Please give answer according to Gurbani….
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please give answer according to Gurbani….
ਸਤਿਕਾਰ ਯੋਗ ਹਰਰਾਜ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦਾ ੳਚਾਰਿਆ ਹੋਇਆ ਇੱਕ ਸਬਦ, ਜੋ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਰਾਗ ਸਿਰੀ ਰਾਗ ਵਿਚ ਪੰਨਾ 39 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਇਸ ਸ਼ਬਦ ਵਿਚ ਹਉਮੈ ਰੋਗ, ਜੋ ਕਿ ਗੁਰਬਾਣੀ ਅਨੁਸਾਰ ਦੀਰਘ (ਵੱਡਾ) ਰੋਗ ਹੈ, ਦੀ ਗੱਲ ਕਰ ਰਹੇ ਹਨ ਤੇ ਇਸ ਦੀ ਨਵਿਰਤੀ ਲਈ ਮਨਮੁਖ ਨਾਂਹ ਬਣ ਕੇ, ਗੁਰਬਾਣੀ ਦੀ ਸਿੱਖਿਆ ਤੇ ਚੱਲ ਕੇ ਗੁਰਮੁਖ ਬਣਨ ਦੀ ਪ੍ਰੇਰਨਾ ਦੇ ਰਹੇ ਹਨ। ਗੁਰੂ ਸਾਹਿਬ ਅਨੁਸਾਰ ਧਾਰਮਿਕ ਕੰਮ (ਕਰਮਕਾਂਡ ਆਦਿ);ਕਰਨ ਨਾਲ ਜਾਂ ਵਿੱਦਿਆ ਪੜ੍ਹਨ ਨਾਲ ਹਉਮੈ ਲਹਿੰਦੀ ਨਹੀਂ ਹੈ ਬਲਕਿ ਹੋਰ ਚਿੰਬੜਦੀ ਹੈ।
ਅੱਗੇ ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ, ਹਉਮੈ ਨੂੰ ਦੀਰਘ (ਵੱਡਾ) ਰੋਗ ਦੱਸਦੇ ਹੋਏ, ਇਹ ਹੀ ਸਿੱਖਿਆ ਦੇ ਰਹੇ ਹਨ ਕਿ ਇਹ ਲਾਇਲਾਜ ਨਹੀਂ ਹੈ ਤੇ ਗੁਰੂ ਦਾ ਸਬਦ ਕਮਾਉਣ ਨਾਲ ਅਰਥਾਤ ਗੁਰਬਾਣੀ ਦੀ ਸਿੱਖਿਆ ਤੇ ਚੱਲ ਕੇ ਇਸ ਨੂੰ ਦੂਰ ਕੀਤਾ ਜਾ ਸਕਦਾ ਹੈ:-
ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ {ਪੰਨਾ 466}
ਅਰਥ: ‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ।
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ।
(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) ।
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ। ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ।2।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————–
ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥ {ਪੰਨਾ 39}
ਅਰਥ: ਜਗਤ ਨੇ ਹਉਮੈ ਦੀ ਮੈਲ (ਦੇ ਕਾਰਨ ਸਦਾ) ਦੁੱਖ (ਹੀ) ਸਹਾਰਿਆ ਹੈ (ਕਿਉਂਕਿ) ਮਾਇਆ ਵਿਚ ਪਿਆਰ ਦੇ ਕਾਰਨ ਜਗਤ ਨੂੰ (ਵਿਕਾਰਾਂ ਦੀ) ਮੈਲ ਚੰਬੜੀ ਰਹਿੰਦੀ ਹੈ। ਜੇ ਮਨੁੱਖ ਸੌ ਤੀਰਥਾਂ ਉੱਤੇ (ਭੀ) ਇਸ਼ਨਾਨ ਕਰੇ ਤਾਂ ਭੀ (ਅਜੇਹੇ) ਕਿਸੇ ਤਰੀਕੇ ਨਾਲ (ਇਹ) ਹਉਮੈ ਦੀ ਮੈਲ ਧੋਤਿਆਂ (ਮਨ ਤੋਂ) ਦੂਰ ਨਹੀਂ ਹੁੰਦੀ। ਲੋਕ ਕਈ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦੇ ਹਨ, (ਇਸ ਤਰ੍ਹਾਂ ਸਗੋਂ ਅੱਗੇ ਨਾਲੋਂ) ਦੂਣੀ (ਹਉਮੈ ਦੀ) ਮੈਲ ਆ ਲਗਦੀ ਹੈ। (ਵਿੱਦਿਆ ਆਦਿਕ) ਪੜ੍ਹਨ ਨਾਲ ਭੀ ਇਹ ਮੈਲ ਦੂਰ ਨਹੀਂ ਹੁੰਦੀ, ਬੇਸ਼ੱਕ ਪੜ੍ਹੇ ਹੋਏ ਬੰਦਿਆਂ ਨੂੰ ਜਾ ਕੇ ਪੁੱਛ ਲਵੋ (ਭਾਵ, ਪੜ੍ਹੇ ਹੋਏ ਲੋਕਾਂ ਨੂੰ ਵਿੱਦਿਆ ਪੜ੍ਹਨ ਦਾ ਮਾਣ ਹੀ ਬਣਿਆ ਰਹਿੰਦਾ ਹੈ) ।1।
