Does god over see our imperfections?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਬਾਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਸੋਰਠਿ ਰਾਗ ਵਿਚੋਂ ਇਕ ਤੁੱਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ। ਤੁਸੀਂ ਦੇਖੋਗੇ ਕਿ ਜਿਸ ਤਰ੍ਹਾਂ ਦੁਨਿਆਵੀ ਪਿਤਾ ਆਪਣੇ ਬੱਚੇ ਦੀਆਂ ਗਲਤੀਆਂ ਕਰਨ ਲਈ ਉਸ ਨੂੰ ਝਿੜਕਦਾ ਵੀ ਹੈ ਪਰ ਫ਼ਿਰ ਗਲ ਨਾਲ ਲੱਗਾ ਲੈਂਦਾ ਹੈ, ਉਸੇ ਤਰ੍ਹਾਂ ਪ੍ਰਭੂ ਪਿਤਾ ਵੀ ਜੀਵਾਂ ਦੇ ਗੁਨਾਹ ਬਖ਼ਸ਼ ਦੇਂਦਾ ਹੈ ਤੇ ਅੱਗੇ ਵਾਸਤੇ ਠੀਕ ਰਸਤੇ ਪਾ ਦੇਂਦਾ ਹੈ।
ਗਉੜੀ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਉਪਦੇਸ਼ ਕਰਦੇ ਹਨ ਕਿ ਜਿਵੇਂ ਸਮੁੰਦਰ ਵਿਚ ਮਿਣਿਆ ਨਾਂਹ ਜਾ ਸੱਕਣ ਵਾਲਾ ਪਾਣੀ ਹੈ, ਉਸੇ ਤਰ੍ਹਾਂ ਸਾਡੇ ਜੀਵਾਂ ਵਿਚ ਅਣਗਿਣਤ ਔਗੁਣ ਹਨ, ਜੋ ਅਸੀਂ ਉਸ ਪ੍ਰਭੂ ਪਿਤਾ ਦੀ ਦਇਆ/ਮਿਹਰ ਸਦਕਾ ਧੋ ਸਕਦੇ ਹਾਂ ਕਿਉਂਕਿ ਉਹ ਡੁੱਬਦੇ ਪੱਥਰਾਂ ਨੂੰ ਵੀ ਤਾਰਨ ਵਿਚ ਸਮਰਥ ਹੈਂ:-
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ {ਪੰਨਾ 156}
ਅਰਥ: (ਹੇ ਮੇਰੇ ਸਾਹਿਬ!) ਜਿਵੇਂ (ਅਮਿਣਵੇਂ) ਪਾਣੀ ਨਾਲ ਸਮੁੰਦਰ ਭਰਿਆ ਹੋਇਆ ਹੈ, ਤਿਵੇਂ ਹੀ ਸਾਡੇ ਜੀਵਾਂ ਦੇ ਅਣਗਿਣਤ ਹੀ ਔਗੁਣ ਹਨ। (ਅਸੀਂ ਇਹਨਾਂ ਨੂੰ ਧੋ ਸਕਣ ਤੋਂ ਅਸਮਰਥ ਹਾਂ) , ਤੂੰ ਆਪ ਹੀ ਦਇਆ ਕਰ ਮਿਹਰ ਕਰ। ਤੂੰ ਤਾਂ ਡੁੱਬਦੇ ਪੱਥਰਾਂ ਨੂੰ ਭੀ ਤਾਰ ਸਕਦਾ ਹੈਂ।5।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ (ਪੰਨਾ 624)
ਅਰਥ: ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੨।
yes but pardoned if one feels guilty
if we don’t repeat we certainly are excused no matter how grave are these