Does God reside in idols, stones, and other non-living objects as well?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Simran ji,
Waheguru ji ka Khalsa, Waheguru ji ki Fateh!
In response to your question, the undersigned wants to request you to please read the following Stanza of a Shabad of Fourth Guru Person, Guru Ramdas Sahib, in which he is guiding us that Akalpurakh is all pervasive i.e. everywhere in water, earth and every living being:-
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ (ਪੰਨਾ 1201) ਅਰਥਾਤ ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ। ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ, ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ।1।
As per teachings of Guru Granth Sahib, Akalpurakh lives in every living being, as what we call ‘Atma’ and with the strength given by Him, the body functions. As soon as the strength is withdrawn, the physical death takes place and the five elements, of which the body is composed off, merge with the five elements and the Atma merges with Akalpurakh. Thus, nothing is left. No one knows as to what happens to Atma after that.
Further, please see what Kabir ji is teaching us in the following Shabad:-
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥ {ਪੰਨਾ 479}
ਅਰਥ: (ਮੂਰਤੀ ਅੱਗੇ ਭੇਟ ਧਰਨ ਲਈ) ਮਾਲਣ ਪੱਤਰ ਤੋੜਦੀ ਹੈ, (ਪਰ ਇਹ ਨਹੀਂ ਜਾਣਦੀ ਕਿ) ਹਰੇਕ ਪੱਤਰ ਵਿਚ ਜਿੰਦ ਹੈ। ਜਿਸ ਪੱਥਰ (ਦੀ ਮੂਰਤੀ) ਦੇ ਖ਼ਾਤਰ (ਮਾਲਣ) ਪੱਤਰ ਤੋੜਦੀ ਹੈ, ਉਹ ਪੱਥਰ (ਦੀ ਮੂਰਤੀ) ਨਿਰਜਿੰਦ ਹੈ।1।
(ਇਕ ਨਿਰਜਿੰਦ ਮੂਰਤੀ ਦੀ ਸੇਵਾ ਕਰ ਕੇ) ਇਸ ਤਰ੍ਹਾਂ (ਇਹ) ਮਾਲਣ ਭੁੱਲ ਰਹੀ ਹੈ, (ਅਸਲੀ ਇਸ਼ਟ) ਸਤਿਗੁਰੂ ਤਾਂ (ਜੀਉਂਦਾ) ਜਾਗਦਾ ਦੇਵਤਾ ਹੈ।1। ਰਹਾਉ।
(ਹੇ ਮਾਲਣ!) ਪੱਤਰ ਬ੍ਰਹਮਾ-ਰੂਪ ਹਨ, ਡਾਲੀ ਵਿਸ਼ਨੂ-ਰੂਪ ਅਤੇ ਫੁੱਲ ਸ਼ਿਵ-ਰੂਪ। ਇਹਨਾਂ ਤਿੰਨ ਦੇਵਤਿਆਂ ਨੂੰ ਤਾਂ ਤੂੰ ਆਪਣੇ ਸਾਹਮਣੇ ਨਾਸ ਕਰ ਰਹੀ ਹੈਂ, (ਫਿਰ) ਸੇਵਾ ਕਿਸ ਦੀ ਕਰਦੀ ਹੈਂ?।2।
(ਮੂਰਤੀ ਘੜਨ ਵਾਲੇ ਨੇ) ਪੱਥਰ ਘੜ ਕੇ, ਤੇ (ਘੜਨ ਵੇਲੇ ਮੂਰਤੀ ਦੀ) ਛਾਤੀ ਉੱਤੇ ਪੈਰ ਰੱਖ ਕੇ ਮੂਰਤੀ ਤਿਆਰ ਕੀਤੀ ਹੈ। ਜੇ ਇਹ ਮੂਰਤੀ ਹੀ ਅਸਲੀ ਦੇਵਤਾ ਹੈ ਤਾਂ (ਇਸ ਨਿਰਾਦਰੀ ਦੇ ਕਾਰਨ) ਘੜਨ ਵਾਲੇ ਨੂੰ ਹੀ ਖਾ ਜਾਂਦੀ।3।
ਭੱਤ, ਦਾਲ, ਲੱਪੀ ਅਤੇ ਮੁਰਕਣੀ ਪੰਜੀਰੀ ਤਾਂ ਛਕਣ ਵਾਲਾ (ਪੁਜਾਰੀ ਹੀ) ਛਕ ਜਾਂਦਾ ਹੈ, ਇਸ ਮੂਰਤੀ ਦੇ ਮੂੰਹ ਵਿਚ ਕੁਝ ਭੀ ਨਹੀਂ ਪੈਂਦਾ (ਕਿਉਂਕਿ ਇਹ ਤਾਂ ਨਿਰਜਿੰਦ ਹੈ, ਖਾਵੇ ਕਿਵੇਂ?) ।4।
ਹੇ ਕਬੀਰ! ਆਖ– ਮਾਲਣ (ਮੂਰਤੀ ਪੂਜਣ ਦੇ) ਭੁਲੇਖੇ ਵਿਚ ਪਈ ਹੈ, ਜਗਤ ਭੀ ਇਹੀ ਟਪਲਾ ਖਾ ਰਿਹਾ ਹੈ, ਪਰ ਅਸਾਂ ਇਹ ਗ਼ਲਤੀ ਨਹੀਂ ਖਾਧੀ, ਕਿਉਂਕਿ ਪਰਮਾਤਮਾ ਨੇ ਆਪਣੀ ਮਿਹਰ ਕਰ ਕੇ ਸਾਨੂੰ ਇਸ ਭੁਲੇਖੇ ਤੋਂ ਬਚਾ ਲਿਆ ਹੈ।5।1।14।
The above Shabad and its meanings make it absolutely clear that there is no life in stones and so is the case with photographs, paintings etc. etc.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Yes, God is in non-living things as well. Living and nonliving entities are made from the same elements.