ਹੇ ਮੇਰੇ ਮਨ! (ਜਦੋਂ ਮਨੁੱਖ) ਗੁਰੂ ਦੀ ਸਰਨ ਆਉਂਦਾ ਹੈ ਤਦੋਂ (ਹੀ) ਪਵਿਤ੍ਰ ਹੁੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਰਾਮ ਰਾਮ ਆਖ ਆਖ ਕੇ ਥੱਕ ਜਾਂਦੇ ਹਨ (ਫਿਰ ਭੀ ਹਉਮੈ ਦੀ) ਮੈਲ (ਉਹਨਾਂ ਪਾਸੋਂ) ਧੋਤੀ ਨਹੀਂ ਜਾ ਸਕਦੀ।1। ਰਹਾਉ।
ਹਉਮੈ ਦੀ ਮੈਲ ਨਾਲ ਭਰੇ ਹੋਏ ਮਨ ਦੀ ਰਾਹੀਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਹਾਸਲ ਨਹੀਂ ਹੁੰਦਾ (ਹਿਰਦੇ ਵਿਚ ਟਿਕ ਨਹੀਂ ਸਕਦਾ) । ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਸਦਾ ਹਉਮੈ ਦੇ ਕਾਰਨ ਮਲੀਨ-ਮਨ ਰਹਿੰਦੇ ਹਨ, ਤੇ ਆਤਮਕ ਮੌਤੇ ਮਰੇ ਰਹਿੰਦੇ ਹਨ, (ਉਹ ਦੁਨੀਆ ਤੋਂ) ਇੱਜ਼ਤ ਗਵਾ ਕੇ ਹੀ ਜਾਣਗੇ। ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ (ਪ੍ਰਭੂ ਚਰਨਾਂ ਵਿਚ) ਲੀਨ ਰਹਿੰਦਾ ਹੈ। ਜਿਵੇਂ (ਜੇ) ਹਨੇਰੇ ਵਿਚ ਦੀਵਾ ਬਾਲ ਦੇਈਏ (ਤਾਂ ਹਨੇਰਾ ਦੂਰ ਹੋ ਜਾਂਦਾ ਹੈ) ਤਿਵੇਂ ਗੁਰੂ ਦੀ ਬਖ਼ਸ਼ੀ ਸਮਝ ਦੀ ਬਰਕਤਿ ਨਾਲ (ਹਉਮੈ-ਰੂਪ) ਬੇ-ਸਮਝੀ (ਦਾ ਹਨੇਰਾ) ਦੂਰ ਹੋ ਜਾਂਦਾ ਹੈ।2।
(ਇਹ ਕੰਮ) ‘ਅਸਾਂ’ ਕੀਤਾ ਹੈ, ‘ਅਸੀ’ ਹੀ ਕਰ ਸਕਦੇ ਹਾਂ, (ਇਉਂ) ‘ਅਸੀਂ ਅਸੀਂ’ ਆਖਣ ਵਾਲੇ ਬੰਦੇ ਮੂਰਖ ਉਜੱਡ ਹੁੰਦੇ ਹਨ। ਉਹਨਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਭੁੱਲਿਆ ਰਹਿੰਦਾ ਹੈ, ਉਹ ਸਦਾ ਮਾਇਆ ਵਿਚ ਹੀ ਪਿਆਰ ਪਾਈ ਰੱਖਦੇ ਹਨ। (ਦੁਨੀਆ ਵਿਚ) ਮਾਇਆ (ਦੇ ਮੋਹ) ਜੇਡਾ (ਹੋਰ ਕੋਈ) ਦੁੱਖ ਨਹੀਂ ਹੈ, ਮਾਇਆ ਦੇ ਮੋਹ ਵਿਚ ਫਸ ਕੇ ਸਾਰੇ ਜੀਵ (ਮਾਇਆ) ਦੀ ਖ਼ਾਤਰ ਭਟਕ ਭਟਕ ਕੇ ਖਪਦੇ ਰਹਿੰਦੇ ਹਨ। ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਟਿਕਾ ਕੇ ਹੀ ਆਤਮਕ ਆਨੰਦ ਮਿਲਦਾ ਹੈ।3।
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ (ਭਾਗਾਂ ਵਾਲੇ ਮਨੁੱਖ ਨੂੰ ਪ੍ਰਭੂ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹੀ ਪ੍ਰਭੂ ਨੂੰ ਮਿਲਦਾ ਹੈ। ਮੈਂ ਅਜੇਹੇ ਬੰਦੇ ਤੋਂ ਕੁਰਬਾਨ ਜਾਂਦਾ ਹਾਂ। ਹੇ ਮਨ! (ਪ੍ਰਭੂ ਦੀ ਕਿਰਪਾ ਨਾਲ) ਜੇਹੜੇ ਮਨੁੱਖ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੂੰ ‘ਆਪਣਾ ਘਰ’ ਲੱਭ ਪੈਂਦਾ ਹੈ (ਭਾਵ, ਉਹ ਸਦਾ ਉਸ ਆਤਮਕ ਟਿਕਾਣੇ ਤੇ ਟਿਕੇ ਰਹਿੰਦੇ ਹਨ, ਜਿਥੋਂ ਮਾਇਆ ਦਾ ਮੋਹ ਉਹਨਾਂ ਨੂੰ ਧੱਕਾ ਨਹੀਂ ਦੇ ਸਕਦਾ) । ਉਹ ਆਪਣੇ ਮਨ ਵਿਚ (ਪਰਮਾਤਮਾ ਦੇ ਪ੍ਰੇਮ-ਰੰਗ ਨਾਲ) ਰੰਗੇ ਰਹਿੰਦੇ ਹਨ, ਉਹਨਾਂ ਦੀ ਜੀਭ ਨਾਮ-ਰਸ ਵਿਚ ਮਸਤ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ। ਉਹਨਾਂ ਨੂੰ, ਹੇ ਨਾਨਕ! ਪਰਮਾਤਮਾ ਦਾ ਨਾਮ (ਕਦੇ) ਨਹੀਂ ਭੁੱਲਦਾ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ।4। 33। 31। 64।
Egoism according to Gurbani is to consider oneself a separate entity and not a part of the oneness ( living life in duality).