣ ਆਤਮਕ ਜੀਵਨ ਨੂੰ ਕੁਚਲ ਨਹੀਂ ਸਕਦਾ, ਪਰਮਾਤਮਾ ਦਾ ਨਾਮ ਸਿਮਰਦਿਆਂ ਮਨੁੱਖ ਜੂਨਾਂ ਦੇ ਗੇੜ ਵਿਚ ਨਹੀਂ ਫਸਦਾ।2।
ਹੇ ਭਾਈ! (ਜਿਹੜਾ ਭੀ ਸਮਾ ਸਿਮਰਨ ਵਿਚ ਗੁਜ਼ਾਰਿਆ ਜਾਏ ਉਹੀ ਚੰਗਾ ਹੈ) ਹਰੇਕ ਸਮਾ ਸਿਮਰਨ ਵਾਸਤੇ ਢੁਕਵਾਂ ਹੈ, ਪਰ ਅਨੇਕਾਂ ਵਿਚੋਂ ਕੋਈ ਵਿਰਲਾ ਮਨੁੱਖ ਹੀ ਹਰਿ-ਨਾਮ ਦਾ ਸਿਮਰਨ ਕਰਦਾ ਹੈ। ਉੱਚੀ ਜਾਤਿ ਦਾ ਹੋਵੇ ਚਾਹੇ ਨੀਵੀਂ ਜਾਤਿ ਦਾ ਹੋਵੇ, ਜਿਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ।3।
ਹੇ ਭਾਈ! ਪਰਮਾਤਮਾ ਦਾ ਨਾਮ ਸਾਧ ਸੰਗਤਿ ਵਿਚ (ਰਹਿ ਕੇ) ਜਪਿਆ ਜਾ ਸਕਦਾ ਹੈ, (ਸਾਧ ਸੰਗਤਿ ਦੀ ਸਹਾਇਤਾ ਨਾਲ ਹੀ) ਪਰਮਾਤਮਾ ਦੇ ਨਾਮ ਦਾ ਪੂਰਾ ਰੰਗ (ਮਨੁੱਖ ਦੀ ਜ਼ਿੰਦਗੀ ਉਤੇ ਚੜ੍ਹਦਾ ਹੈ) । ਹੇ ਪ੍ਰਭੂ! (ਆਪਣੇ ਦਾਸ) ਨਾਨਕ ਉਤੇ ਮਿਹਰ ਕਰ, ਹੇ ਹਰੀ! (ਮੈਨੂੰ ਆਪਣੇ ਨਾਮ ਦੀ ਦਾਤਿ) ਦੇਹ (ਤਾ ਕਿ) ਮੈਂ (ਆਪਣੇ) ਹਰੇਕ ਸਾਹ ਦੇ ਨਾਲ (ਤੇਰਾ ਨਾਮ) ਚੇਤੇ ਕਰਦਾ ਰਹਾਂ।4। 36। 49।
ਗੁਰਮਤਿ ਕਿਸੇ ਜਾਦੂ ਟੂਣੇ, ਜੋਤਿਸ਼, ਨਜ਼ਰ ਲਗਣੀ ਆਦਿ ਵਿਚ ਵਿਸ਼ਵਾਸ ਨਹੀਂ ਰੱਖਦੀ।
In Sikhism, there is no such concept.