Does Gurbani say anything about yoga ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Gurbani says a lot about yoga, but it is different from what yogis have been talking about. Gurbani does not talk about floor or breathing exercises for yoga. Gurus had inculcated Sikh’s life with very rigorous physical exercises like- wrestling, horse riding, gatka, warfare training, hunting, etc. There was no place of lowly Yoga exercises in such a scenario. This is apart from giving stress on earning thru truthful living. Guru Nanak himself did farming in the last 18yr of his. Many of the Bhagats, whose baani is in Guru Granth Sahib, were also involved in labor, like- cobbler, farmer, butcher, etc. Yoga was invented by Yogis, whom Gurus refer to as “makhattu” (worthless). They had nothing to do apart from sitting in one place for long hours in jungles, mountains. They had left all the worldly and family responsibilities. Hence, they need some kind of floor or breathing exercises to keep their body in good health. This was never the need for farmers, laborers, or warriors.
Gurbani talks of truthful life to become a true yogi. For ex:
ਸੂਹੀ ਮਹਲਾ ੧ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥ {ਪੰਨਾ 730}
ਅਰਥ:
ਗੋਦੜੀ ਪਹਿਨ ਲੈਣਾ ਪਰਮਾਤਮਾ ਨਾਲ ਮਿਲਾਪ ਦਾ ਸਾਧਨ ਨਹੀਂ ਹੈ, ਡੰਡਾ ਹੱਥ ਵਿਚ ਫੜ ਲਿਆਂ ਹਰੀ-ਮੇਲ ਨਹੀਂ ਹੋ ਜਾਂਦਾ, ਜੇ ਸਰੀਰ ਉਤੇ ਸੁਆਹ ਮਲ ਲਈਏ ਤਾਂ ਭੀ ਪ੍ਰਭੂ ਦਾ ਮਿਲਾਪ ਨਹੀਂ ਹੁੰਦਾ। (ਕੰਨਾਂ ਵਿਚ) ਮੁੰਦ੍ਰਾਂ ਪਾਇਆਂ ਰੱਬ ਦਾ ਮੇਲ ਨਹੀਂ, ਜੇ ਸਿਰ ਮੁਨਾ ਲਈਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੋ ਸਕਦਾ, ਸਿੰਙੀ ਵਜਾਇਆਂ ਭੀ ਜੋਗ ਸਿੱਧ ਨਹੀਂ ਹੋ ਜਾਂਦਾ।
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਹਾਸਲ ਹੁੰਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੧।
ਨਿਰੀਆਂ ਗੱਲਾਂ ਕਰਨ ਨਾਲ ਪ੍ਰਭੂ-ਮਿਲਾਪ ਨਹੀਂ ਹੁੰਦਾ। ਉਹੀ ਮਨੁੱਖ ਜੋਗੀ ਅਖਵਾ ਸਕਦਾ ਹੈ ਜੋ ਇਕੋ ਜੇਹੀ ਨਿਗਾਹ ਨਾਲ ਸਭ (ਜੀਵਾਂ) ਨੂੰ ਬਰਾਬਰ (ਦੇ ਇਨਸਾਨ) ਸਮਝੇ।੧।ਰਹਾਉ।
(ਘਰੋਂ) ਬਾਹਰ ਮੜ੍ਹੀਆਂ ਵਿਚ ਮਸਾਣਾਂ ਵਿਚ ਰਿਹਾਂ ਪ੍ਰਭੂ-ਮੇਲ ਨਹੀਂ ਹੁੰਦਾ, ਸਮਾਧੀਆਂ ਲਾਇਆਂ ਭੀ ਰੱਬ ਨਹੀਂ ਮਿਲਦਾ। ਜੇ ਦੇਸ ਪਰਦੇਸ ਵਿਚ ਭੌਂਦੇ ਫਿਰੀਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੁੰਦਾ। ਤੀਰਥ ਉਤੇ ਇਸ਼ਨਾਨ ਕੀਤਿਆਂ ਭੀ ਪ੍ਰਭੂ-ਪ੍ਰਾਪਤੀ ਨਹੀਂ।
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਆਉਂਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੨।
ਜਦੋਂ ਗੁਰੂ ਮਿਲ ਪਏ ਤਾਂ ਮਨ ਦਾ ਸਹਿਮ ਮੁੱਕ ਜਾਂਦਾ ਹੈ, ਵਿਕਾਰਾਂ ਵਲ ਦੌੜਦੇ ਮਨ ਨੂੰ ਰੋਕ ਕੇ ਰੱਖ ਸਕੀਦਾ ਹੈ, (ਮਨ ਵਿਚ ਪ੍ਰਭੂ ਦੇ ਅੰਮ੍ਰਿਤ ਨਾਮ ਦਾ ਇਕ) ਚਸ਼ਮਾ ਚੱਲ ਪੈਂਦਾ ਹੈ, ਅਡੋਲ ਅਵਸਥਾ ਦੀ ਰੌ ਬਣ ਜਾਂਦੀ ਹੈ; ਹਿਰਦੇ ਦੇ ਅੰਦਰ ਹੀ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ।
ਪਰਮਾਤਮਾ ਨਾਲ ਮਿਲਾਪ ਦੀ ਜਾਚ ਸਿਰਫ਼ ਇਸੇ ਤਰ੍ਹਾਂ ਆਉਂਦੀ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੩।
ਹੇ ਨਾਨਕ! ਪਰਮਾਤਮਾ ਦੇ ਮਿਲਾਪ ਦਾ ਅੱਭਿਆਸ ਇਉਂ ਕਰਨਾ ਚਾਹੀਦਾ ਹੈ ਕਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਵਿਕਾਰਾਂ ਵਲੋਂ ਪਰੇ ਹਟੇ ਰਹਿਣਾ ਚਾਹੀਦਾ ਹੈ। (ਜੋਗੀ ਤਾਂ ਸਿੰਙ ਦਾ ਵਾਜਾ ਵਜਾਂਦਾ ਹੈ, ਪਰ ਸਿਮਰਨ-ਅੱਭਿਆਸ ਕਰਨ ਵਾਲੇ ਦੇ ਅੰਦਰ ਇਕ ਅਜੇਹਾ ਸੁਰੀਲਾ ਆਨੰਦ ਬਣਦਾ ਹੈ ਕਿ, ਮਾਨੋ) ਬਿਨਾ ਵਾਜਾ ਵਜਾਇਆਂ ਸਿੰਙ ਦਾ ਵਾਜਾ ਵੱਜ ਰਿਹਾ ਹੈ। (ਜਦੋਂ ਮਨੁੱਖ ਇਸ ਆਤਮਕ ਆਨੰਦ ਨੂੰ ਮਾਣਨ ਲੱਗ ਪੈਂਦਾ ਹੈ) ਤਦੋਂ ਉਹ ਐਸੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ।
ਜਦੋਂ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹਿ ਸਕੀਏ, ਤਦੋਂ ਪ੍ਰਭੂ-ਮਿਲਾਪ ਦੀ ਜਾਚ ਆ ਜਾਂਦੀ ਹੈ।੪।