Do you fear death? Please give an honest answer
Do you fear death? Please give an honest answer
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਸੱਚੋ ਸੱਚ ਦੱਸੋ ਕਿ ਕੀ ਮੌਤ ਦਾ ਡਰ ਲੱਗਦਾ ਹੈ?
ਸੱਚੋ ਸੱਚ ਜਵਾਬ ਇਹ ਹੈ ਕਿ ਹਾਂ ਜੀ ਲੱਗਦਾ ਹੈ। ਪਹਿਲਾਂ ਸਰੀਰਕ ਮੌਤ ਦਾ ਲੱਗਦਾ ਸੀ ਪਰ ਜਦੋਂ ਗੁਰੂ ਸਾਹਿਬ ਨੇ ਸਮਝਾਇਆ ਕਿ ਹੁਕਮ ਵਿਚ ਸਰੀਰਕ ਜਨਮ ਹੋਇਆ ਹੈ ਤੇ ਹੁਕਮ ਵਿਚ ਮੌਤ ਹੋਣੀ ਹੀ ਹੋਣੀ ਹੈ ਤੇ ਇਸ ਦਾ ਕੋਈ ਇਲਾਜ ਨਹੀਂ ਹੈ ਤਾਂ ਇਹ ਡਰ ਤਾਂ ਖ਼ਤਮ ਹੋਇਆ।
ਪਰ ਹੁਣ ਜਦੋਂ ਗੁਰੂ ਸਾਹਿਬ ਨੇ ਆਤਮਿਕ ਮੌਤ ਤੋਂ ਬੱਚਣ ਤੇ ਜੀਵਤ ਮਰਣ ਦੀ ਗੱਲ ਸਮਝਾਈ ਹੈ ਤਾਂ ਡਰ ਹੋਰ ਵੀ ਵੱਧ ਗਿਆ ਹੈ ਕਿ ਕਿਧਰੇ ਗੁਰੂ ਸਾਹਿਬ ਦੀ ਸਿੱਖਿਆ ਤੇ ਅਮਲ ਕਰਨ ਵਿਚ ਕੋਈ ਕੰਮੀ ਨਾਂਹ ਰਹਿ ਜਾਵੇ ਤੇ ਜੀਵਨ ਮੁਕਤ ਹੋਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ, ਉਸ ਵਿਚ ਕੋਈ ਵਿਘਨ ਨਾਂਹ ਪੈ ਜਾਵੇ। ਇਸ ਲਈ ਰੋਜ਼ਾਨਾ ਜੀਵਨ ਵਿਚ ਹਰ ਕਦਮ ਸੋਚ ਸੋਚ ਕੇ ਗੁਰੂ ਸਾਹਿਬ ਦੀ ਭੈ ਭਾਵਨੀ ਵਿਚ ਰੱਖਣ ਦੀ ਕੋਸ਼ਿਸ਼ ਹੁੰਦੀ ਹੈ।
ਤੁਹਾਨੂੰ ਵੀ ਇਹ ਗੱਲ ਗੁਰਬਾਣੀ ਦੀ ਰੋਸ਼ਨੀ ਵਿਚ ਸਮਝਾਉਣ ਲਈ ਇੱਕ ਸ਼ਬਦ ਤੇ ਦੋ ਸਲੋਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜੀ। ਸ਼ਬਦ ਸਰੀਰਕ ਮੌਤ ਦੀ ਗੱਲ ਕਰਦਾ ਹੈ ਤੇ ਸਲੋਕ ਜੀਵਤ ਮਰਣ ਤੇ ਜੀਵਨ ਮੁਕਤ ਹੋਣ ਦੀ ਗੱਲ ਕਰਦੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————-
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564}
ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।
ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) । ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।
ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।।੮।
————————–
ਸਲੋਕੁ ਮਃ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥ {ਪੰਨਾ 139}
ਅਰਥ: ਜੇ ਅੱਖਾਂ ਤੋਂ ਬਿਨਾ ਵੇਖੀਏ (ਭਾਵ, ਜੇ ਪਰਾਇਆ ਰੂਪ ਤੱਕਣ ਦੀ ਵਾਦੀ ਵਲੋਂ ਇਹਨਾਂ ਅੱਖਾਂ ਨੂੰ ਹਟਾ ਕੇ ਜਗਤ ਨੂੰ ਵੇਖੀਏ) , ਕੰਨਾਂ ਤੋਂ ਬਿਨਾ ਸੁਣੀਏ (ਭਾਵ, ਜੇ ਨਿੰਦਾ ਸੁਣਨ ਦੀ ਵਾਦੀ ਹਟਾ ਕੇ ਇਹ ਕੰਨ ਵਰਤੀਏ), ਜੇ ਪੈਰਾਂ ਤੋਂ ਬਿਨਾ ਤੁਰੀਏ (ਭਾਵ, ਜੇ ਮੰਦੇ ਪਾਸੇ ਵਲ ਦੌੜਨ ਤੋਂ ਪੈਰਾਂ ਨੂੰ ਵਰਜ ਰੱਖੀਏ), ਜੇ ਹੱਥਾਂ ਤੋਂ ਬਿਨਾ ਕੰਮ ਕਰੀਏ (ਭਾਵ, ਜੇ ਪਰਾਇਆ ਨੁਕਸਾਨ ਕਰਨ ਵਲੋਂ ਰੋਕ ਕੇ ਹੱਥਾਂ ਨੂੰ ਵਰਤੀਏ), ਜੇ ਜੀਭ ਤੋਂ ਬਿਨਾ ਬੋਲੀਏ, (ਭਾਵ ਜੇ ਨਿੰਦਾ ਕਰਨ ਦੀ ਵਾਦੀ ਹਟਾ ਕੇ ਜੀਭ ਤੋਂ ਬੋਲਣ ਦਾ ਕੰਮ ਲਈਏ), = ਇਸ ਤਰ੍ਹਾਂ ਜਿਊਂਦਿਆਂ ਮਰੀਦਾ ਹੈ। ਹੇ ਨਾਨਕ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀ ਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦ੍ਰਿਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ।1।
——————————
ਮਃ ੩ ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥ {ਪੰਨਾ 948}
ਅਰਥ: (ਜਗਤ ਵਿਚ) ਜਿਊਂਦਿਆਂ (ਜਗਤ ਵਲੋਂ) ਮਰਨ ਦੀਆਂ ਗੱਲਾਂ ਹਰ ਕੋਈ ਕਰਦਾ ਹੈ, ਪਰ ਇਹ ‘ਜੀਵਨ-ਮੁਕਤੀ’ (ਦੀ ਅਵਸਥਾ) ਪ੍ਰਾਪਤ ਕਿਵੇਂ ਹੋਵੇ?
ਜੇ ਮਨੁੱਖ (ਦੁਨੀਆ ਦੇ ਚਸਕਿਆਂ ਦੀ ਵਿਹੁ ਨੂੰ ਦੂਰ ਕਰਨ ਲਈ) ਪਰਮਾਤਮਾ ਦਾ ਪਿਆਰ (-ਰੂਪ) ਦਵਾਈ ਵਰਤੇ ਤੇ ਪ੍ਰਭੂ ਦੇ ਡਰ ਦਾ ਪਰਹੇਜ਼ ਬਣਾਏ (ਭਾਵ, ਜਿਉਂ ਜਿਉਂ ਮਨੁੱਖ ਇਹ ਡਰ ਦਿਲ ਵਿਚ ਰੱਖੇਗਾ ਕਿ ਪ੍ਰਭੂ ਤਾਂ ਹਰ ਵੇਲੇ ਅੰਗ-ਸੰਗ ਹੈ ਉਸ ਤੋਂ ਕੋਈ ਲੁਕਾ ਨਹੀਂ ਹੋ ਸਕਦਾ) ਤੇ ਹਰ ਰੋਜ਼ ਨਿੱਤ ਆਨੰਦ ਨਾਲ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਏ ਤਾਂ ਪ੍ਰਭੂ ਦੇ ਨਾਮ ਦੀ ਰਾਹੀਂ ਉਹ ਇਸ ਵਿਹੁ-ਰੂਪ ਸੰਸਾਰ-ਸਮੁੰਦਰ ਨੂੰ ਤਰ ਜਾਂਦਾ ਹੈ।
ਹੇ ਨਾਨਕ! ਜਿਸ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਇਹ (ਜੀਵਨ-ਮੁਕਤੀ ਦੀ ਅਵਸਥਾ) ਸਤਿਗੁਰੂ ਦੀ ਰਾਹੀਂ ਮਿਲਦੀ ਹੈ 3।
I assume you are talking about physical death. GURU says PAWANAI MAHE PAWAN SAMAYA. JOTY MAHE JOYT RAL JAYA. MATEE MATEE HOEE EK. GURU says birth and death of physical body is a natural process. Our body is 99% made of chemicals. At the end of our life journey chemicals are mixed with chemicals and air that help us breath are mixed with air. GURU says this is the play of life that is happening according to HUKM, LAWS OF NATURE. It is our physical body that vanishes from among us. Nothing actually dies. The UNIVERSAL LIFE ENERGY, ESSENCE OF LIFE, JOYT NEVER DIES. The UNIVERSAL LIFE ENERGY THAT KEEPS US ALIVE MERGES WITH UNIVERSAL LIFE ENERGY. When we understand and accept this play of life all fears vanishes. That is how SIKHS sacrificed without any fear.