Why do I feel so strongly for others I don’t even know personally? I have to cry with them too and it feels like they are my own relatives! I grieve with them too!
Empathy with strangers I don’t even know personally
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦੂਜਿਆਂ ਨਾਲ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਹੋ, ਹਮਦਰਦੀ ਕਰਨਾ/ਰੱਖਣਾ, ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਇੱਕ ਬਹੁਤ ਵੱਡਾ ਗੁਣ ਹੈ, ਕਿਉਂਕਿ ਗੁਰੂ ਸਾਹਿਬ ਦੀ ਸਿੱਖਿਆ ਹੈ:-
ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ {ਪੰਨਾ 1299}
ਅਰਥ: ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, (ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ।1। ਰਹਾਉ।
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।1।
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ। ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ।2।
ਹੇ ਨਾਨਕ! (ਆਖ– ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ।3।8।
ਇਸ ਲਈ ਇਹ ਗੁਣ ਤਾਂ ਧਾਰਨ ਕਰੀ ਹੀ ਰੱਖੋ ਤੇ ਹੋਰ ਗੁਣ ਵੀ ਧਾਰਨ ਕਰਕੇ, ਔਗੁਣਾਂ ਕੋਲੋਂ ਛੁਟਕਾਰਾ ਪਾ ਕੇ, ਆਪਣਾ ਮਨੁੱਖਾ ਜੀਵਨ, ਜੋ ਤੁਹਾਨੂੰ ਮਿਲਿਆ ਹੈ, ਸਫ਼ਲ ਕਰ ਜਾਓ ਤੇ ਜੀਵਨ ਮੁਕਤ ਹੋ ਜਾਓ। ਅਕਾਲਪੁਰਖ ਮਿਹਰ ਕਰਣ! ਇਹ ਹੀ ਅਰਦਾਸ ਹੈ!
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
Thank you ji for the answer! Vaheguru ji ka khalsa Vaheguru ji ki fateh!
ਧੰਨਵਾਦ ਤੁਹਾਡਾ ਕਿਉਂਕਿ ਤੁਸੀਂ ਸਵਾਲ ਪੁੱਛਿਆ ਤੇ ਦਾਸ ਨੂੰ ਕੁੱਝ ਸਿੱਖਣ ਦਾ ਮੌਕਾ ਦਿੱਤਾ। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।