does God protect us from evil things and also does God keep us safe from unwanted disaster if we are merged into him ?
does God protect us from evil things and also does God keep us safe from unwanted disaster if we are merged into him ?
Share
Respected Brother/Sister,
Waheguru ji ka Khalsa, Waheguru ji ki Fateh!
In response to your question, the undersigned requests you to read below, the Shabad of Fifth Nanak, Guru Arjun Sahib, and its meanings, in Raag Majh, at Panna 103 of Guru Granth Sahib:
ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ {ਪੰਨਾ 103}
ਅਰਥ: ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ।1।
(ਹੇ ਪ੍ਰਭੂ!) ਤੇਰੀ ਮਿਹਰ ਨਾਲ ਹੀ ਮੈਂ ਤੇਰੇ ਨਾਲ ਡੂੰਘੀ ਸਾਂਝ ਪਾ ਸਕਦਾ ਹਾਂ। ਤੂੰ ਹੀ ਮੇਰਾ ਆਸਰਾ ਹੈਂ, ਤੂੰ ਹੀ ਮੇਰਾ ਫ਼ਖ਼ਰ ਦਾ ਥਾਂ ਹੈਂ। ਤੈਥੋਂ ਬਿਨਾ ਤੇਰੇ ਵਰਗਾ ਹੋਰ ਕੋਈ ਨਹੀਂ ਹੈ। ਇਹ ਜਗਤ ਤਮਾਸ਼ਾ ਇਹ ਜਗਤ ਅਖਾੜਾ ਤੇਰਾ ਹੀ ਬਣਾਇਆ ਹੋਇਆ ਹੈ।2।
(ਹੇ ਪ੍ਰਭੂ!) ਜਗਤ ਦੇ ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ, ਜਿਸ ਜਿਸ ਕੰਮ ਵਿਚ ਤੇਰੀ ਰਜ਼ਾ ਹੋਈ ਤੂੰ ਉਸ ਉਸ ਕੰਮ ਵਿਚ (ਸਾਰੇ ਜੀਅ ਜੰਤ) ਲਾਏ ਹੋਏ ਹਨ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਡਾ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ।3।
(ਹੇ ਭਾਈ!) ਪਰਮਤਾਮਾ ਦਾ ਨਾਮ ਸਿਮਰ ਕੇ ਮੈਂ ਬੜਾ ਆਤਮਕ ਆਨੰਦ ਹਾਸਲ ਕੀਤਾ ਹੈ। ਪਰਮਾਤਮਾ ਦੇ ਗੁਣ ਗਾ ਕੇ ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ। ਹੇ ਨਾਨਕ! (ਆਖ–) ਪੂਰੇ ਗੁਰੂ ਦੀ ਰਾਹੀਂ (ਮੇਰੇ ਅੰਦਰ) ਆਤਮਕ ਉਤਸ਼ਾਹ ਦਾ (ਮਾਨੋ) ਢੋਲ ਵੱਜ ਪਿਆ ਹੈ ਤੇ ਮੈਂ (ਵਿਕਾਰਾਂ ਨਾਲ ਹੋ ਰਿਹਾ) ਔਖਾ ਘੋਲ ਜਿੱਤ ਲਿਆ ਹੈ।4। 24। 31।
The spiritual meaning of the Shabad is that Akalpurakh, who is my every relative, protects me everywhere and from every evil, if I get rid of vices, become a righteous/virtuous person (Gurmukh) and become one with Him and Shabad Guru, who are spiritually embodiment of each other, so as to reach the stage of spiritual equipoise and spiritual bliss where I don’t find any difference between sorrow and happiness (ਦੁੱਖ ਤੇ ਸੁੱਖ).
Hope it helps. If you have any further questions, please do ask. If you find any deficiencies, please point out the same, for improvement in future.
Regards,
Your brother
God’s name makes us pure and keeps us away from the influence of evil.