Do you have a personal or shared story of an event that helped strengthen your faith, like a healing experience through Gurbani, emphasizing the importance of sharing such stories to inspire the community?
Do you have a personal or shared story of an event that helped strengthen your faith, like a healing experience through Gurbani, emphasizing the importance of sharing such stories to inspire the community?
Share
Preet ji, the undersigned can share, very recent personal experience of remaining in Chardi Kala, with you, for which you have to either give your email address or WhatsApp number.
ਸਤਿਕਾਰ ਯੋਗ ਪ੍ਰੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ‘ਗੁਰਬਾਣੀ ਦੁਆਰਾ ਰੋਗ ਮਿਟਾਉਣਾ’ ਦੇ ਜਵਾਬ
ਵਿਚ ਦਾਸ ਬੇਨਤੀ ਕਰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿੱਖਿਆ ਦਿੰਦੇ ਹਨ ਕਿ ਦੁਖਾਂ ਤੇ ਸੁਖਾਂ ਦੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ ਤੇ ਰਜ਼ਾ ਵਿਚ ਤੁਰਨਾ ਹੀ ਸਭ ਤੋਂ ਚੰਗਾ ਹੈ-
ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ {ਪੰਨਾ 149}
ਅਰਥ: ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ, ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ) ; ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ।2।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ‘ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥’ ਅਰਥਾਤ ‘ਉਹ ਮਨੁੱਖ ਦੁਖਾਂ ਸੁਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ।
ਹੇਠਾਂ ਜੈਤਸਰੀ ਰਾਗ ਵਿਚ ਉਚਾਰਨ ਕੀਤਾ ਹੋਇਆ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦਾ ਸ਼ਬਦ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 698 ਤੇ ਸੁਸ਼ੋਭਿਤ ਹੈ, ਤੇ ਉਸ ਦੇ ਅਰਥ ਪੜ੍ਹਨ ਦੀ ਕ੍ਰਿਪਾਲਤਾ ਕਰੋ ਜੀ:-
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ {ਪੰਨਾ 698}
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
ਇਸ ਸ਼ਬਦ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਪਰਮਾਤਮਾ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਜੀਵਨ (Spiritual life) ਅਰਥਾਤ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਮਿਲਦੀ ਹੈ, ਜਿਸ ਦਾ ਸਦਕਾ ਦੁੱਖ ਅਤੇ ਸੁਖ ਦੋਨੋਂ ਇੱਕੇ ਜਿਹੇ ਲੱਗਦੇ ਹਨ।
ਸੋ ਸਿੱਖ/ਮਨੁੱਖ ਨੇ ਅਕਾਲਪੁਰਖ/ਪਰਮਾਤਮਾ ਨਾਲ ਜੁੜ ਕੇ ਆਤਮਿਕ ਜੀਵਨ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਦਾ ਉਪਰਾਲਾ ਕਰਨਾ ਹੈ ਤਾਂ ਜੋ ਦੁਖ ਅਤੇ ਸੁਖ ਵਿਚ ਕੋਈ ਫ਼ਰਕ ਹੀ ਨਾਂਹ ਲੱਗੇ।
ਪ੍ਰੀਤ ਜੀ, ਅਸੀਂ ਗੁਰਬਾਣੀ ਤੇ ਅਰਦਾਸ ਦਾ ਸਹਾਰਾ, ਅਕਾਲਪੁਰਖ ਦੀਆਂ ਅਸੀਸਾਂ ਲੈਣ ਲਈ ਕਰਦੇ ਹਾਂ ਤਾਂ ਜੋ ਜਿਹੋ ਜਿਹੇ ਹਾਲਾਤ ਵੀ ਬਣ ਜਾਣ, ਮਨ ਹਮੇਸ਼ਾਂ ਚੜ੍ਹਦੀ ਕਲ੍ਹਾ ਵਿਚ ਰਹੇ ਤੇ ਕਦੇ ਢਹਿੰਦੀ ਕਲ੍ਹਾ ਨਾਂਹ ਆਵੇ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਅੱਗੇ ਕੋਈ ਸਵਾਲ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ। ਜੇ ਕੋਈ ਕੰਮੀ ਹੋਵੇ ਤਾਂ ਦੱਸਣਾ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
When one reads Gurbani one is able to comprehend the real purpose and the impact of one’s life on others. This is a healing process and opens new directions in life.