Does the recitation of Gurbani alone, such as Nitnem and Sukhmani Sahib, lead to truth, or is it essential to understand and follow the conveyed message, as exemplified in Sukhmani Sahib's first asthpadi, emphasizing the importance of naam simran?
Does the recitation of Gurbani alone, such as Nitnem and Sukhmani Sahib, lead to truth, or is it essential to understand and follow the conveyed message, as exemplified in Sukhmani Sahib's first asthpadi, emphasizing the importance of naam simran?
Share
read understand follow and be practical are the phases in sikhi
Thanks Ji. Happy new year
ਮਿਹਰ ਜੀ, ਗੁਰੂ ਗ੍ਰੰਥ ਸਾਹਿਬ ਗੁਣ ਦਿੰਦੇ ਹਨ। ਉਨ੍ਹਾਂ ਨੂੰ ਧਾਰਨ ਕਰਨਾ ਤੇ ਉਨ੍ਹਾਂ ਅਨੁਸਾਰ ਆਪਣੀ ਜ਼ਿੰਦਗੀ ਨੂੰ ਬਦਲਣ ਦਾ ਉਪਰਾਲਾ ਕਰਨਾ, ਵਿਕਾਰਾਂ ਤੋਂ ਛੁਟਕਾਰਾ ਪਾਉਣਾ, ਸਚਿਆਰ/ਗੁਣਵਾਨ ਬਣਨਾ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਨਾ ਅਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣਾ, ਇਹ ਹੀ ਜ਼ਿੰਦਗੀ ਦਾ ਮੰਤਵ ਹੈ। ਆਖ਼ਰੀ ਮੰਜ਼ਿਲ ਆਤਮਿਕ ਤੌਰ ਤੇ ਜੀਵਨ ਮੁਕਤ ਹੋਣ ਦੀ ਹੈ।
ਸਤਿਕਾਰ ਯੋਗ ਮਿਹਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਕੀਤੀ ਗਈ ਬਾਣੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਆਪਣੀ ਸਮਝ ਅਨੁਸਾਰ ਇੱਕ ਗੁਰਮਤਿ ਸਿਧਾਂਤ ‘ਕਿਵ ਕੂੜੇ ਤੂਟੈ ਪਾਲਿ’ ਦਿੱਤਾ ਹੈ ਜਿਸ ਦੇ ਅੰਤ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਸੰਖੇਪ ਵਿਚ ਸਮਝਾਉਣ ਲਈ ‘ਗੁਰਮਤਿ ਦੀ ਪਟੜੀ’ ਦੇ ਸਿਰਲੇਖ ਹੇਠ ਇਹ ਵਿਚਾਰ ਦਿੱਤੇ ਹਨ, ਜਿਨ੍ਹਾਂ ਤੇ ਗੌਰ ਕਰਨ ਦੀ ਲੋੜ ਹੈ:-
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ-ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Thank you Uncle ji. Happy new year
As understood by the undersigned, as per Gurbani, there is no old year and no new year, because the time always remains the same, for the reason that the same sun, moon and stars have always been appearing and same is the earth and same is the air, which has been flowing. The Gurbani teaches us:-
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ (ਪੰਨਾ 902-03)
ਅਰਥ: ਸਤਜੁਗ ਤ੍ਰੇਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ੍ਰਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ, ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ।1।
Therefore, the Gurbani doesn’t subscribe to the theory of the Yugs also, which is a theory of Hinduism.
According to Hinduism, the age of Yugs have been fixed (Satyug – 17, 28,000 years, Treta – 12, 96,000 years, Dwapar – 8,64,000 years and Kalyug – 4, 32, 000 years) but according to Gurbani, a person’s mind gets into a different Yug, depending on its condition. If it remains in the state of righteousness and contentment, it will always remain in Satyug but if it remains indulgent in falsehood, deceit and defrauding, then it will always remain in Kalyug.
ਸਿੱਖੀ ਦਾ ਨਵਾਂ ਸਾਲ ੧ ਚੇਤ ਨੂੰ ਆਰੰਭ ਹੁੰਦਾ ਹੈ ਪਰ ਗੁਰੂ ਸਾਹਿਬ ਚੇਤ ਦੇ ਮਹੀਨੇ ਬਾਰੇ ਹੇਠ ਲਿੱਖੀ ਸਿੱਖਿਆ ਦਿੰਦੇ ਹਨ:-
ਚੇਤ ਦੇ ਮਹੀਨੇ ਬਾਰੇ, ਦੋਵੇਂ ਗੁਰੂ ਸਾਹਿਬ, ਪਹਿਲੇ ਸਰੀਰ ਗੁਰੂ ਨਾਨਕ ਸਾਹਿਬ ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ, ਆਪਣੀ ਬਾਰਹਮਾਹਾ ਦੀ ਬਾਣੀ ਵਿਚ ਬਾਹਰ ਦੇ ਮੌਸਮ ਦੀ ਸਿਰਫ਼ ਉਦਾਹਰਣ ਦੇ ਰਹੇ ਹਨ, ਅਸਲ ਗੱਲ ਤਾਂ ਮਨੁੱਖ ਦੇ ਮਨ ਵਿਚ ਬਦਲਦੇ ਮੌਸਮ ਦੀ ਗੱਲ ਕਰ ਰਹੇ ਹਨ ਤੇ ਵਿਕਾਰਾਂ ਵਿਚ ਨਾਂਹ ਫ਼ਸਣ ਤੇ ਆਤਮਿਕ ਮੌਤ ਤੋਂ ਬੱਚਣ ਲਈ ਅਕਾਲਪੁਰਖ ਤੇ ਗੁਰੂ, ਜੋ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ ਆਤਮਿਕ ਆਨੰਦ ਲੈਣ ਤੇ ਜੀਵਨ ਮੁਕਤ ਹੋਣ ਦੀ ਗੱਲ ਕਰ ਰਹੇ ਹਨ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।
———————-
ਤੁਖਾਰੀ ਛੰਤ ਮਹਲਾ 1 ਬਾਰਹਮਾਹਾ
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ {ਪੰਨਾ 1108}
ਅਰਥ: ਚੇਤ (ਦਾ ਮਹੀਨਾ) ਚੰਗਾ ਲੱਗਦਾ ਹੈ, (ਚੇਤ ਵਿਚ) ਬਸੰਤ (ਦਾ ਮੌਸਮ ਭੀ) ਪਿਆਰਾ ਲੱਗਦਾ ਹੈ, (ਇਸ ਮਹੀਨੇ) ਖੁਲ੍ਹੀ ਜੂਹ ਵਿਚ ਬਨਸਪਤੀ ਨੂੰ ਫੁੱਲ ਲੱਗ ਪੈਂਦੇ ਹਨ, ਤੇ (ਫੁੱਲਾਂ ਉਤੇ ਬੈਠੇ ਹੋਏ) ਭਵਰ ਸੋਹਣੇ ਲੱਗਦੇ ਹਨ। (ਮੇਰੇ ਹਿਰਦੇ ਦਾ ਕੌਲ-ਫੁੱਲ ਭੀ ਖਿੜ ਪਏ, ਜੇ) ਮੇਰਾ ਪਤੀ-ਪ੍ਰਭੂ ਹਿਰਦੇ-ਘਰ ਵਿਚ ਆ ਵੱਸੇ।
ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਹਿਰਦੇ-ਘਰ ਵਿਚ ਨਾਹ ਆ ਵੱਸੇ, ਉਸ ਜੀਵ-ਇਸਤ੍ਰੀ ਨੂੰ ਆਤਮਕ ਆਨੰਦ ਨਹੀਂ ਆ ਸਕਦਾ, ਉਸ ਦਾ ਸਰੀਰ (ਪ੍ਰਭੂ ਤੋਂ) ਵਿਛੋੜੇ ਦੇ ਕਾਰਨ (ਕਾਮਾਦਿਕ ਵੈਰੀਆਂ ਦੇ) ਹੱਲਿਆਂ ਨਾਲ ਕਮਜ਼ੋਰ ਹੋ ਜਾਂਦਾ ਹੈ। (ਚੇਤਰ ਦੇ ਮਹੀਨੇ) ਕੋਇਲ ਅੰਬ ਦੇ ਰੁੱਖ ਉਤੇ ਮਿੱਠੇ ਬੋਲ ਬੋਲਦੀ ਹੈ (ਵਿਜੋਗਣ ਨੂੰ ਇਹ ਬੋਲ ਮਿੱਠੇ ਨਹੀਂ ਲੱਗਦੇ, ਚੋਭਵੇਂ ਦੁਖਦਾਈ ਲੱਗਦੇ ਹਨ, ਤੇ ਵਿਛੋੜੇ ਦਾ) ਦੁੱਖ ਉਸ ਪਾਸੋਂ ਹਿਰਦੇ ਵਿਚ ਸਹਾਰਿਆ ਨਹੀਂ ਜਾਂਦਾ।
ਹੇ ਮਾਂ! ਮੇਰਾ ਮਨ-ਭੌਰਾ (ਅੰਦਰਲੇ ਖਿੜੇ ਹੋਏ ਹਿਰਦੇ-ਕਮਲ ਨੂੰ ਛੱਡ ਕੇ ਦੁਨੀਆ ਦੇ ਰੰਗ-ਤਮਾਸ਼ਿਆਂ ਦੇ) ਫੁੱਲਾਂ ਤੇ ਡਾਲੀਆਂ ਉਤੇ ਭਟਕਦਾ ਫਿਰਦਾ ਹੈ। ਇਹ ਆਤਮਕ ਜੀਵਨ ਨਹੀਂ ਹੈ, ਇਹ ਤਾਂ ਆਤਮਕ ਮੌਤ ਹੈ।
ਹੇ ਨਾਨਕ! ਚੇਤਰ ਦੇ ਮਹੀਨੇ ਵਿਚ (ਬਸੰਤ ਦੇ ਮੌਸਮ ਵਿਚ) ਜੀਵ-ਇਸਤ੍ਰੀ ਅਡੋਲ ਅਵਸਥਾ ਵਿਚ ਟਿਕ ਕੇ ਆਤਮਕ ਆਨੰਦ ਮਾਣਦੀ ਹੈ, ਜੇ ਜੀਵ-ਇਸਤ੍ਰੀ (ਆਪਣੇ ਹਿਰਦੇ-) ਘਰ ਵਿਚ ਪ੍ਰਭੂ-ਪਤੀ ਨੂੰ ਲੱਭ ਲਏ।
ਭਾਵ: ਬਸੰਤ ਦਾ ਮੌਸਮ ਸੁਹਾਵਣਾ ਹੁੰਦਾ ਹੈ। ਹਰ ਪਾਸੇ ਫੁੱਲ ਖਿੜੇ ਹੁੰਦੇ ਹਨ, ਕੋਇਲ ਅੰਬ ਉਤੇ ਬੈਠੀ ਮਿੱਠੇ ਬੋਲ ਬੋਲਦੀ ਹੈ। ਪਰ ਪਤੀ ਤੋਂ ਵਿਛੁੜੀ ਨਾਰ ਨੂੰ ਇਹ ਸਭ ਕੁਝ ਚੋਭਵਾਂ ਲੱਗਦਾ ਹੈ। ਜਿਸ ਮਨੁੱਖ ਦਾ ਮਨ ਅੰਦਰਲੇ ਹਿਰਦੇ-ਕੌਲ-ਫੁੱਲ ਨੂੰ ਛੱਡ ਕੇ ਦੁਨੀਆ ਦੇ ਰੰਗ ਤਮਾਸ਼ਿਆਂ ਵਿਚ ਭਟਕਦਾ ਫਿਰਦਾ ਹੈ, ਉਸ ਦਾ ਇਹ ਜੀਊਣ ਅਸਲ ਵਿਚ ਆਤਮਕ ਮੌਤ ਹੈ। ਆਤਮਕ ਆਨੰਦ ਤਦੋਂ ਹੀ ਹੈ ਜਦੋਂ ਪਰਮਾਤਮਾ ਹਿਰਦੇ ਵਿਚ ਆ ਵੱਸੇ।
———————————–
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ {ਪੰਨਾ 133}
ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।
Understanding and following the path is a way to bliss.