Is it still ok to recite bani once I’m awake?
Due to certain health conditions I cannot wake up at Amrit vela to do path.
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Yes, absolutely. There is no specific time and specific phase of life to be connected with the precious and pious Gurbani.
Please note that Amrit Vella is not meant for ritual recitation. But to know understand and analyse the qualities of Akal Purkh.
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ Jap – 2
There is no restriction of time. We should be fresh and attentive like our normal studies.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਸਤਿਕਾਰ ਯੋਗ ਵਿਦਵਾਨ ਵੀਰ ਜੀ ਤੇ ਭੈਣ ਜੀ ਨੇ ਅੱਗੇ ਹੀ ਬਹੁਤ ਸੁਹਣੇ ਜਵਾਬ ਦਿੱਤੇ ਹਨ। ਦਾਸ ਦੀ ਸਨਿਮਰਤਾ ਸਹਿਤ ਬੇਨਤੀ ਹੈ ਕਿ ਹੇਠ ਲਿੱਖੀ ਤੁੱਕ ਦਾ ਮੂਲ ਪਾਠ ਤੇ ਅਰਥ ਪੜ੍ਹਨਾ ਤੇ ਵਿਚਾਰਨਾ ਜੀ। ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਗੱਲ ਤਾਂ ਪਰਮਾਤਮਾ ਨੂੰ ਹਰ ਸਮੇਂ ਆਪਣੇ ਮਨ ਵਿਚ ਵਸਾਉਣ ਦੀ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ (ਪੰਨਾ 35)
ਅਰਥ: ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।