Waheguru, does Guru Gobind Singh Ji's rehatnama about not eating before Nitnem apply if we're just listening, or only when reading? Can we not eat or drink anything before Nitnem?
Waheguru, does Guru Gobind Singh Ji's rehatnama about not eating before Nitnem apply if we're just listening, or only when reading? Can we not eat or drink anything before Nitnem?
Share
As understood by the undersigned, no Rehatnamas were written by the Tenth Guru Person, Guru Gobind Singh Sahib. The same were written by Sikhs after he had closed the lineage of living Gurus and Shabad Guru, Guru Granth Sahib was ordained the ever living Guru of the humanity. Therefore, in undersigned’s opinion, the teachings in the Rehatnamas need to be seen in the light of teachings of Guru Granth Sahib. If the teachings of the Rehatnamas are in line with the teachings of Guru Granth Sahib then the same are to be accepted. Otherwise, the same are to be rejected. The same applies to the Saakhis also.
If you so desire, you can get registered at the Sikh Book Club and download the book ‘Rehatname’ by Sardar Piara Singh Padam. The book gives complete details of the various Rehatnamas.
ਗੁਰਸਿੱਖ ਰਹਿਣੀ
ਮਃ ੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ {ਪੰਨਾ 305}
ਅਰਥ: ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ, ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ, ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤਰ੍ਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ; ਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤ ਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ। ਸਤਿਗੁਰੂ ਦੇ ਮਨ ਵਿਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ।
ਖਾਣ ਬਾਰੇ ਗੁਰੂ ਗ੍ਰੰਥ ਸਾਹਿਬ ਦੀ ਰਹਿਤ
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ (ਪੰਨਾ 16)
ਅਰਥ: ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ।
—————-
ਮਃ ੧ ॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ {ਪੰਨਾ 141}
ਅਰਥ: ਹੇ ਨਾਨਕ! ਪਰਾਇਆ ਹੱਕ ਮੁਸਲਮਾਨ ਲਈ ਸੂਰ ਹੈ ਤੇ ਹਿੰਦੂ ਲਈ ਗਾਂ ਹੈ। ਗੁਰੂ ਪੈਗ਼ੰਬਰ ਤਾਂ ਹੀ ਸਿਫ਼ਾਰਿਸ਼ ਕਰਦਾ ਹੈ ਜੇ ਮਨੁੱਖ ਪਰਾਇਆ ਹੱਕ ਨਾਹ ਵਰਤੇ। ਨਿਰੀਆਂ ਗੱਲਾਂ ਕਰਨ ਨਾਲ ਬਹਿਸ਼ਤ ਵਿਚ ਨਹੀਂ ਅੱਪੜ ਸਕੀਦਾ। ਸੱਚ ਨੂੰ (ਭਾਵ, ਜਿਸ ਨੂੰ ਸੱਚਾ ਰਸਤਾ ਆਖਦੇ ਹਉ, ਉਸ ਨੂੰ) ਅਮਲੀ ਜੀਵਨ ਵਿਚ ਵਰਤਿਆਂ ਹੀ ਨਜਾਤ ਮਿਲਦੀ ਹੈ। (ਬਹਿਸ ਆਦਿਕ ਗੱਲਾਂ ਦੇ) ਮਸਾਲੇ ਹਰਾਮ ਮਾਲ ਵਿਚ ਪਾਇਆਂ ਉਹ ਹੱਕ ਦਾ ਮਾਲ ਨਹੀਂ ਬਣ ਜਾਂਦਾ। ਹੇ ਨਾਨਕ! ਕੂੜੀਆਂ ਗੱਲਾਂ ਕੀਤਿਆਂ ਕੂੜ ਹੀ ਮਿਲਦਾ ਹੈ।2।