explain me this in brief please
explain me this in brief please
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਪੰਗਤੀ ‘ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ’ ਲਿੱਖ ਕੇ ਉਸ ਉੱਤੇ ਵਿਚਾਰ ਮੰਗੀ ਹੈ। ਇਹ ਪੰਗਤੀ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਗੁਰੂ ਗ੍ਰੰਥ ਸਾਹਿਬ ਦੇ ਗਉੜੀ ਰਾਗ ਵਿਚ ਉਚਾਰਨ ਕੀਤੀ ਬਾਣੀ ‘ਗਉੜੀ ਬਾਵਨ ਅਖਰੀ ਮਹਲਾ ੫’ ਵਿਚੋਂ ਹੈ, ਜੋ ਕਿ ਪੰਨਾ 250 ਤੋਂ 262 ਤੇ ਸੁਸ਼ੋਭਿਤ ਹੈ। ਜਿਸ ਸਲੋਕ ਵਿਚੋਂ ਇਹ ਪੰਗਤੀ ਹੈ ਤੇ ਨਾਲ ਸੰਬੰਧਿਤ ਪਉੜੀ ਦਾ ਮੂਲ ਪਾਠ ਹੇਠਾਂ ਦਿੱਤੇ ਹਨ।
ਇਸ ਵਿਚ ਗੁਰੂ ਸਾਹਿਬ ਗੁਰੂ ਦੀ ਸ਼ਰਨ ਵਿਚ ਨਿਮਾਣਾ ਹੋ ਕੇ ਰਹਿਣ ਦੀ ਅਤੇ ਕ੍ਰੋਧ ਤੇ ਅਭਿਮਾਨ, ਜੋ ਕਿ ਬਹੁਤ ਵੱਡੇ ਔਗੁਣ ਹਨ, ਦੇ ਸੰਸਕਾਰਾਂ ਨੂੰ ਆਪਣੇ ਅੰਦਰੋਂ ਮਿਟਾ ਕੇ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਦਾ ਅਰਥਾਤ ਜੀਵਨ ਮੁਕਤ ਹੋਣ ਦਾ ਰਸਤਾ ਦੱਸ ਰਹੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 1358 ਤੇ ਸਲੋਕ ਸਹਸਕ੍ਰਿਤੀ ਮਹਲਾ ੫ ਵਿਚ ਵੀ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਇੱਕ ਸਲੋਕ ਕ੍ਰੋਧ ਦੇ ਵਿਸ਼ੇ ਤੇ ਹੈ ਜਿਸ ਦਾ ਮੂਲ ਪਾਠ ਅਤੇ ਅਰਥ ਤੁਹਾਡੇ ਗਿਆਤ ਵਾਸਤੇ ਦਿੱਤੇ ਹਨ। ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਹੋਰ ਅੱਗੇ ਕੁੱਝ ਪੁੱਛਣਾ ਚਾਹੋ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————–
ਸਲੋਕੁ ॥ ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥ ਪਉੜੀ ॥ ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥ {ਪੰਨਾ 259}
ਅਰਥ: (ਹੇ ਭਾਈ!) ਕਿਸੇ ਹੋਰ ਨਾਲ ਗੁੱਸਾ ਨਾਹ ਕਰੋ, (ਇਸ ਦੇ ਥਾਂ) ਆਪਣੇ ਆਪ ਨੂੰ ਵਿਚਾਰੋ (ਸੋਧੇ, ਕਿ ਕਿਸੇ ਨਾਲ ਝਗੜਨ ਵਿਚ ਆਪਣਾ ਕੀਹ ਕੀਹ ਦੋਸ ਹੈ) । ਹੇ ਨਾਨਕ! ਜੇ ਤੂੰ ਜਗਤ ਵਿਚ ਧੀਰੇ ਸੁਭਾਵ ਵਾਲਾ ਬਣ ਕੇ ਰਹੇਂ, ਤਾਂ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਇਂਗਾ (ਜਿਸ ਵਿਚ ਕ੍ਰੋਧ ਦੀਆਂ ਬੇਅੰਤ ਲਹਿਰਾਂ ਪੈ ਰਹੀਆਂ ਹਨ) ।1।
ਪਉੜੀ: ਸਾਰੀ ਲੋਕਾਈ ਜਿਸ ਗੁਰੂ ਦੀ ਚਰਨ-ਧੂੜ ਹੁੰਦੀ ਹੈ, ਤੂੰ ਭੀ ਉਸ ਦੇ ਅੱਗੇ ਆਪਣੇ ਮਨ ਦਾ ਅਹੰਕਾਰ ਦੂਰ ਕਰ, ਤੇਰੇ ਅੰਦਰੋਂ ਕ੍ਰੋਧ ਦੇ ਸੰਸਕਾਰਾਂ ਦਾ ਲੇਖਾ ਮੁੱਕ ਜਾਏ। ਹੇ ਭਾਈ! ਇਸ ਜਗਤ-ਰਣ-ਭੂਮੀ ਵਿਚ ਤੇ ਪ੍ਰਭੂ ਦੀ ਹਜ਼ੂਰੀ ਵਿਚ ਤਦੋਂ ਹੀ ਕਾਮਯਾਬ ਹੋਵੇਂਗਾ, ਜਦੋਂ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੇਂਗਾ। ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਬੇਅੰਤ ਵਿਕਾਰ ਸਹਜੇ ਸਹਜੇ ਦੂਰ ਹੋ ਜਾਂਦੇ ਹਨ।
ਹੇ ਨਾਨਕ! ਜਿਨ੍ਹਾਂ ਬੰਦਿਆਂ ਨੂੰ ਗੁਰੂ ਨੇ ਹਰੀ-ਨਾਮ ਦੀ ਦਾਤਿ ਦਿੱਤੀ ਹੈ, ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤੇ ਰਹਿੰਦੇ ਹਨ, ਉਹ ਹਰੀ-ਨਾਮ ਦੇ ਸੁਆਦ ਵਿਚ ਮਸਤ ਰਹਿੰਦੇ ਹਨ (ਤੇ ਉਹ ਦੂਜਿਆਂ ਨਾਲ ਰੋਸ ਕਰਨ ਦੀ ਥਾਂ ਆਪਣੇ ਆਪ ਦੀ ਸੋਧ ਕਰਦੇ ਹਨ) । 44।
ਸਲੋਕ ਸਹਸਕ੍ਰਿਤੀ ਮਹਲਾ ੫ – ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸ੍ਯ੍ਯੰ ਕਰੋਤਿ ਨਿਰਤ੍ਯ੍ਯੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯ੍ਯਾ ਕਰੋਤਿ ॥੪੭॥ {ਪੰਨਾ 1358}
ਅਰਥ: ਹੇ ਝਗੜੇ ਦੇ ਮੁੱਢ ਕ੍ਰੋਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ। ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ। ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ।
ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ। ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ।
ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) । 47।
ਭਾਵ: ਬਲੀ ਕ੍ਰੋਧ ਦੇ ਵੱਸ ਵਿਚ ਆ ਕੇ ਮਨੁੱਖ ਕਈ ਝਗੜੇ ਖੜੇ ਕਰ ਲੈਂਦਾ ਹੈ, ਤੇ, ਆਪਣਾ ਜੀਵਨ ਦੁਖੀ ਬਣਾ ਲੈਂਦਾ ਹੈ। ਇਸ ਦੀ ਮਾਰ ਤੋਂ ਬਚਣ ਲਈ ਭੀ ਪਰਮਾਤਮਾ ਦੀ ਸਰਨ ਹੀ ਇਕੋ ਇਕ ਤਰੀਕਾ ਹੈ।